ਸ੍ਰੀ ਹਰਿਮੰਦਰ ਸਾਹਿਬ ਨੇੜੇ ਪਏ ਭੜਥੂ! ਵਿਅਕਤੀ ਨੇ ਗੰਨਮੈਨ ਦੀ ਪਿਸਤੌਲ ਖੋਹ ਕੇ...

Sunday, Sep 22, 2024 - 10:14 AM (IST)

ਅੰਮ੍ਰਿਤਸਰ (ਅਕਸ਼ੇ): ਸ੍ਰੀ ਦਰਬਾਰ ਸਾਹਿਬ ਦੇ ਬਾਹਰ ਗੋਲਡਨ ਪਲਾਜ਼ਾ ਵਿਚ ਇਕ ਵਿਅਕਤੀ ਨੇ ਖ਼ੁਦ ਨੂੰ ਗੋਲ਼ੀ ਮਾਰ ਲਈ। ਗੋਲ਼ੀ ਦੀ ਆਵਾਜ਼ ਨਾਲ ਆਲੇ-ਦੁਆਲੇ ਦੇ ਲੋਕ ਸਹਿਮ ਗਏ। ਵਿਅਕਤੀ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਪਹੁੰਚਾਇਆ ਗਿਆ ਹੈ, ਜਿੱਥੇ ਉਹ ਜ਼ੇਰੇ ਇਲਾਜ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਨੂੰ ਕੇਂਦਰ ਸਰਕਾਰ ਤੋਂ ਮਿਲੇ ਕਰੋੜਾਂ ਰੁਪਏ

ਜਾਣਕਾਰੀ ਮੁਤਾਬਕ ਕੋਈ ਵੀ.ਆਈ.ਪੀ. ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਆਇਆ ਸੀ। ਇਸ ਦੌਰਾਨ ਉਸ ਦਾ ਗੰਨਮੈਨ ਬਾਹਰ ਖੜ੍ਹਾ ਸੀ। ਉੱਥੇ ਇਕ ਵਿਅਕਤੀ ਨੇ ਅਚਾਨਕ ਗੰਨਮੈਨ ਤੋਂ ਪਿਸਤੌਲ ਖੋਹ ਲਈ ਤੇ ਖ਼ੁਦ ਨੂੰ ਗੋਲ਼ੀ ਮਾਰ ਲਈ। ਫ਼ਿਲਹਾਲ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ - ਔਰਤਾਂ ਦੀ ਮੰਗ ਪੂਰੀ ਕਰਨ ਜਾ ਰਹੀ ਪੰਜਾਬ ਸਰਕਾਰ, ਕਰੋੜਾਂ ਰੁਪਏ ਜਾਰੀ

ਘਟਨਾ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੇ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਕ ਵਿਅਕਤੀ ਨੇ ਖ਼ੁਦ ਨੂੰ ਗੋਲ਼ੀ ਮਾਰ ਲਈ ਹੈ। ਸਿਰ ਵਿਚ ਗੋਲ਼ੀ ਲੱਗਣ ਕਾਰਨ ਉਸ ਦੀ ਹਾਲਤ ਗੰਭੀਰ ਸੀ, ਉਸ ਨੂੰ ਇਲਾਜ ਲਈ ਗੁਰੂ ਨਾਨਕ ਹਸਪਤਾਲ ਭੇਜ ਦਿੱਤਾ ਗਿਆ ਹੈ। ਫ਼ਿਲਹਾਲ ਉਸ ਦੀ ਪਛਾਣ ਨਹੀਂ ਹੋ ਸਕੀ। ਘਟਨਾ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News