ਜਲਿਆਂਵਾਲਾ ਬਾਗ ਦੀ ਸ਼ਤਾਬਦੀ ਮੌਕੇ ਦੇਸ਼ ਭਗਤੀ ਦਾ ਸਮਾਗਮ ਕਰਵਾਇਆ

04/14/2019 4:54:09 AM

ਫਿਰੋਜ਼ਪੁਰ (ਰੰਮੀ ਗਿੱਲ)–ਸੱਚਖੰਡ ਵਾਸੀ ਸੰਤ ਬਾਬਾ ਅਮਰਜੀਤ ਸਿੰਘ ਵੱਲੋਂ ਸਥਾਪਿਤ ਕੀਤੀ ਸਿੱਖਿਆ ਸੰਸਥਾ ਸ਼ਹੀਦ ਗੰਜ ਪਬਲਿਕ ਸਕੂਲ ਮੁੱਦਕੀ ਜੋ ਕਿ ਮਾਲਵੇ ’ਚ ਆਪਣਾ ਵਿਸ਼ੇਸ਼ ਸਥਾਨ ਬਣਾ ਚੁੱਕੀ ਹੈ। ਇਹ ਸੰਸਥਾ ਸਕੂਲ ਦੀ ਸਮੁੱਚੀ ਪ੍ਰਬੰਧਕੀ ਕਮੇਟੀ ਦੀ ਸਰਪ੍ਰਸਤੀ ਅਤੇ ਪ੍ਰਿੰਸੀਪਲ ਸੰਜੀਵ ਜੈਨ ਦੀ ਯੋਗ ਅਗਵਾਈ ’ਚ ਵਿਦਿਆ ਅਤੇ ਖੇਡਾਂ ਦੇ ਖੇਤਰ ’ਚ ਅਹਿਮ ਮੱਲਾਂ ਮਾਰ ਰਹੀ ਹੈ। ਜਲਿਆਂਵਾਲਾ ਬਾਗ ਕਤਲੇਆਮ ਦੀ ਸ਼ਤਾਬਦੀ ਮੌਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਸ਼ਹੀਦ ਗੰਜ ਪਬਲਿਕ ਸਕੂਲ ਮੁੱਦਕੀ ਵਿਖੇ ਕੱਲ ਇਕ ਦੇਸ਼ ਭਗਤੀ ਸਮਾਗਮ ਕਰਵਾਇਆ ਗਿਆ, ਜਿਸ ’ਚ ਸਕੂਲ ਦੇ ਪ੍ਰਿੰਸੀਪਲ ਸੰਜੀਵ ਜੈਨ ਵੱਲੋਂ ਜਲਿਆਂਵਾਲਾ ਬਾਗ ਦੇ ਸ਼ਹੀਦੀ ਸਾਕੇ ਦੇ ਇਤਿਹਾਸ ਅਤੇ ਇਸ ਦੇ ਪੈਣ ਵਾਲੇ ਪ੍ਰਭਾਵਾਂ ਸਬੰਧੀ ਵਿਦਿਆਰਥੀਆਂ ਨੂੰ ਅਹਿਮ ਜਾਣਕਾਰੀ ਦਿੱਤੀ ਗਈ। ਸਕੂਲ ਦੇ ਵਿਦਿਆਰਥੀਆਂ ਨੇ ਇਸ ਮੌਕੇ ਇਕ ਨਾਟਕ ਪੇਸ਼ ਕਰ ਕੇ ਸ਼ਹੀਦੀ ਸਾਕੇ ਦੀ ਪੇਸ਼ਕਾਰੀ ਕੀਤੀ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਦੇਸ਼ ਭਗਤੀ ਨਾਲ ਸਬੰਧਤ ਗੀਤ, ਕੋਰੀਓਗ੍ਰਾਫੀਆਂ ਆਦਿ ਵੱਖ-ਵੱਖ ਆਈਟਮਾਂ ਪੇਸ਼ ਕੀਤੀਆਂ। ਇਸ ਸਮੇਂ ਸਕੂਲ ਦੇ ਪ੍ਰਿੰਸੀਪਲ ਸੰਜੀਵ ਜੈਨ ਤੋਂ ਇਲਾਵਾ ਸਕੂਲ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

Related News