ਫਿਰੋਜ਼ਪੁਰ ''ਚ ਗੁੰਡਾਗਰਦੀ ਦਾ ਨੰਗਾ ਨਾਚ, ਨੌਜਵਾਨ ਨੂੰ ਸ਼ਰੇਆਮ ਮਾਰੀਆਂ ਗੋਲੀਆਂ

Tuesday, Dec 22, 2020 - 10:32 AM (IST)

ਫਿਰੋਜ਼ਪੁਰ ''ਚ ਗੁੰਡਾਗਰਦੀ ਦਾ ਨੰਗਾ ਨਾਚ, ਨੌਜਵਾਨ ਨੂੰ ਸ਼ਰੇਆਮ ਮਾਰੀਆਂ ਗੋਲੀਆਂ

ਫਿਰੋਜ਼ਪੁਰ : ਪੰਜਾਬ 'ਚ ਅਪਰਾਧਿਕ ਗਤੀਵਿਧੀਆਂ ਦਿਨੋਂ-ਦਿਨ ਵੱਧਦੀਆਂ ਜਾ ਰਹੀਆਂ ਹਨ। ਅਜਿਹਾ ਹੀ ਰੂਹ ਕੰਬਾਊ ਹਾਦਸਾ ਉਸ ਵੇਲੇ ਸਾਹਮਣੇ ਆਇਆ, ਜਦੋਂ ਕੁੱਝ ਅਣਪਛਾਤੇ ਨੌਜਵਾਨਾਂ ਵੱਲੋਂ ਨਵਦੀਪ ਸ਼ਰਮਾ ਨਾਂ ਦੇ ਵਿਅਕਤੀ ਨੂੰ ਗੱਡੀ ਸਮੇਤ ਫਾਟਕ 'ਤੇ ਰੋਕ ਲਿਆ ਗਿਆ।

ਇਹ ਵੀ ਪੜ੍ਹੋ : ਕਾਰ ਨਾ ਲਿਆਉਣ 'ਤੇ ਦਾਜ ਦੀ ਬਲੀ ਚੜ੍ਹੀ ਵਿਆਹੁਤਾ, ਪੱਖੇ ਨਾਲ ਲਟਕਦੀ ਮਿਲੀ ਲਾਸ਼

ਅਣਪਛਾਤਿਆਂ ਨੇ ਉਸ ਨਾਲ ਭੱਦੀ ਸ਼ਬਦਾਵਲੀ ਵਰਤ ਕੇ ਸ਼ਰੇਆਮ ਪਿਸਤੌਲ ਨਾਲ ਉਸ 'ਤੇ 3-4 ਫਾਇਰ ਕੀਤੇ, ਜਿਸ ਕਾਰਨ ਉਹ ਗੰਭੀਰ ਰੂਪ 'ਚ ਜ਼ਖਮੀਂ ਹੋ ਗਿਆ, ਜਿਸ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਰੈਫਰ ਕਰ ਦਿੱਤਾ ਗਿਆ, ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਇਹ ਵੀ ਪੜ੍ਹੋ : ਮੋਹਾਲੀ ਦੇ DC ਗਿਰੀਸ਼ ਦਿਆਲਨ ਨੂੰ ਹੋਇਆ 'ਕੋਰੋਨਾ', ਸੋਸ਼ਲ ਮੀਡੀਆ 'ਤੇ ਦਿੱਤੀ ਜਾਣਕਾਰੀ

ਜ਼ਖਮੀਂ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਮੁਤਾਬਕ ਨੌਜਵਾਨ ਦੀ ਕਿਸੇ ਨਾਲ ਕੋਈ ਪੁਰਾਣੀ ਰੰਜਿਸ਼ ਵੀ ਨਹੀਂ ਹੈ। ਦੂਜੇ ਪਾਸੇ ਮੌਕੇ 'ਤੇ ਪਹੁੰਚੇ ਜਾਂਚ ਅਧਿਕਾਰੀ ਮੁਤਾਬਕ ਪੀੜਤ ਦੇ ਬਿਆਨਾਂ ਦੇ ਆਧਾਰ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਸਾਲ-2020 : ਪੰਜਾਬੀਆਂ ਦੀ ਰੂਹ ਨੂੰ ਕਾਂਬਾ ਛੇੜ ਗਏ 'ਵੱਡੇ ਕਤਲਕਾਂਡ', ਪਲਾਂ 'ਚ ਉੱਜੜ ਗਏ ਵੱਸਦੇ ਪਰਿਵਾਰ (ਤਸਵੀਰਾਂ)

ਪੀੜਤ ਨੌਜਵਾਨ ਦੀ ਗੰਭੀਰ ਹਾਲਤ ਦੇ ਚੱਲਦਿਆਂ ਉਸ ਨੂੰ ਲੁਧਿਆਣਾ ਹਸਪਤਾਲ ਰੈਫਰ ਕੀਤਾ ਗਿਆ ਹੈ।

ਨੋਟ : ਪੰਜਾਬ 'ਚ ਸ਼ਰੇਆਮ ਹੋ ਰਹੀ ਗੁੰਡਾਗਰਦੀ ਬਾਰੇ ਸਾਂਝੇ ਕਰੋ ਵਿਚਾਰ


author

Babita

Content Editor

Related News