ਗੋਲੀਆਂ ਦੀ ਆਵਾਜ਼ ਨਾਲ ਦਹਿਲਿਆ ਪੰਜਾਬ, ਮੈਨੇਜਰ ਦੇ ਘਰ ਬਾਹਰ ਹੋਈ ਤਾਬੜਤੋੜ ਫਾਇਰਿੰਗ

Sunday, Nov 09, 2025 - 06:25 PM (IST)

ਗੋਲੀਆਂ ਦੀ ਆਵਾਜ਼ ਨਾਲ ਦਹਿਲਿਆ ਪੰਜਾਬ, ਮੈਨੇਜਰ ਦੇ ਘਰ ਬਾਹਰ ਹੋਈ ਤਾਬੜਤੋੜ ਫਾਇਰਿੰਗ

ਮਾਛੀਵਾੜਾ ਸਾਹਿਬ (ਟੱਕਰ)- ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਲੱਖੋਵਾਲ-ਗੱਦੋਵਾਲ ਦੇ ਵਾਸੀ ਸਤਵੰਤ ਸਿੰਘ ਦੇ ਘਰ ਬਾਹਰ ਤਾਬੜਤੋੜ ਫਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨਾਲ ਪੂਰੇ ਇਲਾਕੇ ਵਿਚ ਸਹਿਮ ਦਾ ਮਾਹੌਲ ਬਣ ਗਿਆ। ਦਰਅਸਲ ਸਤਵੰਤ ਸਿੰਘ ਇੱਕ ਕੋਲਡ ਸਟੋਰ ਵਿਚ ਬਤੌਰ ਮੈਨੇਜਰ ਡਿਊਟੀ ਕਰਦਾ ਹੈ, ਜਿਸ ਦੀ ਕਿਸੇ ਨਾਲ ਰੰਜ਼ਿਸ਼ ਸੀ। ਇਸ ਦੌਰਾਨ ਕਿਸੇ ਅਣਪਛਾਤੇ ਵਿਅਕਤੀ ਨੇ ਉਸਦੇ ਮੇਨ ਦਰਵਾਜ਼ੇ ’ਤੇ 10 ਤੋਂ ਵੱਧ ਫਾਇਰ ਮਾਰੇ ਅਤੇ ਵਿਹੜੇ ਵਿਚ ਘੁੰਮਦੇ ਉਸਦੇ ਮੁੰਡੇ ਜੋਬਨਪ੍ਰੀਤ ਸਿੰਘ ’ਤੇ ਗੋਲੀ ਦਾ ਸ਼ਰਲਾ ਵੱਜਿਆ, ਜਿਸ ਕਾਰਨ ਉਹ ਜਖ਼ਮੀ ਹੋ ਗਿਆ।

ਇਹ ਵੀ ਪੜ੍ਹੋ- ਵਾਰਸ ਪੰਜਾਬ ਜਥੇਬੰਦੀ ਦੇ ਇਲੈਕਸ਼ਨ ਇੰਚਾਰਜ ਦੀ ਗੱਡੀ 'ਤੇ ਹਮਲੇ ਦਾ ਸੱਚ ਆਇਆ ਸਾਹਮਣੇ ! DCP ਦਾ ਵੱਡਾ ਖੁਲਾਸਾ

ਜਾਣਕਾਰੀ ਅਨੁਸਾਰ ਲੰਘੀ ਰਾਤ ਕਰੀਬ 8 ਵਜੇ ਕਾਰ ਸਵਾਰ ਇੱਕ ਵਿਅਕਤੀ ਆਇਆ, ਜਿਸ ਨੇ ਪਹਿਲਾਂ ਸਤਵੰਤ ਸਿੰਘ ਦੇ ਘਰ ਬਾਹਰ ਖੜ੍ਹ ਕੇ ਗਾਲੀ-ਗਲੋਚ ਕੀਤੀ ਅਤੇ ਫਿਰ ਉਸਨੇ ਆਪਣੇ ਹੱਥ ਵਿਚ ਫੜੇ ਪਿਸਤੌਲ ਰਾਹੀਂ 10 ਤੋਂ ਵੱਧ ਫਾਇਰ ਘਰ ਦੇ ਦਰਵਾਜ਼ੇ ਵੱਲ ਮਾਰੇ। ਘਰ ਦੇ ਵਿਹੜੇ ਵਿਚ ਜੋਬਨਪ੍ਰੀਤ ਸਿੰਘ ਘੁੰਮ ਰਿਹਾ ਸੀ ਅਤੇ ਇੱਕ ਗੋਲੀ ਦਾ ਸ਼ਰਲਾ ਉਸਦੀ ਲੱਤ ਵਿਚ ਵੱਜਾ, ਜਿਸ ਨਾਲ ਉਹ ਮਾਮੂਲੀ ਜਖ਼ਮੀ ਹੋ ਗਿਆ।

