ਪੰਜਾਬ ''ਚ ਵੱਡੀ ਵਾਰਦਾਤ, ਸੇਵਾ ਕਰ ਕੇ ਘਰ ਆ ਰਹੇ ਬਜ਼ੁਰਗ ਜੋੜੇ ''ਤੇ ਚੱਲੀਆਂ ਅੰਨ੍ਹੇਵਾਹ ਗੋਲੀਆਂ, ਹੋਈ ਮੌਤ
Sunday, Mar 02, 2025 - 11:04 AM (IST)

ਗੁਰਦਾਸਪੁਰ (ਗੁਰਪ੍ਰੀਤ)- ਬੀਤੀ ਰਾਤ ਡੇਰਾ ਬਾਬਾ ਨਾਨਕ ਦੇ ਪਿੰਡ ਸਰਵਾਲੀ ਵਿਖੇ ਲੰਗਰ ਦੀ ਸੇਵਾ ਕਰਕੇ ਘਰ ਵਾਪਸ ਪਰਤ ਰਹੇ ਬਜ਼ੁਰਗ ਜੋੜੇ 'ਤੇ ਕੁਝ ਅਣਪਛਾਤੇ ਲੋਕਾਂ ਵੱਲੋਂ ਫਾਇਰਿੰਗ ਕੀਤੀ ਗਈ। ਇਸ ਦੌਰਾਨ ਗੋਲੀ ਬਜ਼ੁਰਗ ਵਿਅਕਤੀ ਨੂੰ ਜਾ ਲੱਗੀ, ਜਿਸ ਕਾਰਨ ਉਸ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਬਜ਼ੁਰਗ ਔਰਤ ਗੰਭੀਰ ਜ਼ਖ਼ਮੀ ਹੋ ਗਈ।
ਇਹ ਵੀ ਪੜ੍ਹੋ- ਫੁਕਰੇਬਾਜ਼ੀ 'ਚ ਆਏ ਚਾਰ ਨੌਜਵਾਨਾਂ ਨੂੰ ਪੈਲੇਸ 'ਚ ਫਾਇਰਿੰਗ ਕਰਨੀ ਪਈ ਮਹਿੰਗੀ, ਫਿਰ...
ਇਸ ਦੌਰਾਨ ਔਰਤ ਦੀ ਹਾਲਤ ਨੂੰ ਗੰਭੀਰ ਦੇਖਦੇ ਹੋਏ ਉਸ ਨੂੰ ਅੰਮ੍ਰਿਤਸਰ ਦੇ ਹਸਪਤਾਲ ਰੈਫਰ ਕੀਤਾ ਗਿਆ। ਸਰਪੰਚ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਇਹ ਬਜ਼ੁਰਗ ਜੋੜਾ ਲੰਗਰ ਦੀ ਸੇਵਾ ਕਰਕੇ ਆਪਣੇ ਘਰ ਪਰਤ ਰਿਹਾ ਸੀ ਕਿ ਕੁਛ ਅਣਪਛਾਤਿਆਂ ਵੱਲੋਂ ਇਨ੍ਹਾਂ 'ਤੇ ਗੋਲੀ ਚਲਾ ਦਿੱਤੀ ਜੋ ਗੋਲੀ ਬਜ਼ੁਰਗ ਵਿਅਕਤੀ ਨੂੰ ਜਾ ਲੱਗੀ ਅਤੇ ਉਸ ਦੀ ਮੌਤ ਹੋ ਗਈ। ਬਜ਼ੁਰਗ ਔਰਤ ਦੀ ਹਾਲਤ ਜ਼ਿਆਦਾ ਗੰਭੀਰ ਹੋਣ ਕਾਰਨ ਹਸਪਤਾਲ ਦਾਖ਼ਲ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਇਕੋ ਪਰਿਵਾਰ ਦੇ ਪੰਜ ਜੀਆਂ ਦੀ ਮੌਤ
ਮੌਕੇ 'ਤੇ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਐੱਸ. ਪੀ. ਪੰਜਾਬ ਪੁਲਸ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਰਾਤ ਗੋਲੀ ਚੱਲੀ ਸੀ ਵੱਖ-ਵੱਖ ਟੀਮਾਂ ਬਣਾ ਦਿੱਤੀਆਂ ਗਈਆਂ ਹਨ, ਬਹੁਤ ਜਲਦ ਜਾਂਚ ਕਰਕੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ ਪੁਲਸ ਵੱਲੋਂ ਇਕ ਹੋਰ ਜ਼ਬਰਦਸਤ ਐਨਕਾਊਂਟਰ, ਕੀਤੀ ਤਾਬੜਤੋੜ ਫਾਇਰਿੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8