ਫਿਰੋਜ਼ਪੁਰ ਬੱਸ ਸਟੈਂਡ ''ਤੇ ਹੁੱਲੜਬਾਜ਼ੀ! ਪੰਜਾਬ ਰੋਡਵੇਜ਼ ਦਾ ਡਰਾਈਵਰ ਜ਼ਖ਼ਮੀ
Thursday, Sep 24, 2026 - 04:42 PM (IST)
ਫਿਰੋਜ਼ਪੁਰ (ਚੋਪੜਾ): ਫਿਰੋਜ਼ਪੁਰ ਸ਼ਹਿਰ ਦੇ ਬੱਸ ਸਟੈਂਡ 'ਤੇ ਕੁੱਟਮਾਰ ਅਤੇ ਗੁੰਡਾਗਰਦੀ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਝ ਨੌਜਵਾਨ ਮੋਟਰਸਾਈਕਲ 'ਤੇ ਸਵਾਰ ਹੋ ਕੇ ਬੱਸ ਸਟੈਂਡ ਪਹੁੰਚੇ ਅਤੇ ਉਨ੍ਹਾਂ ਨੇ ਪੰਜਾਬ ਰੋਡਵੇਜ਼ ਦੇ ਬੱਸ ਡਰਾਈਵਰ 'ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਬੱਸ ਡਰਾਈਵਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।
ਬੱਸ ਅੱਡੇ 'ਤੇ ਵਾਪਰੀ ਇਸ ਪੂਰੀ ਘਟਨਾ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿਚ ਕੁਝ ਨੌਜਵਾਨ ਕੁੱਟਮਾਰ ਕਰਦੇ ਹੋਏ ਦਿਖਾਈ ਦੇ ਰਹੇ ਹਨ। ਘਟਨਾ ਤੋਂ ਬਾਅਦ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
