ਗੁਰਦਾਸਪੁਰ ''ਚ ਵੱਡੀ ਵਾਰਦਾਤ ! ਪੰਚਾਇਤੀ ਜ਼ਮੀਨ ਦਾ ਕਬਜ਼ਾ ਲੈਣ ਗਏ ਪਟਵਾਰੀ ਤੇ ਕਾਨੂੰਨਗੋ ''ਤੇ ਫਾਇਰਿੰਗ
Tuesday, Jan 06, 2026 - 08:49 PM (IST)
ਗੁਰਦਾਸਪੁਰ, (ਗੁਰਪ੍ਰੀਤ ਸਿੰਘ) : ਜ਼ਿਲ੍ਹੇ ਦੇ ਪਿੰਡ ਕਲੇਰ ਖੁਰਦ ਵਿਖੇ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਪੰਚਾਇਤੀ ਜ਼ਮੀਨ ਦਾ ਕਬਜ਼ਾ ਲੈਣ ਪਹੁੰਚੀ ਸਰਕਾਰੀ ਅਧਿਕਾਰੀਆਂ ਦੀ ਟੀਮ 'ਤੇ ਦੂਜੀ ਧਿਰ ਵੱਲੋਂ ਸਿੱਧੀ ਫਾਇਰਿੰਗ ਕਰ ਦਿੱਤੀ ਗਈ। ਇਸ ਹਮਲੇ ਦੌਰਾਨ ਅਧਿਕਾਰੀਆਂ ਨੇ ਇੱਕ ਟਰੱਕ ਦੇ ਪਿੱਛੇ ਲੁਕ ਕੇ ਬੜੀ ਮੁਸ਼ਕਲ ਨਾਲ ਆਪਣੀ ਜਾਨ ਬਚਾਈ।
ਅਧਿਕਾਰੀ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਮਾਮਲਾ ਕਲੇਰ ਖੁਰਦ ਦੀ 7 ਕਨਾਲ 12 ਮਰਲੇ ਪੰਚਾਇਤੀ ਜ਼ਮੀਨ ਨਾਲ ਸਬੰਧਤ ਹੈ। ਇਸ ਜ਼ਮੀਨ ਤੋਂ ਕਬਜ਼ਾ ਛੁਡਾਉਣ ਲਈ ਮਾਨਯੋਗ ਸੁਪਰੀਮ ਸੈਸ਼ਨ ਕੋਰਟ ਵੱਲੋਂ ਹੁਕਮ ਜਾਰੀ ਕੀਤੇ ਗਏ ਸਨ। ਇਨ੍ਹਾਂ ਹੁਕਮਾਂ ਦੀ ਪਾਲਣਾ ਹਿੱਤ ਨਾਇਬ ਤਹਿਸੀਲਦਾਰ, ਕਾਨੂੰਨਗੋ ਅਤੇ ਪਟਵਾਰੀ ਸਮੇਤ ਚਾਰ ਪੁਲਸ ਮੁਲਾਜ਼ਮ ਮੌਕੇ 'ਤੇ ਪਹੁੰਚੇ ਸਨ।
ਜਾਣਕਾਰੀ ਦਿੰਦਿਆ ਇਲਾਕੇ ਦੇ ਪਟਵਾਰੀ ਦਲਬੀਰ ਸਿੰਘ ਅਤੇ ਕਾਨੂੰਨਗੋ ਲਖਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੇ ਦੂਜੀ ਧਿਰ ਕੋਲੋਂ ਜ਼ਮੀਨ ਨਾਲ ਸਬੰਧਤ ਕੋਈ ਅਦਾਲਤੀ ਸਟੇਅ ਜਾਂ ਕਾਗਜ਼ਾਤ ਮੰਗੇ, ਤਾਂ ਉਨ੍ਹਾਂ ਨੇ ਕੋਈ ਵੀ ਗੱਲ ਕਰਨ ਦੀ ਬਜਾਏ ਪੁਲਸ ਮੁਲਾਜ਼ਮਾਂ ਦੇ ਸਾਹਮਣੇ ਹੀ ਫਾਇਰਿੰਗ ਸ਼ੁਰੂ ਕਰ ਦਿੱਤੀ। ਹਮਲਾਵਰਾਂ ਦੇ ਇਸ ਹਿੰਸਕ ਰੁਖ਼ ਨੂੰ ਦੇਖਦਿਆਂ ਸਰਕਾਰੀ ਅਧਿਕਾਰੀਆਂ ਨੂੰ ਆਪਣੀ ਜਾਨ ਬਚਾਉਣ ਲਈ ਮੌਕੇ 'ਤੇ ਖੜ੍ਹੇ ਇੱਕ ਟਰੱਕ ਦਾ ਸਹਾਰਾ ਲੈਣਾ ਪਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਚੌਕੀ ਨੌਸ਼ਹਿਰਾ ਮੱਝਾ ਸਿੰਘ ਦੇ ਇੰਚਾਰਜ ਮੌਕੇ 'ਤੇ ਪਹੁੰਚੇ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਰਕਾਰੀ ਡਿਊਟੀ ਵਿੱਚ ਵਿਘਨ ਪਾਉਣ ਅਤੇ ਜਾਨਲੇਵਾ ਹਮਲਾ ਕਰਨ ਦੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
