ਸੁਲਤਾਨਪੁਰ ਲੋਧੀ ਦੇ ਮਸ਼ਹੂਰ ਬਰਿਸਤਾ ਰੈਸਟੋਰੈਂਟ ਬਾਹਰ ਫਾਇਰਿੰਗ! ਘਟਨਾ CCTV 'ਚ ਕੈਦ

Wednesday, Jun 24, 2026 - 07:14 AM (IST)

ਸੁਲਤਾਨਪੁਰ ਲੋਧੀ ਦੇ ਮਸ਼ਹੂਰ ਬਰਿਸਤਾ ਰੈਸਟੋਰੈਂਟ ਬਾਹਰ ਫਾਇਰਿੰਗ! ਘਟਨਾ CCTV 'ਚ ਕੈਦ

ਸੁਲਤਾਨਪੁਰ ਲੋਧੀ (ਗੁਰਪ੍ਰੀਤ ਸਿੰਘ) : ਸ਼ਹਿਰ ਦੇ ਮਸ਼ਹੂਰ ਬਰਿਸਤਾ ਰੈਸਟੋਰੈਂਟ ਦੇ ਬਾਹਰ ਹੋਈ ਫਾਇਰਿੰਗ ਦੀ ਘਟਨਾ ਮਗਰੋਂ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣਾ ਗਿਆ। ਘਟਨਾ ਦੀ ਇੱਕ CCTV ਫੁਟੇਜ ਵੀ ਸਾਹਮਣੇ ਆਉਣ ਦੀ ਗੱਲ ਕਹੀ ਜਾ ਰਹੀ ਹੈ, ਜਿਸ ਦੇ ਆਧਾਰ 'ਤੇ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

ਸੂਤਰਾਂ ਅਨੁਸਾਰ ਰੈਸਟੋਰੈਂਟ ਦੇ ਮਾਲਕਾਂ ਨੂੰ ਕੁਝ ਦਿਨ ਪਹਿਲਾਂ ਲੱਖਾਂ ਰੁਪਏ ਦੀ ਫਿਰੌਤੀ ਮੰਗਣ ਵਾਲੀਆਂ ਕਾਲਾਂ ਆਉਣ ਦੀ ਚਰਚਾ ਹੈ। ਇਸੇ ਦਰਮਿਆਨ ਰੈਸਟੋਰੈਂਟ ਦੇ ਬਾਹਰ ਫਾਇਰਿੰਗ ਦੀ ਇਹ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਮੌਕੇ 'ਤੇ ਸਿਰਫ਼ ਇੱਕ ਗੋਲੀ ਚੱਲੀ ਸੀ, ਪਰ ਇਸ ਸਬੰਧੀ ਅਜੇ ਤੱਕ ਕਿਸੇ ਵੀ ਤਰ੍ਹਾਂ ਦੀ ਅਧਿਕਾਰਕ ਪੁਸ਼ਟੀ ਨਹੀਂ ਹੋਈ।

ਘਟਨਾ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਵੀ ਹਲਚਲ ਦੇਖਣ ਨੂੰ ਮਿਲੀ। ਜਾਣਕਾਰੀ ਮੁਤਾਬਕ "chan_dhillon307" ਨਾਮ ਨਾਲ ਚਲਾਏ ਜਾ ਰਹੇ ਇੱਕ ਇੰਸਟਾਗ੍ਰਾਮ ਅਕਾਊਂਟ ਵੱਲੋਂ ਇਸ ਘਟਨਾ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਕੀਤਾ ਗਿਆ ਹੈ ਅਤੇ ਫੋਨ ਕਾਲਾਂ ਦਾ ਜਵਾਬ ਨਾ ਮਿਲਣ ਦਾ ਹਵਾਲਾ ਦਿੱਤਾ ਗਿਆ ਹੈ। ਹਾਲਾਂਕਿ ਇਸ ਦਾਅਵੇ ਦੀ ਅਸੀਂ ਕੋਈ ਪੁਸ਼ਟੀ ਨਹੀਂ ਕਰਦੇ ਅਤੇ ਨਾ ਹੀ ਪੁਲਸ ਵੱਲੋਂ ਇਸ ਸਬੰਧੀ ਕੋਈ ਅਧਿਕਾਰਕ ਬਿਆਨ ਜਾਰੀ ਕੀਤਾ ਗਿਆ ਹੈ।

ਏਐੱਸਪੀ ਧੀਰੇਂਦਰ ਵਰਮਾ ਦਾ ਬਿਆਨ ਆਇਆ ਸਾਹਮਣੇ
ਏਐੱਸਪੀ ਨੇ ਕਿਹਾ ਕਿ ਬਰਿਸਤਾ ਰੈਸਟੋਰੈਂਟ ਦੇ ਬਾਹਰ ਕਥਿਤ ਫਾਇਰਿੰਗ ਸਬੰਧੀ ਮਾਮਲੇ ਦੀ ਪੁਲਸ ਵੱਲੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਸ਼ਿਕਾਇਤ ਪ੍ਰਾਪਤ ਹੋ ਚੁੱਕੀ ਹੈ ਅਤੇ ਸਾਰੇ ਤਕਨੀਕੀ ਤੇ ਸਥਾਨਕ ਸਬੂਤਾਂ ਦੀ ਜਾਂਚ ਜਾਰੀ ਹੈ। ਹੁਣ ਤੱਕ ਦੀ ਤਫਤੀਸ਼ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਮੌਕੇ ਤੋਂ ਨਾ ਤਾਂ ਕੋਈ ਖੋਲ ਬਰਾਮਦ ਹੋਇਆ ਹੈ ਅਤੇ ਨਾ ਹੀ ਗੋਲੀ ਲੱਗਣ ਦੇ ਕੋਈ ਨਿਸ਼ਾਨ ਮਿਲੇ ਹਨ। ਫਿਰ ਵੀ ਪੁਲਸ ਕਿਸੇ ਵੀ ਪੱਖ ਨੂੰ ਨਜ਼ਰਅੰਦਾਜ਼ ਨਹੀਂ ਕਰ ਰਹੀ ਅਤੇ ਹਰ ਐਂਗਲ ਤੋਂ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਜੇਕਰ ਜਾਂਚ ਦੌਰਾਨ ਕੋਈ ਵੀ ਵਿਅਕਤੀ ਇਸ ਘਟਨਾ ਵਿੱਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News