ਫਤਿਹਵੀਰ ਦੀ ਮੌਤ ਤੋਂ ਬਾਅਦ ਵੀ ਨਹੀਂ ਸੁਧਰ ਰਿਹਾ ਪ੍ਰਸ਼ਾਸ਼ਨ
Wednesday, Jun 12, 2019 - 11:23 AM (IST)

ਫਿਰੋਜ਼ਪੁਰ (ਸੰਨੀ) - ਸੰਗਰੂਰ ਜ਼ਿਲੇ ਦੇ ਪਿੰਡ ਭਗਵਾਨਪੁਰਾ ਵਿਖੇ ਬੋਰਵੈੱਲ 'ਚ ਡਿੱਗੇ ਫਤਿਹਵੀਰ ਦੀ ਮੌਤ ਹੋ ਜਾਣ ਤੋਂ ਬਾਅਦ ਵੀ ਪ੍ਰਸ਼ਾਸਨ ਚੈਨ ਦੀ ਨੀਂਦ ਸੋ ਰਿਹਾ ਹੈ। ਇਸ ਘਟਨਾ ਦੇ ਵਾਪਰ ਜਾਣ ਦੇ ਬਾਵਜੂਦ ਫਿਰੋਜ਼ਪੁਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਅਤੇ ਕਈ ਪਿੰਡਾਂ 'ਚ ਬੋਰਵੈੱਲ ਅਤੇ ਸੀਵਰੇਜ਼ ਦੇ ਹੋਲ ਖੁੱਲ੍ਹੇ ਦਿਖਾਈ ਦੇ ਰਹੇ ਹਨ, ਜਿਨ੍ਹਾਂ ਕਾਰਨ ਕਿਸੇ ਵੀ ਸਮੇਂ ਕੋਈ ਵੀ ਵੱਡਾ ਹਾਦਸਾ ਵਾਪਰ ਸਕਦਾ ਹੈ। ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਵੀ ਕਈ ਬੋਰ ਖੁੱਲੇ ਦਿਖਾਈ ਦੇ ਰਹੇ ਹਨ। ਫਿਰੋਜ਼ਪੁਰ ਦੇ ਲੋਕਾਂ ਨੇ ਖੁੱਲੇ ਪਏ ਮੈਨ ਹੋਲ ਨੂੰ ਬੰਦ ਕਰਨ ਦੀ ਵਿਸ਼ੇਸ਼ ਤੌਰ 'ਤੇ ਅਪੀਲ ਕੀਤੀ ਹੈ, ਤਾਂਕਿ ਮੁੜ ਤੋਂ ਅਜਿਹਾ ਕੋਈ ਵੱਡਾ ਹਾਦਸਾ ਵਾਪਰ ਨਾ ਸਕੇ। ਦੱਸ ਦੇਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਭਰ ਦੇ ਸਾਰੇ ਬੋਰਵੈਲਾਂ ਨੂੰ ਬੰਦ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ ਪਰ ਗਰਾਉਂਡ ਲੈਵਲ 'ਤੇ ਇਸ ਨੂੰ ਬੰਦ ਕਰਨ ਦੇ ਕੰਮ ਅਜੇ ਸ਼ੁਰੂ ਨਹੀਂ ਹੋਏ।ਇਸ ਤੋਂ ਇਲਾਵਾ ਉਨ੍ਹਾਂ ਨੇ ਸੂਬੇ ਸਾਰੇ ਡੀ.ਸੀ. ਅਫਸਰਾਂ ਤੋਂ ਖੁੱਲੇ ਬੋਰਵੈੱਲਾਂ ਦੀ ਰਿਪੋਰਟ ਵੀ ਮੰਗੀ ਹੈ।