ਨਸ਼ੇ ਦੇ ਆਦੀ ਪੁੱਤਰ ਨੇ ਪਿਓ ''ਤੇ ਕੀਤਾ ਕੁਹਾੜੀ ਨਾਲ ਹਮਲਾ
Wednesday, May 08, 2019 - 03:48 PM (IST)

ਫਿਰੋਜ਼ਪੁਰ/ਗੁਰੂਹਰਸਹਾਏ (ਕੁਮਾਰ, ਆਵਲਾ) - ਫਿਰੋਜ਼ਪੁਰ ਵਿਖੇ ਨਸ਼ੇ ਦੇ ਆਦੀ ਇਕ ਪੁੱਤਰ ਵਲੋਂ ਆਪਣੇ ਹੀ ਪਿਓ ਨੂੰ ਕੁਹਾੜੀ ਨਾਲ ਸੱਟਾਂ ਮਾਰ ਕੇ ਜ਼ਖਮੀ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਉਕਤ ਦੋਸ਼ੀਆਂ ਦੇ ਖਿਲਾਫ ਥਾਣਾ ਲੱਖੋ ਕੇ ਬਹਿਰਾਮ ਦੀ ਪੁਲਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਏ. ਐੱਸ. ਆਈ. ਮਿਲਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਦੱਈ ਲਖਬੀਰ ਸਿੰੰਘ ਪੁੱਤਰ ਮੇਜਰ ਸਿੰਘ ਵਾਸੀ ਅਲਫੂ ਕੇ ਨੇ ਪੁਲਸ ਨੂੰ ਦਿੱਤੇ ਬਿਆਨਾਂ 'ਚ ਦੋਸ਼ ਲਾਉਂਦੇ ਦੱਸਿਆ ਕਿ ਉਸਦਾ ਲੜਕਾ ਉਮਕਾਰ ਸਿੰਘ ਨਸ਼ੇ ਕਰਨ ਦਾ ਆਦੀ ਹੈ। ਅੱਜ ਵੀ ਉਹ ਨਸ਼ਾ ਕਰਨ ਲਈ ਪਿਓ ਤੋਂ ਪੈਸਿਆਂ ਦੀ ਮੰਗ ਕਰ ਰਿਹਾ ਸੀ ਪਰ ਪੈਸੇ ਦੇਣ ਤੋਂ ਇਨਕਾਰ ਕਰਨ 'ਤੇ ਉਸ ਨੇ ਕੁਹਾੜੀ ਮਾਰ ਕੇ ਪਿਓ 'ਤੇ ਹਮਲਾ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ।