ਜਲੰਧਰ : ਹਵੇਲੀ ਰੇਸਤਰਾਂ ਦੇ ਬਾਹਰ ਹੋਈ ਫਾਇਰਿੰਗ
Tuesday, Jul 11, 2017 - 03:35 AM (IST)
ਜਲੰਧਰ (ਸੁਧੀਰ)—ਸਥਾਨਕ ਜਲੰਧਰ-ਫਗਵਾੜਾ ਹਾਈਵੇ 'ਤੇ ਹਵੇਲੀ ਦੇ ਬਾਹਰ ਫਾਰਚਿਊਨਰ ਸਵਾਰ ਨੌਜਵਾਨਾਂ ਨੇ ਪਹਿਲੀ ਹਵਾਈ ਫਾਇਰਿੰਗ ਕੀਤੀ ਅਤੇ ਬਾਅਦ ਇਹ ਨੌਜਵਾਨ ਗੱਡੀ ਵਿਚ ਬੈਠ ਕੇ ਫਰਾਰ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਅੱਜ ਰਾਤ ਫਾਰਚਿਊਨਰ ਵਿਚ ਸਵਾਰ ਕੁਝ ਨੌਜਵਾਨ ਗੱਡੀ ਵਿਚ ਬੈਠ ਕੇ ਸ਼ਰਾਬ ਪੀ ਰਹੇ ਸਨ ਅਤੇ ਨਾਲ ਹੀ ਸ਼ੋਰ ਮਚਾ ਰਹੇ ਸਨ, ਜਿਸ 'ਤੇ ਸਕਿਓਰਿਟੀ ਗਾਰਡ ਮੌਕੇ 'ਤੇ ਪਹੁੰਚਿਆ ਅਤੇ ਨੌਜਵਾਨਾਂ ਨੂੰ ਉਥੋਂ ਗੱਡੀ ਹਟਾਉਣ ਲਈ ਕਿਹਾ, ਜਿਸ ਤੋਂ ਬਾਅਦ ਇਹ ਨੌਜਵਾਨ ਭੜਕ ਗਏ ਅਤੇ ਸਕਿਓਰਿਟੀ ਗਾਰਡ ਨਾਲ ਪਹਿਲਾਂ ਝਗੜਾ ਕਰਨ ਲੱਗੇ ਅਤੇ ਬਾਅਦ ਵਿਚ ਇਨ੍ਹਾਂ ਨੌਜਵਾਨਾਂ ਨੇ ਰਿਵਾਲਵਰ ਕੱਢ ਕੇ ਹਵਾਈ ਫਾਇਰ ਕਰ ਦਿੱਤੇ। ਅਚਾਨਕ ਗੋਲੀ ਚੱਲਣ ਨਾਲ ਹਵੇਲੀ ਦੇ ਬਾਹਰ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਘਟਨਾ ਤੋਂ ਬਾਅਦ ਨੌਜਵਾਨ ਗੱਡੀ ਵਿਚ ਬੈਠ ਕੇ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਕੀਤੀ। ਫਿਲਹਾਲ ਪੁਲਸ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਕਢਵਾ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਹਵੇਲੀ ਦੇ ਮਾਲਿਕ ਦੀ ਪਤਨੀ 'ਤੇ ਹਮਲਾ ਹੋਇਆ ਸੀ, ਜਿਸ ਸਬੰਧੀ ਉਨ੍ਹਾਂ ਦੇ ਨੌਕਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਜੇ ਇਹ ਮਾਮਲਾ ਪੂਰੀ ਤਰ੍ਹਾਂ ਠੰਡਾ ਵੀ ਨਹੀਂ ਹੋਇਆ ਸੀ ਕਿ ਅੱਜ ਇਹ ਵਾਰਦਾਤ ਹੋ ਗਈ।
