ਮੁਲਜ਼ਮਾਂ ਨੂੰ ਫੜਨ ਗਈ ਪੰਜਾਬ ਪੁਲਸ ਦੀ ਟੀਮ 'ਤੇ ਹੋਈ ਫਾਇਰਿੰਗ, ਡਾਕਾ ਮਾਰਨ ਦੀ ਤਿਆਰੀ 'ਚ ਸਨ ਨੌਜਵਾਨ

Saturday, Jul 15, 2023 - 02:03 AM (IST)

ਮੁਲਜ਼ਮਾਂ ਨੂੰ ਫੜਨ ਗਈ ਪੰਜਾਬ ਪੁਲਸ ਦੀ ਟੀਮ 'ਤੇ ਹੋਈ ਫਾਇਰਿੰਗ, ਡਾਕਾ ਮਾਰਨ ਦੀ ਤਿਆਰੀ 'ਚ ਸਨ ਨੌਜਵਾਨ

ਰਾਮਪੁਰਾ ਫੂਲ (ਤਰਸੇਮ)- ਸਥਾਨਕ ਸ਼ਹਿਰ ਦੇ ਮਹਿਰਾਜ ਰੋਡ 'ਤੇ ਹਥਿਆਰਾਂ ਦੀ ਨੋਕ 'ਤੇ ਡਾਕਾ ਮਾਰਨ ਦੀ ਘਟਨਾ ਨੂੰ ਅੰਜਾਮ ਦੇਣ ਲਈ ਬੈਠੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਸ ਪਾਰਟੀ 'ਤੇ ਮੁਲਜ਼ਮਾਂ ਵੱਲੋਂ ਫਾਇਰਿੰਗ ਕੀਤੀ ਗਈ। ਇਸ ਦੌਰਾਨ ਪੁਲਸ ਨੇ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਜਦਕਿ ਉਸ ਦੇ ਬਾਕੀ ਸਾਥੀ ਮੌਕੇ ਤੋਂ ਫ਼ਰਾਰ ਹੋ ਗਏ। 

ਇਹ ਖ਼ਬਰ ਵੀ ਪੜ੍ਹੋ - Big Breaking: ਤਰਨਤਾਰਨ 'ਚ ਪੁਲਸ ਵੱਲੋਂ ਲੁਟੇਰਿਆਂ ਦਾ ਐਨਕਾਊਂਟਰ, ਇਕ ਲੁਟੇਰੇ ਦੀ ਹੋਈ ਮੌਤ

ਜਾਣਕਾਰੀ ਮੁਤਾਬਕ ਥਾਣਾ ਸਿਟੀ ਰਾਮਪੁਰਾ ਦੀ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਮੁਲਜ਼ਮ ਮਹਿਰਾਜ ਰੋਡ 'ਤੇ ਹਥਿਆਰਾਂ ਦੀ ਨੋਕ 'ਤੇ ਡਾਕਾ ਮਾਰਨ ਦੀ ਘਟਨਾ ਨੂੰ ਅੰਜਾਮ ਦੇਣ ਲਈ ਬੈਠੇ ਹਨ। ਇਸ 'ਤੇ ਜਦੋਂ ਥਾਣਾ ਸਿਟੀ ਰਾਮਪੁਰਾ ਦੀ ਪੁਲਸ ਪਾਰਟੀ ਉਕਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਮੌਕੇ ’ਤੇ ਪੁੱਜੀ ਤਾਂ ਉੱਥੇ ਲੁਕ ਕੇ ਬੈਠੇ ਮੁਲਜ਼ਮਾਂ ਵੱਲੋਂ ਗ੍ਰਿਫ਼ਤਾਰੀ ਤੋਂ ਡਰਦਿਆਂ ਹੋਇਆਂ ਪੁਲਸ ਪਾਰਟੀ ’ਤੇ ਮਾਰ ਦੇਣ ਦੀ ਨੀਅਤ ਨਾਲ ਫਾਇਰਿੰਗ ਕਰ ਦਿੱਤੀ।

ਇਹ ਖ਼ਬਰ ਵੀ ਪੜ੍ਹੋ - ਹੜ੍ਹ ਦੀ ਮਾਰ ਵਿਚਾਲੇ ਮਹਿੰਗਾਈ ਦਾ ਝਟਕਾ, ਸਰਕਾਰ ਨੇ ਵਧਾਈ ਡੀਜ਼ਲ ਦੀ ਕੀਮਤ

ਇਸ ਮੌਕੇ ਪੁਲਸ ਨੇ ਮੁਸਤੈਦੀ ਦਿਖਾਉਂਦੇ ਹੋਏ ਗੁਰਪ੍ਰੀਤ ਸਿੰਘ ਵਾਸੀ ਸੇਲਬਰਾਹ ਨੂੰ ਮੌਕੇ 'ਤੇ ਗ੍ਰਿਫ਼ਤਾਰ ਕਰ ਲਿਆ ਜਦਕਿ ਉਸ ਦੇ ਬਾਕੀ ਦੇ ਸਾਥੀ ਜਿਨ੍ਹਾਂ ਵਿਚ ਮਨੋਜ ਕੁਮਾਰ ਭੂਸ਼ੀ ਵਾਸੀ ਸਿਧਾਨਾ ਮੌਜੂਦ ਸੀ, ਮੌਕੇ ਤੋਂ ਫ਼ਰਾਰ ਹੋ ਗਏ। ਉਕਤ ਮੁਲਜ਼ਮਾਂ ਦੇ ਖ਼ਿਲਾਫ਼ ਪੁਲਸ ਥਾਣਾ ਸਿਟੀ ਰਾਮਪੁਰਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮੌਕੇ ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਕੋਲੋਂ ਇਕ ਪਿਸਟਲ 32 ਬੋਰ, ਤਿੰਨ ਖੋਲ 32 ਬੋਰ, ਦੋ ਖੋਲ 9 ਐੱਮ. ਐੱਮ. ਦੇ ਬਰਾਮਦ ਕੀਤੇ ਗਏ । ਪੁਲਸ ਫ਼ਰਾਰ ਹੋਏ ਮੁਲਜ਼ਮਾਂ ਦੀ ਤਲਾਸ਼ ਕਰ ਰਹੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ  ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News