ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਫਾਇਰਿੰਗ

Friday, Aug 14, 2026 - 12:58 PM (IST)

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਫਾਇਰਿੰਗ

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ਦੇ ਬਾਹਰ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮੌਕੇ ਤੋਂ ਘਰ ਦੇ ਬਾਹਰੋਂ ਗੋਲੀ ਦਾ ਖੋਲ ਵੀ ਬਰਾਮਦ ਹੋਇਆ ਹੈ। ਜਾਣਕਾਰੀ ਅਨੁਸਾਰ 12 ਅਗਸਤ ਨੂੰ ਰਾਤ ਕਰੀਬ 11 ਵਜੇ ਗਿਆਨੀ ਰਘਬੀਰ ਸਿੰਘ ਦੇ ਘਰ ਦੇ ਬਾਹਰ ਗੋਲੀ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਸੀਸੀਟੀਵੀ ਫੁਟੇਜ ਵਿੱਚ ਵੀ ਇਹ ਆਵਾਜ਼ ਸਾਫ਼ ਸੁਣਾਈ ਦਿੱਤੀ ਹੈ। ਇੰਨਾ ਹੀ ਨਹੀਂ  ਗਿਆਨੀ ਰਘਬੀਰ ਸਿੰਘ ਦੀ ਗੱਡੀ 'ਤੇ ਗੋਲੀਆਂ ਦੇ ਨਿਸ਼ਾਨ ਵੀ ਦੇਖੇ ਗਏ। 

ਇਹ ਵੀ ਪੜ੍ਹੋ-ਪੰਜਾਬ 'ਚ 2 ਦਿਨ ਭਾਰੀ ਮੀਂਹ ਅਲਰਟ, ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ ਜਾਰੀ

ਘਟਨਾ ਦੀ ਸੂਚਨਾ ਮਿਲਣ ਉਪਰੰਤ ਪੁਲਿਸ ਤੁਰੰਤ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵਲੋਂ ਇਲਾਕੇ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਕਬਜ਼ੇ ਵਿਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਫਾਇਰਿੰਗ ਕਰਨ ਵਾਲਿਆਂ ਦੀ ਪਛਾਣ ਕੀਤੀ ਜਾ ਸਕੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News