ਕਬੂਤਰਬਾਜ਼ੀ ਤੋਂ ਛਿੜੇ ਵਿਵਾਦ ਤੋਂ ਬਾਅਦ ਚੱਲੀਆਂ ਗੋਲ਼ੀਆਂ

Tuesday, May 23, 2023 - 06:16 PM (IST)

ਕਬੂਤਰਬਾਜ਼ੀ ਤੋਂ ਛਿੜੇ ਵਿਵਾਦ ਤੋਂ ਬਾਅਦ ਚੱਲੀਆਂ ਗੋਲ਼ੀਆਂ

ਚੋਗਾਵਾਂ (ਹਰਜੀਤ) : ਪੁਲਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਕੋਹਾਲਾ ਵਿਖੇ ਕਬੂਤਰਬਾਜ਼ੀ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਹੋਈ ਲੜਾਈ ’ਚ ਗੋਲੀਆਂ ਚੱਲ ਗਈਆਂ। ਇਸ ਵਾਰਦਾਤ ਦੌਰਾਨ ਗੋਲ਼ੀ ਲੱਗਣ ਨਾਲ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਇਸ ਸਬੰਧੀ ਜੋਗਿੰਦਰ ਸਿੰਘ ਨੇ ਦੱਸਿਆ ਕਿ ਉਸਦੇ ਬੇਟੇ ਕ੍ਰਿਪਾਲ ਸਿੰਘ ਦਾ ਕਬੂਤਰਬਾਜ਼ੀ ਨੂੰ ਲੈ ਕੇ ਬੱਲੂ, ਗਿੱਦੂ ਤੇ ਬੰਟੀ ਨਾਲ ਝਗੜਾ ਚੱਲ ਰਿਹਾ ਸੀ। ਉਕਤ ਵਿਅਕਤੀਆ ਨੇ ਮੇਰੇ ਬੇਟੇ ਨੂੰ ਫੋਨ ਕਰਕੇ ਘਰ ਤੋ ਬਾਹਰ ਸੱਦ ਲਿਆ ਅਤੇ ਉਸ ਨਾਲ ਝਗੜਾ ਕਰਨਾ ਸ਼ਰੂ ਕਰ ਦਿੱਤਾ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਬਰਗਾੜੀ ਬੇਅਦਬੀ ਮਾਮਲੇ ’ਚ ਮੁੱਖ ਸਾਜ਼ਿਸ਼ਕਰਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

ਇਸ ਦੌਰਾਨ ਉਕਤਾਨ ਨੇ ਤਿੰਨ ਗੋਲੀਆਂ ਉਸਦੇ ਪੈਰਾਂ ਵਿਚ ਮਾਰ ਦਿੱਤੀਆਂ। ਜਿਸ ਨਾਲ ਮੇਰਾ ਬੇਟਾ ਗੰਭੀਰ ਜ਼ਖਮੀ ਹੋ ਗਿਆ ਜਿਸ ਨੂੰ ਲੋਪੋਕੇ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ। ਇਸ ਮੌਕੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ। ਉਧਰ ਥਾਣਾ ਲੋਪੋਕੇ ਦੇ ਮੁਖੀ ਹਰਪਾਲ ਸਿੰਘ ਸੋਹੀ ਨੇ ਹਸਪਤਾਲ ਪਹੁੰਚ ਕੇ ਜ਼ਖਮੀ ਕ੍ਰਿਪਾਲ ਸਿੰਘ ਦੇ ਬਿਆਨ ਦਰਜ ਕੀਤੇ। ਦੂਜੀ ਧਿਰ ਨੇ ਕਿਹਾ ਸਾਡਾ ਵੀ ਇਕ ਵਿਅਕਤੀ ਜ਼ਖਮੀ ਹੋਇਆ ਹੈ। ਫਿਲਹਾਲ ਪੁਲਸ ਵਲੋਂ ਸਾਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਦੀ ਗੱਲ ਆਖੀ ਜਾ ਰਹੀ ਹੈ।

ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਕੇਸ ’ਚ ਪੁਲਸ ਵਲੋਂ ਅਦਾਲਤ ’ਚ ਚਲਾਨ ਪੇਸ਼

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


author

Gurminder Singh

Content Editor

Related News