ਗਿੱਪੀ ਗਰੇਵਾਲ ਦੇ ਘਰ ਫ਼ਾਇਰਿੰਗ! ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਜ਼ਿੰਮੇਵਾਰੀ (ਵੀਡੀਓ)

11/26/2023 5:43:07 AM

ਇੰਟਰਨੈਸ਼ਨਲ ਡੈਸਕ: ਪੰਜਾਬੀ ਗਾਇਕ ਗਿੱਪੀ ਗਰੇਵਾਲ ਦੇ ਕੈਨੇਡਾ ਸਥਿਤ ਘਰ 'ਤੇ ਫ਼ਾਇਰਿੰਗ ਦੀ ਖ਼ਬਰ ਸਾਹਮਣੇ ਆਈ ਹੈ। ਲਾਰੈਂਸ ਬਿਸ਼ਨੋਈ ਗਰੁੱਪ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਹੈ ਤੇ ਉਸ ਨੂੰ ਭਵਿੱਖ ਲਈ ਵੀ ਧਮਕੀ ਦਿੱਤੀ ਹੈ। ਹਾਲਾਂਕਿ ਗਿੱਪੀ ਗਰੇਵਾਲ ਦਾ ਇਸ ਬਾਰੇ ਕੋਈ ਬਿਆਨ ਸਾਹਮਣੇ ਨਹੀਂ ਆਇਆ।

ਇਹ ਖ਼ਬਰ ਵੀ ਪੜ੍ਹੋ - ਚੀਨ 'ਚ ਫ਼ੈਲੀ ਭੇਤਭਰੀ ਬੀਮਾਰੀ ਕਾਰਨ ਅਲਰਟ 'ਤੇ ਭਾਰਤ, ਬੱਚਿਆਂ ਨੂੰ ਲੈ ਰਹੀ ਲਪੇਟ ਵਿਚ

ਗਿੱਪੀ ਗਰੇਵਾਲ ਦੇ ਕੈਨੇਡਾ ਦੇ ਵੈਨਕੂਵਰ ’ਚ ਵ੍ਹਾਈਟ ਰਾਕ ਏਰੀਆ ਸਥਿਤ ਘਰ ’ਤੇ ਫਾਇਰਿੰਗ ਕੀਤੀ ਗਈ ਹੈ। ਲਾਰੈਂਸ ਬਿਸ਼ਨੋਈ ਨੇ ਫੇਸਬੁੱਕ ’ਤੇ ਇਕ ਪੋਸਟ ਦੇ ਜ਼ਰੀਏ ਦਾਅਵਾ ਕੀਤਾ ਹੈ ਕਿ ਇਹ ਗੋਲ਼ੀਬਾਰੀ ਉਸ ਨੇ ਕਰਵਾਈ ਹੈ। ਉਸ ਨੇ ਅੱਗੇ ਲਿਖਿਆ ਕਿ ਇਹ ਫਾਇਰਿੰਗ ਸਲਮਾਨ ਖ਼ਾਨ ਲਈ ਵੀ ਸੰਦੇਸ਼ ਹੈ। ਉਸ (ਸਲਮਨ) ਨੂੰ ਵਹਿਮ ਹੈ ਕਿ ਦਾਊਦ ਉਸ ਦੀ ਮਦਦ ਕਰ ਦੇਵੇਗਾ, ਪਰ ਉਸ ਨੂੰ ਕੋਈ ਨਹੀਂ ਬਚਾ ਸਕਦਾ। 

ਲਿਖਿਆ, ਸਿੱਧੂ ਦੇ ਮਰਨ 'ਤੇ ਬੜੀ ਓਵਰਐਕਟਿੰਗ ਕੀਤੀ ਆ

ਲਾਰੈਂਸ ਬਿਸ਼ਨੋਈ ਨੇ ਸੋਸ਼ਲ ਮੀਡੀਆ ਪੋਸਟ ਵਿਚ ਗਿੱਪੀ ਗਰੇਵਾਲ ਨੂੰ ਕਿਹਾ, "ਤੂੰ ਸਿੱਧੂ ਮੂਸੇਵਾਲਾ ਦੇ ਮਰਨ 'ਤੇ ਬਹੁਤ ਓਵਰਐਕਟਿੰਗ ਕੀਤੀ ਹੈ। ਤੈਨੂੰ ਸਭ ਪਤਾ ਸੀ ਕਿ ਇਹ ਕਿੰਨਾ ਹੰਕਾਰਿਆ ਬੰਦਾ ਸੀ ਤੇ ਕਿਹੜੇ-ਕਿਹੜੇ ਕ੍ਰਿਮੀਨਲ ਬੰਦਿਆ ਦੇ ਸੰਪਰਕ ਵਿਚ ਸੀ। ਜਦੋਂ ਤਕ ਵਿੱਕੀ ਮਿੱਢੂਖੇੜਾ ਜਿਉਂਦਾ ਸੀ ਤੂੰ ਅੱਗੇ ਪਿੱਛੇ ਤੁਰਿਆ ਫ਼ਿਰਦਾ ਸੀ, ਬਾਅਦ 'ਚ ਸਿੱਧੂ ਦਾ ਜ਼ਿਆਦਾ ਦੁੱਖ ਹੋ ਗਿਆ ਤੈਨੂੰ। ਰਡਾਰ 'ਚ ਆ ਗਿਆ ਤੂੰ ਵੀ ਹੁਣ ਦੱਸਦੇ ਹਾਂ ਤੈਨੂੰ ਹੁਣ ਧੱਕਾ ਕੀ ਹੁੰਦਾ। ਇਹ ਟ੍ਰੇਲਰ ਦਿਖਾਇਆ ਤੈਨੂੰ ਅਜੇ ਫ਼ਿਲਮ ਛੇਤੀ ਹੀ ਆਵੇਗੀ, ਤਿਆਰ ਰਹਿ। ਕਿਸੇ ਵੀ ਦੇਸ਼ 'ਚ ਭੱਜ ਲਓ ਚੇਤੇ ਰੱਖਿਓ ਮੌਤ ਨੰ ਕਿਸੇ ਜਗ੍ਹਾ ਦਾ ਵੀਜ਼ਾ ਨਹੀਂ ਲੈਣਾ ਪੈਂਦਾ ਇੰਨੇ ਜਿੱਥੇ ਆਉਣਾ ਆ ਹੀ ਜਾਣਾ।"

ਇਹ ਖ਼ਬਰ ਵੀ ਪੜ੍ਹੋ - Breaking News: ਜਲੰਧਰ 'ਚ ਵੱਡਾ ਹਾਦਸਾ, ਘਰ 'ਚ ਸਿਲੰਡਰ ਫਟਣ ਨਾਲ ਵਿਅਕਤੀ ਦੀ ਹੋਈ ਮੌਤ

ਹਾਲਾਂਕਿ ਇਸ ਸਭ ਬਾਰੇ ਗਿੱਪੀ ਗਰੇਵਾਲ ਦਾ ਅਜੇ ਤਕ ਕੋਈ ਬਿਆਨ ਸਾਹਮਣੇ ਨਹੀਂ ਆਇਆ। 'ਜਗ ਬਾਣੀ' ਲਾਰੈਂਸ ਬਿਸ਼ਨੋਈ ਗਰੁੱਪ ਦੇ ਉਕਤ ਸੋਸ਼ਲ ਮੀਡੀਆ ਪੋਸਟ ਰਾਹੀਂ ਕੀਤੇ ਦਾਅਵੇ ਦੀ ਪੁਸ਼ਟੀ ਨਹੀਂ ਕਰਦਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

Anmol Tagra

This news is Content Editor Anmol Tagra