ਲੁਧਿਆਣਾ : ਸਲੇਮ ਟਾਬਰੀ ਇਲਾਕੇ ''ਚ ਚੱਲੀ ਗੋਲੀ, ਨੌਜਵਾਨ ਜ਼ਖਮੀਂ

09/24/2019 8:48:40 AM

ਲੁਧਿਆਣਾ (ਨਰਿੰਦਰ) : ਸ਼ਹਿਰ ਦੇ ਸਲੇਮ ਟਾਬਰੀ ਇਲਾਕੇ 'ਚ ਬੀਤੀ ਰਾਤ ਮਾਹੌਲ ਉਸ ਸਮੇਂ ਤਣਾਅ ਪੂਰਨ ਹੋ ਗਿਆ, ਜਦੋਂ ਪੁਰਾਣੀ ਰੰਜਿਸ਼ ਕਾਰਨ ਇਕ ਨੌਜਵਾਨ 'ਤੇ ਕੁਝ ਲੋਕਾਂ ਨੇ ਗੋਲੀ ਚਲਾ ਦਿੱਤੀ, ਜਿਸ ਦੌਰਾਨ ਨੌਜਵਾਨ ਗੰਭੀਰ ਜ਼ਖਮੀਂ ਹੋ ਗਿਆ। ਜਾਣਕਾਰੀ ਮੁਤਾਬਕ ਜ਼ਖਮੀਂ ਹੋਏ ਨੌਜਵਾਨ ਪਰਮਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਸ ਥਾਣੇ 'ਚ 2 ਧਿਰਾਂ ਦਾ ਫੈਸਲਾ ਕਰਵਾ ਕੇ ਵਾਪਸ ਪਰਤ ਰਿਹਾ ਸੀ ਕਿ ਅਚਾਨਕ ਉਸ ਦੀ ਕਾਰ 'ਤੇ ਇੱਟ ਵੱਜੀ।

ਜਦੋਂ ਉਸ ਨੇ ਹੇਠਾਂ ਉਤਰ ਕੇ ਦੇਖਿਆ ਤਾਂ ਉਸ 'ਤੇ ਗੋਲੀ ਚਲਾ ਦਿੱਤੀ ਗਈ, ਜੋ ਉਸ ਦੇ ਮੋਢੇ 'ਤੇ ਆ ਕੇ ਵੱਜੀ। ਪਰਮਿੰਦਰ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਉਸ ਦੀ ਕਾਰ 'ਤੇ ਇਸ ਤਰ੍ਹਾਂ ਦਾ ਹਮਲਾ ਹੋ ਚੁੱਕਾ ਹੈ। ਪਰਮਿੰਦਰ ਨੇ ਪ੍ਰਿੰਸ ਰਾਣਾ ਹਲਵਾਈ ਅਤੇ ਉਸ ਦੇ ਰਿਸ਼ਤੇਦਾਰਾਂ 'ਤੇ ਇਸ ਹਮਲੇ ਦੇ ਦੋਸ਼ ਲਾਏ ਹਨ। ਫਿਲਹਾਲ ਮੌਕੇ 'ਤੇ ਪੁੱਜੀ ਪੁਲਸ ਨੇ ਇਸ ਮਾਮਲੇ ਸੰਬਧੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Babita

Content Editor

Related News