30 ਲੱਖ ਦੀ ਫਿਰੌਤੀ ਨਾ ਦੇਣ ’ਤੇ ਮੌਜੂਦਾ ਸਰਪੰਚ ਦੀ ਆੜ੍ਹਤ ’ਤੇ ਫਾਇਰਿੰਗ

Wednesday, Dec 04, 2024 - 05:38 AM (IST)

30 ਲੱਖ ਦੀ ਫਿਰੌਤੀ ਨਾ ਦੇਣ ’ਤੇ ਮੌਜੂਦਾ ਸਰਪੰਚ ਦੀ ਆੜ੍ਹਤ ’ਤੇ ਫਾਇਰਿੰਗ

ਤਰਨਤਾਰਨ (ਰਮਨ) : 30 ਲੱਖ ਰੁਪਏ ਦੀ ਫਿਰੌਤੀ ਨਾ ਦੇਣ ਦੇ ਚੱਲਦਿਆਂ ਮੌਜੂਦਾ ਸਰਪੰਚ ਦੀ ਆੜ੍ਹਤ 'ਤੇ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਸਬੰਧੀ ਥਾਣਾ ਵਲਟੋਹਾ ਦੀ ਪੁਲਸ ਨੇ 3 ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਜਰਮਲ ਸਿੰਘ ਪੁੱਤਰ ਨੇਕ ਸਿੰਘ ਵਾਸੀ ਵਲਟੋਹਾ ਨੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਬੀਤੀ 3 ਨਵੰਬਰ ਨੂੰ ਉਸ ਦੇ ਮੋਬਾਈਲ ਫੋਨ ਉਪਰ ਇਕ ਵ੍ਹਟਸਐਪ ਕਾਲ ਆਈ, ਜਿਸ ’ਚ ਬੋਲਣ ਵਾਲੇ ਵਿਅਕਤੀ ਨੇ ਆਪਣਾ ਨਾਂ ਪ੍ਰਭ ਦਾਸੂਵਾਲ ਦੱਸਿਆ ਅਤੇ 30 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ। ਫਿਰੌਤੀ ਨਾ ਦੇਣ ਦੀ ਸੂਰਤ ’ਚ ਉਸਦਾ ਨੁਕਸਾਨ ਕਰਨ ਸਬੰਧੀ ਧਮਕੀ ਵੀ ਦਿੱਤੀ ਗਈ।

ਇਹ ਵੀ ਪੜ੍ਹੋ : ਫੇਂਗਲ ਤੂਫ਼ਾਨ ਨਾਲ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਾ ਮੰਤਰੀ ਨੂੰ ਪਿਆ ਮਹਿੰਗਾ, ਗੁੱਸੇ 'ਚ ਲੋਕਾਂ ਨੇ ਸੁੱਟਿਆ ਚਿੱਕੜ

ਬੀਤੇ ਕੱਲ੍ਹ ਜਦੋਂ ਉਹ ਸਵੇਰੇ ਕਰੀਬ 11 ਵਜੇ ਆਪਣੀ ਅਮਰਕੋਟ ਮੰਡੀ ਵਿਖੇ ਮੌਜੂਦ ਆੜ੍ਹਤ ਉਪਰ ਮੁਨੀਮ ਗੁਲਜ਼ਾਰ ਸਿੰਘ ਨਾਲ ਹਿਸਾਬ-ਕਿਤਾਬ ਕਰ ਰਿਹਾ ਸੀ ਤਾਂ ਇਕ ਐਕਟਿਵਾ ’ਤੇ ਤਿੰਨ ਨੌਜਵਾਨ ਸਵਾਰ ਹੋ ਕੇ ਆਏ, ਜਿਨ੍ਹਾਂ ਵੱਲੋਂ ਉਸ ਨੂੰ ਜਾਨ ਤੋਂ ਮਾਰਨ ਦੀ ਨੀਅਤ ਨਾਲ ਆਪਣੇ-ਆਪਣੇ ਹਥਿਆਰਾਂ ਰਾਹੀਂ ਤਿੰਨ ਫਾਇਰ ਕੀਤੇ ਗਏ। ਇਸ ਫਾਇਰਿੰਗ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ’ਚ ਮੌਜੂਦਾ ਸਰਪੰਚ ਦੇ ਬਿਆਨਾਂ ਹੇਠ ਤਿੰਨ ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ ਕਰ ਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Sandeep Kumar

Content Editor

Related News