ਸਮਰਾਲਾ 'ਚ ਫਿਰ ਚੱਲੀਆਂ ਗੋਲੀਆਂ, ਹੁਣ ਅਕਾਲੀ ਆਗੂ ਦੇ ਘਰ 'ਤੇ ਹਮਲਾ

Thursday, Apr 21, 2022 - 11:20 AM (IST)

ਸਮਰਾਲਾ 'ਚ ਫਿਰ ਚੱਲੀਆਂ ਗੋਲੀਆਂ, ਹੁਣ ਅਕਾਲੀ ਆਗੂ ਦੇ ਘਰ 'ਤੇ ਹਮਲਾ

ਸਮਰਾਲਾ (ਗਰਗ, ਵਿਪਨ) : ਪੰਜਾਬ 'ਚ ਅਮਨ-ਕਾਨੂੰਨ ਦੀ ਵਿਵਸਥਾ ਲਗਾਤਾਰ ਵਿਗੜ ਰਹੀ ਹੈ ਅਤੇ ਸ਼ਰਾਰਤੀ ਤੱਤਾਂ ਵੱਲੋਂ ਗੋਲੀਆਂ ਚਲਾਏ ਜਾਣ ਦੀਆਂ ਵਾਰਦਾਤਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਬੀਤੀ ਰਾਤ ਵੀ ਸਮਰਾਲਾ 'ਚ ਅਕਾਲੀ ਦਲ (ਬਾਦਲ) ਦੇ ਕਿਸਾਨ ਵਿੰਗ ਦੇ ਪ੍ਰਧਾਨ ਪਰਮਿੰਦਰ ਸਿੰਘ ਦੇ ਘਰ ਕਰੀਬ 11 ਵਜੇ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ। ਅਕਾਲੀ ਆਗੂ ਪਰਮਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਜਦੋਂ ਉਹ ਪਰਿਵਾਰ ਸਮੇਤ ਸੌਂ ਰਹੇ ਸੀ ਤਾਂ 11 ਕੁ ਵਜੇ ਫਾਇਰਿੰਗ ਹੋਈ।

ਇਹ ਵੀ ਪੜ੍ਹੋ : ਦੁਖ਼ਦ ਖ਼ਬਰ : ਰੁਜ਼ਗਾਰ ਲਈ ਵਿਦੇਸ਼ ਗਏ 22 ਸਾਲਾ ਨੌਜਵਾਨ ਦੀ 14ਵੀਂ ਮੰਜ਼ਿਲ ਤੋਂ ਡਿਗਣ ਕਾਰਨ ਮੌਤ

ਦੋ ਫਾਇਰ ਕੀਤੇ ਗਏ। ਇਕ ਖਿੜਕੀ 'ਚ ਲੱਗਿਆ। ਉਨ੍ਹਾਂ ਦੱਸਿਆ ਕਿ ਜਾਨੀ-ਮਾਲੀ ਨੁਕਸਾਨ ਤੋਂ ਬਚਾਅ ਰਿਹਾ। ਅਕਾਲੀ ਦਲ ਹਲਕਾ ਇੰਚਾਰਜ ਪਰਮਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਅੰਦਰ ਕਾਨੂੰਨ ਵਿਵਸਥਾ ਵਿਗੜਦੀ ਜਾ ਰਹੀ ਹੈ। ਸਮਰਾਲਾ ਅੰਦਰ 24 ਘੰਟੇ ਅੰਦਰ ਦੋ ਥਾਵਾਂ 'ਤੇ ਫਾਇਰਿੰਗ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਉਨ੍ਹਾਂ ਕਿਹਾ ਕਿ ਪੁਲਸ ਨੂੰ ਸਖ਼ਤੀ ਨਾਲ ਅਜਿਹੇ ਅਨਸਰਾਂ ਨਾਲ ਨਜਿੱਠਣਾ ਚਾਹੀਦਾ ਹੈ। ਪਰਮਜੀਤ ਸਿੰਘ ਢਿੱਲੋਂ ਨੇ ਇਸ ਘਟਨਾ ਦੇ ਦੋਸ਼ੀਆਂ ਦੀ ਜਲਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ : 7 ਲੋਕਾਂ ਦੇ ਜਿਊਂਦਾ ਸੜਨ ਦਾ ਮਾਮਲਾ, ਹਾਦਸੇ 'ਚ ਬਚਿਆ ਰਾਜੇਸ਼ ਬੋਲਿਆ-'ਮੈਂ ਜਿਊਂਦਾ ਹੀ ਮਰਿਆਂ ਬਰਾਬਰ ਹਾਂ'

ਉਨ੍ਹਾਂ ਦੱਸਿਆ ਕਿ ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ ਹੈ ਅਤੇ ਗੋਲੀ ਚਲਾਉਣ ਵਾਲੇ ਵਿਅਕਤੀ ਵੀ ਸਾਫ਼ ਦਿਖਾਈ ਦੇ ਰਹੇ ਹਨ। ਫਿਲਹਾਲ ਪੁਲਸ ਵੱਲੋਂ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News