ਪੰਜਾਬ 'ਚ ਫਾਇਰਿੰਗ! ਕਾਂਗਰਸੀ ਵਿਧਾਇਕ ਦੇ ਕਰੀਬੀ ਲੀਡਰ ਦੇ ਘਰ 'ਤੇ ਚੱਲੀਆਂ ਗੋਲ਼ੀਆਂ
Thursday, Aug 29, 2024 - 11:01 AM (IST)
ਗੁਰਦਾਸਪੁਰ (ਵਿਨੋਦ): ਗੁਰਦਾਸਪੁਰ 'ਚ ਕਾਂਗਰਸੀ ਆਗੂ ਦੇ ਘਰ 'ਤੇ ਫਾਇਰਿੰਗ ਹੋਈ ਹੈ। ਇਹ ਵਾਰਦਾਤ ਨੇੜੇ ਲੱਗੇ ਸੀ.ਸੀ.ਟੀ.ਵੀ. ਕੈਮਰੇ ਵਿਚ ਵੀ ਕੈਦ ਹੋ ਗਈ ਹੈ। ਇਸ ਹਮਲੇ ਵਿਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਨੂੰ ਮਿਲਣਗੇ 60 ਨਵੇਂ PCS ਅਫ਼ਸਰ; ਅੱਜ ਦੀ ਕੈਬਨਿਟ ਮੀਟਿੰਗ 'ਚ ਲਏ ਜਾ ਸਕਦੇ ਨੇ ਅਹਿਮ ਫ਼ੈਸਲੇ
ਜਾਣਕਾਰੀ ਮੁਤਾਬਕ ਬੀਤੀ ਦੇਰ ਰਾਤ ਨੂੰ ਹਲਕਾ ਗੁਰਦਾਸਪੁਰ ਦੇ ਯੂਥ ਪ੍ਰਧਾਨ ਨਕੁਲ ਮਹਾਜਨ ਦੇ ਘਰ 'ਤੇ ਫਾਇਰਿੰਗ ਹੋਈ ਹੈ। ਅਣਪਛਾਤੇ ਵਿਅਕਤੀਆਂ ਵੱਲੋਂ ਚਾਰ ਰਾਊਂਡ ਫਾਇਰ ਕੀਤੇ ਗਏ ਹਨ। ਨਕੁਲ ਮਹਾਜਨ ਕਾਂਗਰਸੀ ਕੌਂਸਲਰ ਸੁਨੀਤਾ ਰਾਣੀ ਦੇ ਪੁੱਤਰ ਹਨ ਤੇ ਮੌਜੂਦਾ ਕਾਂਗਰਸੀ ਵਿਧਾਇਕ ਬਰਿੰਦਰਮੀਤ ਪਾਹੜਾ ਦੇ ਕਰੀਬੀ ਮੰਨੇ ਜਾਂਦੇ ਹਨ। ਘਰ ਦੇ ਗੇਟ ਅਤੇ ਛੱਤ ਵਿਚ ਗੋਲ਼ੀਆਂ ਦੇ ਨਿਸ਼ਾਨ ਵੇਖੇ ਜਾ ਸਕਦੇ ਹਨ ਤੇ ਮੌਕੇ ਤੋਂ ਗੋਲ਼ੀਆਂ ਦੇ ਖੋਲ ਵੀ ਬਰਾਮਦ ਹੋਏ ਹਨ।ਮੌਕੇ 'ਤੇ ਪਹੁੰਚੇ ਪੁਲਸ ਅਧਿਕਾਰੀ ਮਾਮਲੇ ਦੀ ਜਾਂਚ ਕਰ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ - ਅੱਜ ਤੋਂ ਨਹੀਂ ਬਣਨਗੇ ਪਾਸਪੋਰਟ! ਇੰਨੇ ਦਿਨ ਠੱਪ ਰਹਿਣਗੀਆਂ ਸੇਵਾਵਾਂ
ਮੌਕੇ 'ਤੇ ਪਹੁੰਚੇ ਨਗਰ ਕੌਂਸਲ ਦੇ ਪ੍ਰਧਾਨ ਬਲਜੀਤ ਪਾਹੜਾ ਨੇ ਕਿਹਾ ਕਿ ਯੂਥ ਕਾਂਗਰਸ ਦੇ ਹਲਕਾ ਪ੍ਰਧਾਨ ਨਕੁਲ ਮਹਾਜਨ ਨੂੰ ਵਿਦੇਸ਼ੀ ਨੰਬਰ ਤੋਂ ਕਈ ਵਾਰ ਜਾਨੋਂ ਮਾਰਨ ਦੀ ਧਮਕੀ ਵੀ ਆ ਚੁੱਕੀ ਹੈ। ਇਸ ਮਾਮਲੇ ਵਿਚ ਪੁਲਸ ਨੂੰ ਸ਼ਿਕਾਇਤ ਵੀ ਦਿੱਤੀ ਗਈ ਸੀ, ਪਰ ਕੋਈ ਕਾਰਵਾਈ ਨਹੀਂ ਕੀਤੀ ਗਈ। ਘਰ ਉਪਰ ਗੋਲੀ ਚਲਾਉਣ ਵਾਲਾ ਨੌਜਵਾਨ ਸੀ.ਸੀ.ਟੀ.ਵੀ. ਕੈਮਰੇ ਵਿਚ ਵੀ ਕੈਦ ਹੋਇਆ ਹੈ ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8