ਅਕਾਲੀ ਦਲ ਦੀ ਮਜ਼ਬੂਤੀ ਲਈ ਅਵਤਾਰ ਜ਼ੀਰਾ ਵਰਕਰਾਂ ’ਚ ਭਰ ਰਹੇ ਨੇ ਨਵਾਂ ਜੋਸ਼ : ਵੱਟੂ ਭੱਟੀ

03/26/2019 4:30:33 AM

ਫਿਰੋਜ਼ਪੁਰ (ਅਕਾਲੀਆਂਵਾਲਾ)–ਸਾਬਕਾ ਵਿਧਾਇਕ ਜਥੇਦਾਰ ਹਰੀ ਸਿੰਘ ਜ਼ੀਰਾ, ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਅਵਤਾਰ ਸਿੰਘ ਜ਼ੀਰਾ ਅਤੇ ਸਰਕਲ ਪ੍ਰਧਾਨ ਕਾਰਜ ਸਿੰਘ ਆਹਲਾਂ ਵੱਲੋਂ ਜੋ ਪਾਰਟੀ ਦੀ ਮਜ਼ਬੂਤੀ ਲਈ ਅਹੁਦੇਦਾਰੀਆਂ ਵੰਡੀਆਂ ਗਈਆਂ ਹਨ, ਇਸ ਨਾਲ ਅਕਾਲੀ ਦਲ ਬਾਦਲ ਹੋਰ ਵੀ ਮਜ਼ਬੂਤ ਹੋਵੇਗਾ। ਇਹ ਪ੍ਰਗਟਾਵਾ ਜਸਬੀਰ ਸਿੰਘ ਵੱਟੂ ਭੱਟੀ ਸਾਬਕਾ ਚੇਅਰਮੈਨ ਅਤੇ ਜ਼ਿਲਾ ਪ੍ਰੈੱਸ ਸਕੱਤਰ ਅਕਾਲੀ ਦਲ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਨਵੀਆਂ ਅਹੁਦੇਦਾਰੀਆਂ ਨਾਲ ਜੋ ਵਰਕਰਾਂ ਨੂੰ ਮਾਣ-ਸਨਮਾਨ ਮਿਲਿਆ ਹੈ, ਉਸ ਨਾਲ ਲੋਕ ਸਭਾ ਚੋਣਾਂ ਨੂੰ ਲੈ ਕੇ ਵਰਕਰਾਂ ’ਚ ਉਤਸ਼ਾਹ ਵਧੇਗਾ। ਜਥੇਦਾਰ ਜ਼ੀਰਾ ਪਰਿਵਾਰ ਨੇ ਹਮੇਸ਼ਾ ਮਿਹਨਤੀ ਵਰਕਰਾਂ ਨੂੰ ਮਾਣ-ਸਤਿਕਾਰ ਦਿੱਤਾ ਹੈ ਅਤੇ ਜੋ ਨਵੇਂ ਅਹੁਦੇਦਾਰ ਨਿਯੁਕਤ ਕੀਤੇ ਗਏ ਹਨ, ਉਨ੍ਹਾਂ ਵਿਚ ਵੀ ਮਿਹਨਤੀ ਵਰਕਰਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਜੋ ਬੀਬੀ ਜਗੀਰ ਕੌਰ ਚੋਣ ਲੜ ਰਹੀ ਹੈ, ਉਹ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰੇਗੀ ਕਿਉਂਕਿ ਵਰਕਰਾਂ ’ਚ ਕਾਂਗਰਸ ਨੂੰ ਹਰਾਉਣ ਲਈ ਭਾਰੀ ਜੋਸ਼ ਪੈਦਾ ਹੋ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਸਭ ਤੋਂ ਨਖਿੱਧ ਮੁੱਖ ਮੰਤਰੀ ਸਾਬਤ ਹੋਏ ਹਨ ਕਿਉਂਕਿ ਉਨ੍ਹਾਂ ਪੰਜਾਬ ਦਾ ਵਿਕਾਸ ਕਰਨ ਦੀ ਥਾਂ ਅਕਾਲੀ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਅਤੇ ਸਹੂਲਤਾਂ ਬੰਦ ਕਰ ਦਿੱਤੀਆਂ ਹਨ। ਅਕਾਲੀ ਸਰਕਾਰ ਨੇ ਸੇਵਾ ਕੇਂਦਰ ਖੋਲ੍ਹੇ, ਸ਼ਗਨ ਸਕੀਮ, ਆਟਾ-ਦਾਲ ਸਕੀਮ, ਦਲਿਤਾਂ ਲਈ ਬਿਜਲੀ ਮੁਫਤ ਆਦਿ ਸਹੂਲਤਾਂ ਦਿੱਤੀਆਂ, ਜੋ ਕਾਂਗਰਸ ਨੇ ਸੱਤਾ ’ਚ ਆ ਕੇ ਬੰਦ ਕਰ ਦਿੱਤੀਆਂ। ਅਵਤਾਰ ਜ਼ੀਰਾ ਅਕਾਲੀ ਦਲ ਦੀ ਮਜ਼ਬੂਤੀ ਲਈ ਵਰਕਰਾਂ ’ਚ ਜੋਸ਼ ਭਰ ਰਹੇ ਹਨ।

Related News