ਪੰਜਾਬ ''ਚ ਮੁੜ ਚੱਲੀਆਂ ਗੋਲ਼ੀਆਂ, ਆਟਾ ਚੱਕੀ ਮਾਲਕ ''ਤੇ ਅਣਪਛਾਤਿਆਂ ਨੇ ਕੀਤੀ ਫਾਇਰਿੰਗ

Sunday, Jul 28, 2024 - 04:54 AM (IST)

ਪੰਜਾਬ ''ਚ ਮੁੜ ਚੱਲੀਆਂ ਗੋਲ਼ੀਆਂ, ਆਟਾ ਚੱਕੀ ਮਾਲਕ ''ਤੇ ਅਣਪਛਾਤਿਆਂ ਨੇ ਕੀਤੀ ਫਾਇਰਿੰਗ

ਦਸੂਹਾ (ਨਾਗਲਾ, ਝਾਵਰ)- ਦਸੂਹਾ ਨੇੜਲੇ ਪਿੰਡ ਸਾਂਗਰਾ ਵਿਖੇ 4 ਅਣਪਛਾਤੇ ਨੌਜਵਾਨਾਂ ਵੱਲੋਂ ਇਕ ਵਿਅਕਤੀ ’ਤੇ ਗੋਲੀਆਂ ਚਲਾਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਅਨੁਸਾਰ ਰਾਤ 8:30 ਵਜੇ ਦੇ ਕਰੀਬ ਮੋਟਰਸਾਈਕਲ ਸਵਾਰ ਚਾਰ ਨਕਾਬਪੋਸ਼ ਨੌਜਵਾਨਾਂ ਨੇ ਪਿੰਡ ਸਾਂਗਰਾ ਵਿਖੇ ਸਥਿਤ ਆਟਾ ਚੱਕੀ ਵਿਖੇ ਮਾਲਕ ਅੰਮ੍ਰਿਤਪਾਲ ਸਿੰਘ ਪੁੱਤਰ ਕਲਵੰਤ ਸਿੰਘ ’ਤੇ ਤਿੰਨ ਗੋਲੀਆਂ ਚਲਾਈਆਂ, ਜਿਨ੍ਹਾਂ ਵਿਚੋਂ ਇਕ ਗੋਲੀ ਅੰਮ੍ਰਿਤਪਾਲ ਸਿੰਘ ਦੀ ਲੱਤ ’ਤੇ ਲੱਗ ਗਈ।

ਅੰਮ੍ਰਿਤਪਾਲ ਸਿੰਘ ਨੂੰ ਜ਼ਖਮੀ ਹਾਲਤ ’ਚ ਸਥਾਨਕ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਡੀ.ਐੱਸ.ਪੀ. ਜਗਦੀਸ਼ ਅਤਰੀ ਨੇ ਦੱਸਿਆ ਕਿ ਉਹ ਹਾਦਸੇ ਦੀ ਜਾਂਚ ਕਰ ਰਹੇ ਹਨ।

ਇਹ ਵੀ ਪੜ੍ਹੋ- ਪੰਜਾਬ ਪੁਲਸ ਦੀ ਸੁਪਰ ਫਾਸਟ ਕਾਰਵਾਈ, ਕਾਲਜ 'ਚ ਹੋਈ ਫਾਇਰਿੰਗ ਦੇ ਮਾਮਲੇ ਨੂੰ FIR ਤੋਂ ਪਹਿਲਾਂ ਹੀ ਕੀਤਾ ਟ੍ਰੇਸ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News