ਟਿੱਬੀ ਖੁਰਦ ’ਚ ਕਰਵਾਇਆ ਧਾਰਮਕ ਸਮਾਗਮ

03/26/2019 4:29:52 AM

ਫਿਰੋਜ਼ਪੁਰ (ਪਰਮਜੀਤ)–ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪਿੰਡ ਟਿੱਬੀ ਖੁਰਦ ਦੇ ਸਮੂਹ ਨਗਰ ਨਿਵਾਸੀਆਂ ਵੱਲੋਂ ਆਪਸੀ ਸਹਿਯੋਗ ਨਾਲ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਵਾ ਕੇ ਧਾਰਮਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਨਾਨਕਸਰ ਕਲੇਰਾਂ ਤੋਂ ਸੰਤ ਬਾਬਾ ਗੇਜਾ ਸਿੰਘ ਦੀ ਅਗਵਾਈ ’ਚ ਭੇਜੇ ਗਏ ਜਥੇ ਵੱਲੋਂ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਸੰਤ ਬਾਬਾ ਭਾਗ ਸਿੰਘ ਵੱਲੋਂ ਪਿੰਡ ਦੀ ਸਮੂਹ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਜੁਡ਼ਨ ਲਈ ਕਿਹਾ ਗਿਆ। ਉਨ੍ਹਾਂ ਵੱਲੋਂ ਕੀਰਤਨ ਰਾਹੀਂ ਜਿੱਥ ਸੰਗਤਾਂ ਨੂੰ ਦਸ ਗੁਰੂ ਸਾਹਿਬਾਨ ਦੇ ਦੱਸੇ ਰਾਹ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ ਗਈ, ਉਥੇ ਹੀ ਕਾਮ, ਕ੍ਰੋਧ, ਲੋਭ, ਮੋਹ ਤੇ ਹੰਕਾਰ ਨੂੰ ਤਿਆਗ ਕੇ ਸੱਚਾਈ ਦੇ ਰਸਤੇ ’ਤੇ ਚੱਲਣ ਦੀ ਵੀ ਪ੍ਰੇਰਨਾ ਦਿੱਤੀ ਗਈ। ਇਸ ਉਪਰੰਤ ਸਮੂਹ ਪਿੰਡ ਦੇ ਸਹਿਯੋਗ ਨਾਲ ਗੁਰੂ ਦਾ ਅਟੁੱਟ ਲੰਗਰ ਵੀ ਵਰਤਾਇਆ ਗਿਆ। ਸੰਤ ਬਾਬਾ ਭਾਗ ਸਿੰਘ ਤੇ ਸਮੂਹ ਜਥੇ ਵੱਲੋਂ ਸਾਰਾਗਡ਼੍ਹੀ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸਾਰਾਗਡ਼੍ਹੀ ਦੇ ਇਤਿਹਾਸ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਗਈ। ਇਸ ਤੋਂ ਬਾਅਦ ਉਨ੍ਹਾਂ ਹੁਸੈਨੀਵਾਲਾ ਬਾਰਡਰ ਵਿਖੇ ਪਹੁੰਚ ਕੇ ਦੇਸ਼ ਦੀ ਆਜ਼ਾਦੀ ਖਾਤਰ ਜਾਨਾਂ ਵਾਰਨ ਵਾਲੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇਸ਼ ਭਗਤਾਂ ਨੂੰ ਸ਼ਰਧਾਂਜਲੀ ਭੇਟ ਕਰਨ ਉਪਰੰਤ ਝੰਡੇ ਲਹਿਰਾਉਣ ਦੀ ਰਸਮ ਤੇ ਪਰੇਡ ਦਾ ਵੀ ਅਨੰਦ ਮਾਣਿਆ।

Related News