ਪੰਜਾਬ ਪੁਲਸ ਦੇ ਮੁਲਾਜ਼ਮਾਂ 'ਤੇ ਹੋਈ ਫਾਇਰਿੰਗ, ਮੁਲਜ਼ਮਾਂ ਨੇ ਤਾਬੜਤੋੜ ਚਲਾਈਆਂ ਗੋਲ਼ੀਆਂ
Monday, Dec 25, 2023 - 10:22 PM (IST)
ਗੁਰਦਾਸਪੁਰ (ਵਿਨੋਦ): ਅੱਜ ਸਥਾਨਕ ਕਲਾਨੌਰ ਰੋਡ ’ਤੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇਕ ਕਾਰ ’ਚ ਸਵਾਰ 2 ਨੌਜਵਾਨਾਂ ਨੇ 2 ਹੋਰ ਕਾਰਾਂ ਵਿਚ ਆ ਰਹੇ ਪੁਲਸ ਮੁਲਾਜ਼ਮਾਂ ’ਤੇ ਗੋਲ਼ੀਆਂ ਚਲਾ ਦਿੱਤੀਆਂ। ਗੋਲ਼ੀਆਂ ਚੱਲਣ ਦੀ ਆਵਾਜ਼ ਸੁਣਦਿਆਂ ਹੀ ਲੋਕਾਂ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ ਪਰ 2 ਕਾਰਾਂ ’ਚ ਅੰਮ੍ਰਿਤਸਰ ਤੋਂ ਆਏ ਐੱਸ. ਐੱਸ. ਓ. ਵਿੰਗ ਦੇ ਪੁਲਸ ਮੁਲਾਜ਼ਮਾਂ ਨੇ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਅਤੇ ਆਪਣੇ ਨਾਲ ਲੈ ਕੇ ਗਏ।
ਇਹ ਖ਼ਬਰ ਵੀ ਪੜ੍ਹੋ - ਲੁਟੇਰਿਆਂ ਨੇ ਅਮਰੀਕਾ ਤੋਂ ਆਏ ਬਜ਼ੁਰਗ ਜੋੜੇ ਨੂੰ ਘਰ 'ਚ ਬਣਾਇਆ ਬੰਧਕ, ਪਹਿਲਾਂ ਪੀਤੀ ਵਿਦੇਸ਼ੀ ਸ਼ਰਾਬ ਤੇ ਫ਼ਿਰ...
ਇਸ ਸਬੰਧੀ ਜ਼ਿਲਾ ਪੁਲਸ ਮੁਖੀ ਗੁਰਦਾਸਪੁਰ ਦਾਯਮਾ ਹਰੀਸ਼ ਕੁਮਾਰ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਕਲਾਨੌਰ ਰੋਡ ’ਤੇ ਚਮਨ ਹਸਪਤਾਲ ਨੇੜੇ ਗੋਲੀਬਾਰੀ ਹੋਈ ਹੈ। ਉਨ੍ਹਾਂ ਨੇ ਤੁਰੰਤ ਪੁਲਸ ਅਧਿਕਾਰੀਆਂ ਨੂੰ ਮੌਕੇ ’ਤੇ ਭੇਜਿਆ ਤਾਂ ਸਾਨੂੰ ਪਤਾ ਲੱਗਾ ਕਿ ਚਮਨ ਹਸਪਤਾਲ ਦੇ ਕੋਲ ਇਕ ਕਾਰ ਰੁਕੀ ਅਤੇ ਉਸ ’ਚੋਂ ਇਕ ਨੌਜਵਾਨ ਨਿਕਲਿਆ ਅਤੇ ਉੱਥੇ ਚਾਹ ਦੀ ਦੁਕਾਨ ਵਾਲੇ ਨੂੰ 2 ਕੱਪ ਚਾਹ ਬਣਾਉਣ ਲਈ ਕਿਹਾ। ਇਸ ਦੌਰਾਨ 2 ਹੋਰ ਕਾਰਾਂ ’ਚ ਕੁਝ ਲੋਕ ਆਏ ਅਤੇ ਜਦੋਂ ਉਨ੍ਹਾਂ ਨੇ ਦੋਵਾਂ ਮੁਲਜ਼ਮਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਇਕ ਮੁਲਜ਼ਮ ਨੇ ਆਪਣੇ ਪਿਸਤੌਲ ’ਚੋਂ ਕੁਝ ਗੋਲੀਆਂ ਚਲਾ ਦਿੱਤੀਆਂ ਪਰ 2 ਕਾਰਾਂ ’ਚ ਆਏ ਵਿਅਕਤੀਆਂ ਨੇ ਦੋਵਾਂ ਨੂੰ ਕਾਬੂ ਕਰ ਲਿਆ ਅਤੇ ਉਨ੍ਹਾਂ ਦੀ ਕਾਰ ਵੀ ਆਪਣੇ ਨਾਲ ਲੈ ਗਏ।
ਇਹ ਖ਼ਬਰ ਵੀ ਪੜ੍ਹੋ - Breaking News: ਲੋਕਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਬਦਲਿਆ ਇੰਚਾਰਜ
ਜ਼ਿਲ੍ਹਾ ਪੁਲਸ ਮੁਖੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕਰਨ ’ਤੇ ਪਤਾ ਲੱਗਾ ਹੈ ਕਿ ਜਿਹੜੇ ਵਿਅਕਤੀ 2 ਕਾਰਾਂ ’ਚ ਆਏ ਸਨ, ਉਹ ਅੰਮ੍ਰਿਤਸਰ ਜ਼ਿਲ੍ਹੇ ਦੇ ਸਪੈਸ਼ਲ ਸੈੱਲ ਦੇ ਪੁਲਸ ਮੁਲਾਜ਼ਮ ਸਨ। ਪੁਲਸ ਨੇ ਜਿਨ੍ਹਾਂ 2 ਮੁਲਜ਼ਮਾਂ ਨੂੰ ਫੜਿਆ ਹੈ, ਉਹ ਅੰਮ੍ਰਿਤਸਰ ਪੁਲਸ ਨੂੰ ਲੰਮੇ ਸਮੇਂ ਤੋਂ ਲੋੜੀਂਦੇ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8