ਪੰਜਾਬ ਕਾਂਗਰਸ ਕਮੇਟੀ ਦੇ ਸਾਬਕਾ ਸਕੱਤਰ ਦੇ ਘਰ ਦੇ ਬਾਹਰ ਅੱਧੀ ਰਾਤ ਹੋਈ ਫਾਇਰਿੰਗ
Friday, Jun 21, 2024 - 02:35 AM (IST)
ਲੁਧਿਆਣਾ (ਅਨਿਲ)- ਥਾਣਾ ਸਲੇਮ ਟਾਬਰੀ ਦੇ ਅਧੀਨ ਆਉਂਦੇ ਪਿੰਡ ਕਾਸਾਬਾਦ ’ਚ ਬੀਤੀ ਰਾਤ ਪੰਜਾਬ ਕਾਂਗਰਸ ਕਮੇਟੀ ਦੇ ਸਾਬਕਾ ਸਕੱਤਰ ਅਤੇ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਆਜ਼ਾਦ ਚੋਣ ਲੜ ਚੁੱਕੇ ਇੰਦਰਜੀਤ ਸਿੰਘ ਕਾਸਾਬਾਦ ਦੇ ਘਰ ਦੇ ਬਾਹਰ ਬੀਤੀ ਰਾਤ ਕਿਸੇ ਅਣਪਛਾਤੇ ਵਿਅਕਤੀ ਨੇ 5 ਹਵਾਈ ਫਾਇਰ ਕਰ ਕੇ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਕੀਤੀ।
ਥਾਣਾ ਸਲੇਮ ਟਾਬਰੀ ’ਚ ਸ਼ਿਕਾਇਤ ਕਰਨ ਪਹੁੰਚੇ ਇੰਦਰਜੀਤ ਸਿੰਘ ਕਾਸਾਬਾਦ ਨੇ ਦੱਸਿਆ ਕਿ ਬੁੱਧਵਾਰ ਦੀ ਰਾਤ ਉਹ ਆਪਣੇ ਘਰ ਸੁੱਤਾ ਪਿਆ ਸੀ। ਰਾਤ ਕਰੀਬ 1.30 ਵਜੇ ਉਸ ਦੇ ਘਰ ਦੇ ਬਾਹਰ ਗੋਲੀਆਂ ਚੱਲਣ ਦੀ ਆਵਾਜ਼ ਆਈ। ਜਦੋਂ ਉਸ ਨੇ ਉੱਠ ਕੇ ਬਾਹਰ ਜਾ ਕੇ ਦੇਖਿਆ ਤਾਂ ਉਸ ਦੀ ਜ਼ਮੀਨ ਦੇ ਬਾਹਰ ਜਿਹੜਾ ਸ਼ਰਾਬ ਦਾ ਠੇਕਾ ਬਣਿਆ ਹੋਇਆ ਹੈ, ਉਥੋਂ ਦੀ ਕੋਈ ਵਿਅਕਤੀ ਫਾਰਚੂਨਰ ਗੱਡੀ ’ਚ ਫਰਾਰ ਹੋ ਰਿਹਾ ਸੀ। ਇਸ ਤੋਂ ਬਾਅਦ ਉਹ ਉਸੇ ਸਮੇਂ ਸ਼ਰਾਬ ਦੇ ਠੇਕੇ ’ਤੇ ਪਹੁੰਚਿਆ ਤਾਂ ਦੇਖਿਆ ਕਿ ਉਥੇ 5 ਖੋਲ ਪਏ ਹੋਏ ਸਨ।
ਠੇਕੇ ’ਚ ਕੰਮ ਕਰਨ ਵਾਲੇ ਮੁਲਾਜ਼ਮ ਨੇ ਦੱਸਿਆ ਕਿ ਕੋਈ ਫਾਰਚੂਨਰ ਗੱਡੀ ’ਚ ਆਇਆ ਸੀ ਅਤੇ ਠੇਕੇ ਦੇ ਬਾਹਰ ਖੜ੍ਹੇ ਹੋ ਕੇ ਪਿਸਤੌਲ ਨਾਲ 5 ਹਵਾਈ ਫਾਇਰ ਕੀਤੇ। ਇਸ ਤੋਂ ਬਾਅਦ ਉਹ ਫਰਾਰ ਹੋ ਗਿਆ।
ਇਹ ਵੀ ਪੜ੍ਹੋ- 1 ਸਾਲ ਪਹਿਲਾਂ ਰਿਟਾਇਰ ਹੋਏ DSP ਨੇ ਲਾਈਸੈਂਸੀ ਰਿਵਾਲਵਰ ਨਾਲ ਖ਼ੁਦ ਨੂੰ ਮਾਰੀ ਗੋਲ਼ੀ, ਮੌਕੇ 'ਤੇ ਹੋਈ ਮੌਤ
ਉਕਤ ਮਾਮਲੇ ਸਬੰਧੀ ਜਦੋਂ ਥਾਣਾ ਮੁਖੀ ਜੈਦੀਪ ਜਾਖੜ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਹ ਖੁਦ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ ਅਤੇ ਘਟਨਾ ਵਾਲੀ ਥਾਂ ਦਾ ਦੌਰਾ ਵੀ ਕਰ ਆਏ ਹਨ। ਉਥੇ ਉਨ੍ਹਾਂ ਨੂੰ ਗੋਲੀਆਂ ਦੇ 5 ਖੋਲ ਮਿਲੇ ਹਨ, ਜੋ ਕਬਜ਼ੇ ’ਚ ਲੈ ਕੇ ਉਨ੍ਹਾਂ ਨੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਥਾਣਾ ਮੁਖੀ ਨੇ ਦੱਸਿਆ ਕਿ ਖਾਲੀ ਖੋਲਾਂ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਜਾ ਰਿਹਾ ਹੈ, ਜਿਸ ਤੋਂ ਬਾਅਦ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਠੇਕੇ ਤੋਂ ਪਹਿਲਾਂ ਇਕ ਪਟਰੋਲ ਪੰਪ ਵੀ ਹੈ, ਜਿਸ ਦੇ ਕੈਮਰਿਆਂ ਦੀ ਫੁਟੇਜ ਕਬਜ਼ੇ ’ਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ ਕਿ ਰਾਤ 1.30 ਵਜੇ ਉਸ ਪੰਪ ਦੇ ਸਾਹਮਣਿਓਂ ਕਿਹੜੀ-ਕਿਹੜੀ ਗੱਡੀ ਨਿਕਲੀ ਹੈ।
ਇਹ ਵੀ ਪੜ੍ਹੋ- ਘਰੋਂ ਸਕੂਲੋਂ ਜਾਣ ਲਈ ਨਿਕਲੀ 7ਵੀਂ 'ਚ ਪੜ੍ਹਦੀ ਬੱਚੀ ਨੇ 14ਵੀਂ ਮੰਜ਼ਲ ਤੋਂ ਛਾਲ ਮਾਰ ਕੀਤੀ ਖ਼ੁਦਕੁਸ਼ੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e