ਇਹ ਵੀ ਪੜ੍ਹੋ-ਪੰਜਾਬ ਦੇ ਸਾਬਕਾ DGP ਦੇ ਪੁੱਤਰ ਦੀ ਕਾਰ ਨਾਲ ਵਾਪਰਿਆ ਵੱਡਾ ਹਾਦਸਾ

ਜੋਬਨਪ੍ਰੀਤ ਸਿੰਘ ਨੂੰ ਕੂੰਮਕਲਾਂ ਹਸਪਤਾਲ ਵਿਖੇ ਇਲਾਜ ਲਈ ਲਿਆਂਦਾ ਗਿਆ ਜਿੱਥੇ ਪੱਟੀ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ। ਗੋਲੀ ਚੱਲਣ ਦੀ ਸੂਚਨਾ ਮਿਲਣ ਤੋਂ ਬਾਅਦ ਸਾਹਨੇਵਾਲ ਦੇ ਏ.ਸੀ.ਪੀ. ਇੰਦਰਜੀਤ ਸਿੰਘ, ਥਾਣਾ ਮੁਖੀ ਕਰਮਜੀਤ ਸਿੰਘ ਵੀ ਪੁਲਸ ਪਾਰਟੀ ਸਮੇਤ ਮੌਕੇ ’ਤੇ ਪੁੱਜ ਗਏ। ਪੁਲਸ ਵਲੋਂ ਸਤਵੰਤ ਸਿੰਘ ਦੇ ਘਰ ਬਾਹਰ ਜੋ ਫਾਇਰ ਕੀਤੇ ਉਸਦੇ ਖਾਲੀ ਕਾਰਤੂਸ ਵੀ ਇਕੱਤਰ ਕੀਤੇ ਅਤੇ ਉਸਦੇ ਦਰਵਾਜ਼ੇ ਵਿਚ ਲੱਗੀਆਂ ਗੋਲੀਆਂ ਦੇ ਨਿਸ਼ਾਨ ਸਾਫ਼ ਦਿਖਾਈ ਦੇ ਰਹੇ ਸਨ। ਪੁਲਸ ਵਲੋਂ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਫਾਇਰ ਕਰਨ ਵਾਲੇ ਵਿਅਕਤੀ ਦਾ ਕੋਈ ਸੁਰਾਗ ਮਿਲ ਸਕੇ। ਸਤਵੰਤ ਸਿੰਘ ਇੱਕ ਕੋਲਡ ਸਟੋਰ ਵਿਚ ਬਤੌਰ ਮੈਨੇਜਰ ਡਿਊਟੀ ਕਰਦਾ ਹੈ, ਜਿਸਦੀ ਕਿਸੇ ਨਾਲ ਦੁਸ਼ਮਣੀ ਦੀ ਗੱਲ ਸਾਹਮਣੇ ਨਹੀਂ ਆਈ।

ਇਹ ਵੀ ਪੜ੍ਹੋ- ਤਰਨਤਾਰਨ 'ਚ ਮੰਗਲਵਾਰ ਨੂੰ ਛੁੱਟੀ ਦਾ ਐਲਾਨ, ਸਰਕਾਰੀ, ਗੈਰ-ਸਰਕਾਰੀ ਦਫਤਰ ਰਹਿਣਗੇ ਬੰਦ

ਥਾਣਾ ਕੂੰਮਕਲਾਂ ਪੁਲਸ ਵਲੋਂ ਕਾਤਲਾਨਾ ਧਾਰਾਵਾਂ ਤਹਿਤ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਸਾਹਨੇਵਾਲ ਦੇ ਏ.ਸੀ.ਪੀ. ਇੰਦਰਜੀਤ ਸਿੰਘ ਨੇ ਦੱਸਿਆ ਕਿ ਸਤਵੰਤ ਸਿੰਘ ਦੇ ਘਰ ਬਾਹਰ ਗੋਲੀਬਾਰੀ ਕਰਨ ਵਾਲੇ ਵਿਅਕਤੀ ਖਿਲਾਫ਼ ਕਾਤਲਾਨਾ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਣਪਛਾਤੇ ਵਿਅਕਤੀ ਨੇ ਕਿੰਨੇ ਫਾਇਰ ਕੀਤੇ ਅਤੇ ਕਿਉਂ ਕੀਤੇ ਇਸ ਦੀ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਪੁਲਸ ਵਲੋਂ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਗੋਲੀਬਾਰੀ ਕਰਨ ਵਾਲੇ ਵਿਅਕਤੀ ਦੀ ਪਹਿਚਾਣ ਕਰ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ-  ਪੰਜਾਬ: ਬੁਲਟ ਮੋਟਰਸਾਈਕਲ ਚਲਾਉਣ ਵਾਲੇ ਹੋ ਜਾਓ ਸਾਵਧਾਨ! ਕਿਤੇ ਤੁਹਾਡੇ ਨਾਲ ਨਾ ਹੋ ਜਾਵੇ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News