ਡਾ. ਅਮਰਜੀਤ ਸੀਨੀਅਰ ਉਪ ਪ੍ਰਧਾਨ ਨਿਯੁਕਤ

04/05/2019 4:06:46 AM

ਫਿਰੋਜ਼ਪੁਰ (ਕੁਮਾਰ)-ਜ਼ਿਲਾ ਕਾਂਗਰਸ ਭਵਨ ਫ਼ਿਰੋਜ਼ਪੁਰ ਵਿਖੇ ਹੋਏ ਇਕ ਵਿਸ਼ੇਸ਼ ਸਮਾਗਮ ’ਚ ਜ਼ਿਲਾ ਕਾਂਗਰਸ ਫ਼ਿਰੋਜ਼ਪੁਰ ਦੇ ਪ੍ਰਧਾਨ ਗੁਰਚਰਨ ਸਿੰਘ ਨਾਹਰ ਵੱਲੋਂ ਮੁੱਦਕੀ ਵਾਸੀ ਡਾ. ਅਮਰਜੀਤ ਕੌਰ ਗਿੱਲ ਨੂੰ ਜ਼ਿਲਾ ਕਾਂਗਰਸ ਕਮੇਟੀ ਫਿਰੋਜ਼ਪੁਰ ਦਾ ਸੀਨੀਅਰ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਜ਼ਿਲਾ ਪ੍ਰਧਾਨ ਗੁਰਚਰਨ ਸਿੰਘ ਨਾਹਰ ਨੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਪ੍ਰੈੱਸ ਨੂੰ ਦੱਸਿਆ ਕਿ ਡਾ. ਗਿੱਲ ਵੱਲੋਂ ਕਾਂਗਰਸ ਪਾਰਟੀ ਵਿਚ ਕੀਤੀਆਂ ਗਈਆਂ ਅਣਥੱਕ ਸੇਵਾਵਾਂ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਚੌਧਰੀ ਸੁਨੀਲ ਜਾਖਡ਼ ਦੀ ਸਹਿਮਤੀ ਨਾਲ ਕਾਂਗਰਸ ਕਮੇਟੀ ਜ਼ਿਲਾ ਫ਼ਿਰੋਜ਼ਪੁਰ ਦਾ ਸੀਨੀਅਰ ਉਪ ਪ੍ਰਧਾਨ ਨਿਯੁਕਤ ਕਰ ਕੇ ਉਨ੍ਹਾਂ ਦੀ ਸਨਮਾਨਯੋਗ ਨਿਯੁਕਤੀ ਕੀਤੀ ਗਈ ਹੈ। ਡਾ. ਗਿੱਲ ਨੇ ਇਸ ਸਮੇ ਜ਼ਿਲਾ ਕਾਂਗਰਸ ਦੇ ਪ੍ਰਧਾਨ ਗੁਰਚਰਨ ਸਿੰਘ ਨਾਹਰ ਦੇ ਨਾਲ–ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਚੌਧਰੀ ਸੁਨੀਲ ਜਾਖਡ਼ ਅਤੇ ਕਾਂਗਰਸ ਹਾਈ ਕਮਾਨ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਜ਼ਿਲਾ ਪ੍ਰਧਾਨ ਸ਼੍ਰੀ ਨਾਹਰ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਕਾਂਗਰਸ ਪਾਰਟੀ ਨੂੰ ਬੁਲੰਦੀਆਂ ’ਤੇ ਲਿਜਾਣ ਲਈ ਪੂਰੀ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਉਣਗੇ ਅਤੇ ਪਾਰਟੀ ਦੀ ਕਾਮਯਾਬੀ ਲਈ ਤਨ, ਮਨ ਅਤੇ ਧਨ ਨਾਲ ਸੇਵਾ ਕਰਨਗੇ। ਇਥੇ ਜ਼ਿਕਰਯੋਗ ਹੈ ਕਿ ਡਾ. ਗਿੱਲ ਇਸ ਤੋਂ ਪਹਿਲਾਂ ਜ਼ਿਲਾ ਕਾਂਗਰਸ ਫਿਰੋਜ਼ਪੁਰ ਦੇ ਸਕੱਤਰ, ਜ਼ਿਲਾ ਜਨਰਲ ਸਕੱਤਰ, ਜ਼ਿਲਾ ਮੀਤ ਪ੍ਰਧਾਨ ਅਤੇ ਫਿਰ ਜ਼ਿਲੇ ਦੇ ਸੀਨੀਅਰ ਮੀਤ ਪ੍ਰਧਾਨ ਵਜੋਂ ਪਾਰਟੀ ਵਿਚ ਤਨਦੇਹੀ ਨਾਲ ਸੇਵਾਵਾਂ ਨਿਭਾਅ ਚੁੱਕੇ ਹਨ। ਇਸ ਮੌਕੇ ਜਰਨੈਲ ਸਿੰਘ ਸਰਪੰਚ ਖਲਚੀਆ, ਜਸਬੀਰ ਸਿੰਘ ਸਿੱਧੂ, ਸੋਹਣ ਸਿੰਘ ਭੱਟੀ ਪਿੰਡ ਗਿੱਲ, ਜਗਸੀਰ ਸਿੰਘ ਖੋਸਾ ਕੋਟ ਕਰੋਡ਼ ਮੀਤ ਪ੍ਰਧਾਨ ਜ਼ਿਲਾ ਕਾਂਗਰਸ, ਗੁਰਮੇਜ ਸਿੰਘ, ਰਵਿੰਦਰ ਸਲੂਜਾ, ਲਾਲ ਸਿੰਘ, ਛਿੰਦਾ ਸਿੰਘ, ਕੁਲਦੀਪ ਸਿੰਘ ਫੌਜੀ, ਤਜਿੰਦਰ ਸਿੰਘ, ਲਖਵਿੰਦਰ ਸਿੰਘ ਲੱਕੀ ਮੀਤ ਪ੍ਰਧਾਨ, ਸੁਰੇਸ਼ ਕੁਮਾਰ, ਜਸਪਾਲ ਸਿੰਘ, ਬਲਵਿੰਦਰ ਸਿੰਘ, ਅਰਪਿੰਦਰ ਸਿੰਘ, ਤਿਲਕ ਰਾਜ, ਗੁਰਚਰਨ ਸਿੰਘ, ਬੂਟਾ ਰਾਮ ਗੁਲਾਟੀ, ਭੁਪਿੰਦਰ ਸਿੰਘ, ਜਸਬੀਰ ਸਿੰਘ, ਰਜਨੀਸ਼ ਗੋਇਲ ਆਦਿ ਹਾਜ਼ਰ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਇਸ ਨਿਯੁਕਤੀ ਸਬੰਧੀ ਕਾਂਗਰਸ ਦੇ ਜ਼ਿਲਾ ਪ੍ਰਧਾਨ ਗੁਰਚਰਨ ਸਿੰਘ ਨਾਹਰ ਅਤੇ ਕਾਂਗਰਸ ਹਾਈ ਕਮਾਨ ਦਾ ਧੰਨਵਾਦ ਕਰਦਿਆਂ ਡਾ. ਗਿੱਲ ਨੂੰ ਜ਼ਿਲੇ ਦਾ ਸੀਨੀਅਰ ਉਪ ਪ੍ਰਧਾਨ ਬਣਨ ਦੀਆਂ ਮੁਬਾਰਕਾਂ ਦਿੱਤੀਆਂ।

Related News