ਮੋਗਾ 'ਚ ਦੁਕਾਨਦਾਰ ਦਾ ਗੋਲੀਆਂ ਮਾਰ ਕੇ ਕਤਲ
Friday, Dec 14, 2018 - 09:13 PM (IST)
ਨਿਹਾਲ ਸਿੰਘ ਵਾਲਾ/ਬਿਲਾਸਪੁਰ- (ਬਾਵਾ/ਜਗਸੀਰ)- ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਮਾਣੂਕੇ ਵਿਖੇ ਮੋਟਰ ਸਾਇਕਲ ਸਵਾਰਾਂ ਵੱਲੋਂ ਇੱਕ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਰਜਿੰਦਰ ਕੁਮਾਰ ਪੁੱਤਰ ਫਕੀਰ ਚੰਦ ਕੁਝ ਦਿਨ ਪਹਿਲਾਂ ਹੀ ਇੱਕ ਕਤਲ ਦੇ ਮਾਮਲੇ 'ਚੋਂ ਬਰੀ ਹੋਇਆ ਸੀ। ਅੱਜ ਦੋ ਹਥਿਆਰਬੰਦ ਵਿਅਕਤੀਆਂ ਨੇ ਉਸ ਦੇ ਘਰ ਅੱਗੇ ਹੀ ਉਸ 'ਤੇ ਹਮਲਾ ਕਰ ਦਿੱਤਾ ਅਤੇ ਗੋਲੀਆਂ ਮਾਰ ਕੇ ਉਸ ਨੂੰ ਕਤਲ ਕਰ ਦਿੱਤਾ। ਮ੍ਰਿਤਕ ਪੇਸ਼ੇ ਵਜੋ ਇਕ ਦੁਕਾਨਦਾਰ ਸੀ।
ਜ਼ਿਕਰਯੋਗ ਹੈ ਕਿ 7 ਅਪ੍ਰੈਲ 2017 ਨੂੰ ਮਾਣੂਕੇ ਵਿਖੇ ਪਿੰਡ ਦੇ ਇੱਕ ਅਕਾਲੀ ਸਰਪੰਚ ਬੇਅੰਤ ਸਿੰਘ ਨੂੰ ਬਜ਼ਾਰ 'ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਿਸ 'ਚ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਸ ਨੇ ਰਜਿੰਦਰ ਕੁਮਾਰ ਸਮੇਤ ਤਿੰਨ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਸੀ। ਕੁਝ ਦਿਨ ਪਹਿਲਾਂ ਹੀ ਅਦਾਲਤ ਵੱਲੋਂ ਰਜਿੰਦਰ ਕੁਮਾਰ ਨੂੰ ਇਸ ਕਤਲ ਕੇਸ 'ਚੋਂ ਬਰੀ ਕੀਤਾ ਗਿਆ ਸੀ। ਪੰਚਾਇਤੀ ਚੋਣਾਂ ਤੋਂ ਕੁਝ ਦਿਨ ਪਹਿਲਾਂ ਹੋਏ ਇਸ ਕਤਲ ਨੇ ਲੋਕਾਂ ਅੰਦਰ ਸਹਿਮ ਦਾ ਮਹੌਲ ਪੈਦਾ ਕਰ ਦਿੱਤਾ ਹੈ। ਡੀ.ਐਸ.ਪੀ. ਨਿਹਾਲ ਸਿੰਘ ਵਾਲਾ, ਥਾਣਾ ਮੁਖੀ ਸੁਰਜੀਤ ਸਿੰਘ ਪੁਲਿਸ ਪਾਰਟੀ ਨਾਲ ਮੌਕੇ ਤੇ ਪਹੁਚ ਗਏ ਅਤੇ ਮਾਮਲੇ ਦੀ ਜਾਂਚ ਸੁਰੂ ਕਰ ਦਿੱਤੀ।
