ਪੰਜਾਬ ''ਚ ਵੱਡੀ ਵਾਰਦਾਤ, ਸਕੂਲ ਦੇ ਬਾਹਰ ਹੋਈ ਫਾਇਰਿੰਗ

Thursday, Sep 12, 2024 - 01:19 PM (IST)

ਬਟਾਲਾ- ਬਟਾਲਾ ਜ਼ਿਲ੍ਹੇ ਤੋਂ ਵੱਡੀ ਵਾਰਦਾਤ ਹੋਣ ਦਾ ਮਾਮਲਾ ਸਾਹਮਣੇ ਆਇਆ  ਹੈ। ਦਰਅਸਲ ਇੱਥੇ ਸਕੂਲ ਨੇੜੇ ਤਾਬੜਤੋੜ ਗੋਲੀਬਾਰੀ ਹੋਈ ਜਿਸ ਕਾਰਨ ਸਕੂਲ ਦੇ ਬੱਚਿਆਂ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇਸ ਘਟਨਾ 'ਚ ਇਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਹ ਸਾਰੀ ਘਟਨਾ ਸਕੂਲ ਦੇ ਬਾਹਰ ਲੱਗੇ ਕੈਮਰੇ ਵਿੱਚ ਕੈਦ ਹੋ ਗਈ।

ਇਹ ਵੀ ਪੜ੍ਹੋ-ਪੰਜਾਬ 'ਚ ਅੱਜ ਛੁੱਟੀ ਦਾ ਐਲਾਨ! ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਜਾਣਕਾਰੀ ਮੁਤਾਬਕ ਇਹ ਘਟਨਾ ਬਟਾਲਾ ਦੀ ਪੌਸ਼ ਕਾਲੋਨੀ ਰਾਧਾ ਕ੍ਰਿਸ਼ਨਨ 'ਚ ਸਵੇਰੇ 11 ਵਜੇ ਦੇ ਕਰੀਬ ਵਾਪਰੀ, ਜਿੱਥੇ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ। ਸ਼ੁਰੂਆਤੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਗੋਲੀ ਚਲਾਉਣ ਵਾਲਾ ਨੌਜਵਾਨ ਜਿਮ ਚਲਾਉਂਦਾ ਹੈ, ਹਾਲਾਂਕਿ ਬਾਰੇ ਅਜੇ ਕੁਝ ਪਤਾ ਨਹੀਂ ਲੱਗ ਸਕਿਆ ਹੈ।

ਇਹ ਵੀ ਪੜ੍ਹੋ-ਪਟਾਕਾ ਫੈਕਟਰੀ 'ਚ ਬਲਾਸਟ ਮਾਮਲਾ : ਇਕੋ ਪਰਿਵਾਰ ਦੇ 4 ਮੁੰਡਿਆਂ ਦੀ ਮੌਤ

ਇਸ ਤੋਂ ਇਲਾਵਾ ਇਹ ਵੀ ਪਤਾ ਲੱਗਾ ਹੈ ਕਿ ਘਟਨਾ ਵਾਲੀ ਥਾਂ ਤੋਂ 100 ਮੀਟਰ ਦੀ ਦੂਰੀ 'ਤੇ ਇਕ ਆਮ ਆਦਮੀ ਪਾਰਟੀ ਦੇ ਆਗੂ ਦਾ ਘਰ ਹੈ, ਜਿਸ ਦੇ ਗੰਨਮੈਨ ਨੇ ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਮੌਕੇ 'ਤੇ ਹੀ ਮੁਲਜ਼ਮ ਨੂੰ ਬੜੀ ਮੁਸ਼ੱਕਤ ਤੋਂ ਕਾਬੂ ਲਿਆ ਗਿਆ ਹੈ ਅਤੇ ਉਸ ਪਾਸੋਂ ਪਿਸਤੌਲ ਵੀ ਬਰਾਮਦ ਕਰ ਲਈ ਗਈ । ਫਿਲਹਾਲ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ ਹੈ, ਜੋ ਕਿ ਸੀ.ਸੀ.ਟੀ.ਵੀ. ਦੇ ਆਧਾਰ 'ਤੇ ਜਾਂਚ ਕਰ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News