ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ Firing! ਤਾੜ-ਤਾੜ ਚੱਲੀਆਂ ਗੋਲ਼ੀਆਂ
Saturday, Oct 12, 2024 - 02:43 PM (IST)
ਖੰਨਾ/ਦੋਰਾਹਾ (ਬਿਪਨ/ਵਿਨਾਇਕ): ਖੰਨਾ ਥਾਣਾ ਸਦਰ ਇਲਾਕੇ 'ਚ ਨੈਸ਼ਨਲ ਹਾਈਵੇ 'ਤੇ ਗੋਲ਼ੀਆਂ ਚੱਲੀਆਂ ਹਨ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਵੱਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ Red Alert! ਥਾਈਂ-ਥਾਈਂ ਲੱਗੇ ਹਾਈਟੈੱਕ ਨਾਕੇ
ਜਾਣਕਾਰੀ ਮੁਤਾਬਕ ਦੋ ਸ਼ਰਾਰਤੀ ਅਨਸਰਾਂ ਵੱਲੋਂ ਪਿਸਤੌਲ ਦੀ ਨੋਕ 'ਤੇ ਇਕ ਨੌਜਵਾਨ ਤੋਂ ਮੋਟਰਸਾਈਕਲ ਲੁੱਟ ਲਿਆ ਗਿਆ। ਉਕਤ ਨੌਜਵਾਨ ਦੇਰ ਸ਼ਾਮ ਨੂੰ ਆਪਣੇ ਕੰਮ ਤੋਂ ਵਾਪਸ ਘਰ ਪਰਤ ਰਿਹਾ ਸੀ। ਪੀੜਤ ਨੌਜਵਾਨ ਤੇਜਿੰਦਰ ਸਿੰਘ ਪਿੰਡ ਬੀਜਾ ਦਾ ਰਹਿਣ ਵਾਲਾ ਹੈ ਅਤੇ ਉਹ ਕਿਵੇਂ ਨਾ ਕਿਵੇਂ ਪਿੰਡ ਬੀਜਾ ਪਹੁੰਚਿਆ ਅਤੇ ਆਪਣੇ ਦੋਸਤਾਂ ਨਾਲ ਮਿਲ ਕਾਰ 'ਤੇ ਲੁਟੇਰਿਆਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਜਦੋ ਉਨ੍ਹਾਂ ਨੇ ਦੋਰਾਹਾ ਜੀ. ਟੀ. ਰੋਡ 'ਤੇ ਮੋਟਰਸਾਈਕਲ ਸਵਾਰ ਲੁਟੇਰਿਆਂ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਤਾਂ ਲੁਟੇਰੇ ਮੋਟਰਸਾਈਕਲ ਸੁੱਟ ਕਾਰ ਤੇ ਗੋਲ਼ੀਆਂ ਚਲਾਉਣ ਲੱਗ ਪਏ। ਇਸੇ ਦੌਰਾਨ ਉਹ ਮੌਕੇ ਤੋਂ ਫ਼ਰਾਰ ਹੋ ਗਏ। ਹਾਲਾਂਕਿ ਇਸ ਦੌਰਾਨ ਕਿਸੇ ਨੂੰ ਗੋਲ਼ੀ ਤਾਂ ਨਹੀਂ ਲੱਗੀ ਪਰ ਕਾਰ 'ਤੇ ਗੋਲ਼ੀਆਂ ਦੇ ਨਿਸ਼ਾਨ ਸਾਫ ਵੇਖੇ ਜਾ ਸਕਦੇ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਹੋਟਲ 'ਚ ਪਈਆਂ ਭਾਜੜਾਂ! ਪ੍ਰੇਮੀ ਜੋੜੇ ਦੀ ਗਈ ਜਾਨ, ਕਈ ਹਸਪਤਾਲ ਦਾਖ਼ਲ
ਇਸ ਸਬੰਧੀ ਗੱਲਬਾਤ ਕਰਦਿਆਂ ਐੱਸ.ਪੀ. ਖੰਨਾ ਨੇ ਕਿਹਾ ਕਿ ਤੇਜਿੰਦਰ ਸਿੰਘ ਨੇ ਸ਼ਿਕਾਇਤ ਦਿੱਤੀ ਹੈ ਕਿ ਜਦੋਂ ਉਹ ਬੀਤੀ ਸ਼ਾਮ 7.30 ਵਜੇ ਦੇ ਕਰੀਬ ਮੰਡੀ ਗੋਬਿੰਦਗੜ੍ਹ ਤੋਂ ਆਪਣੇ ਪਿੰਡ ਬੀਜਾ ਪਰਤ ਰਿਹਾ ਸੀ ਤਾਂ ਉਸ ਤੋਂ 2 ਨੌਜਵਾਨ ਮੋਟਰਸਾਈਕਲ ਖੋਹ ਕੇ ਲੈ ਗਏ। ਜਦੋਂ ਉਸ ਨੇ ਸਾਥੀਆਂ ਨਾਲ ਉਨ੍ਹਾਂ ਦਾ ਪਿੱਛਾ ਕੀਤਾ ਤਾਂ ਰਾਜਗੜ੍ਹ ਇਲਾਕੇ ਦੇ ਕੋਲ ਲੁਟੇਰਿਆਂ ਨੇ ਉਨ੍ਹਾਂ 'ਤੇ ਗੋਲ਼ੀਆਂ ਚਲਾ ਦਿੱਤੀਆਂ ਤੇ ਮੌਕੇ ਤੋਂ ਫ਼ਰਾਰ ਹੋ ਗਏ। ਉਨ੍ਹਾਂ ਕਿਹਾ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀ.ਐੱਸ.ਪੀ. ਖੰਨਾ, ਡੀ.ਐੱਸ.ਪੀ. ਦੋਰਾਹਾ, ਡੀ.ਐੱਸ.ਪੀ. ਡੀ ਅਤੇ ਦੋਵੇਂ ਥਾਣਿਆਂ ਦੇ ਐੱਸ.ਐੱਚ.ਓ. ਤੁਰੰਤ ਮੌਕੇ 'ਤੇ ਪਹੁੰਚੇ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8