ਵੱਡੀ ਖ਼ਬਰ: ਕੋਰੋਨਾ ਪੀੜਤ 2 ਕੈਦੀ ਸਿਵਲ ਹਸਪਤਾਲ ਫਿਰੋਜ਼ਪੁਰ ''ਚੋਂ ਫਰਾਰ

Wednesday, Aug 19, 2020 - 06:14 PM (IST)

ਵੱਡੀ ਖ਼ਬਰ: ਕੋਰੋਨਾ ਪੀੜਤ 2 ਕੈਦੀ ਸਿਵਲ ਹਸਪਤਾਲ ਫਿਰੋਜ਼ਪੁਰ ''ਚੋਂ ਫਰਾਰ

ਫਿਰੋਜ਼ਪੁਰ (ਕੁਮਾਰ): ਫਿਰੋਜ਼ਪੁਰ ਦੇ ਸਿਵਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ 'ਤੋਂ 2 ਕੋਰੋਨਾ ਪੀੜਤ ਕੈਦੀਆਂ ਦੇ ਫਰਾਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਇਨ੍ਹਾਂ ਦਾ ਕੋਰੋਨਾ ਟੈਸਟ ਪਾਜ਼ੇਟਿਵ ਆਉਣ ਦੇ ਬਾਅਦ ਇਨ੍ਹਾਂ ਨੂੰ ਫਿਰੋਜ਼ਪੁਰ ਦੇ ਸਿਵਿਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ। ਇਕ ਕੈਦੀ ਤਰਨਤਾਰਨ ਅਤੇ ਦੂਜਾ ਕੈਦੀ ਫਿਰਜ਼ੋਪੁਰ ਦਾ ਰਹਿਣ ਵਾਲਾ ਹੈ। ਪੁਲਸ ਇਨ੍ਹਾਂ ਨੂੰ ਫੜ੍ਹਨ ਲਈ ਛਾਪੇਮਾਰੀ ਕਰ ਰਹੀ ਹੈ। ਇਹ ਦੋਵੇਂ ਕੈਦੀ  ਕੋਰੋਨਾ ਪੀੜਤ ਹੋਣ ਦੇ ਕਾਰਨ ਹੋਰ ਵੀ ਬਹੁਤ ਸਾਰੇ ਲੋਕਾਂ ਨੂੰ ਇਸ ਵਾਇਰਸ ਦਾ ਸ਼ਿਕਾਰ ਬਣਾ ਸਕਦੇ ਹਨ। 

ਇਹ ਵੀ ਪੜ੍ਹੋ:  ਜਾਬਾਜ਼ ਸਿਪਾਹੀ ਦੇ ਪਰਿਵਾਰ ਲਈ ਫ਼ਰਿਸ਼ਤਾ ਬਣ ਕੇ ਆਏ ਡਾ. ਓਬਰਾਏ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਆਈਸੋਲੇਸ਼ਨ ਵਾਰਡ 'ਚ ਇਲਾਜ ਅਧੀਨ ਕੋਰੋਨਾ ਵਾਇਰਸ ਦਾ ਸ਼ੱਕੀ ਕੈਦੀ ਗਾਰਡ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ ਸੀ। ਉਕਤ ਕੈਦੀ ਤਰਨਤਾਰਨ ਜ਼ਿਲ੍ਹੇ ਨਾਲ ਸਬੰਧਿਤ ਬਚਿੱਤਰ ਸਿੰਘ ਸੀ ਅਤੇ ਉਹ ਕਿਸੇ ਮਾਮਲੇ ਨੂੰ ਲੈ ਕੇ ਸ੍ਰੀ ਮੁਕਤਸਰ ਸਾਹਿਬ ਦੀ ਜੇਲ 'ਚ ਬੰਦ ਸੀ।

ਇਹ ਵੀ ਪੜ੍ਹੋ: ਇਨਸਾਨੀਅਤ ਸ਼ਰਮਸਾਰ: ਹਥਣੀ ਦੀ ਮੌਤ ਤੋਂ ਬਾਅਦ ਹੁਣ ਪੰਜਾਬ 'ਚ ਜਾਣਬੁੱਝ ਕੇ ਕੁੱਤੇ 'ਤੇ ਚੜ੍ਹਾਈ ਕਾਰ


author

Shyna

Content Editor

Related News