ਫਿਰੋਜ਼ਪੁਰ 'ਚ ਦੋ ਧਿਰਾਂ ਵਿਚਾਲੇ ਫਾਇਰਿੰਗ, ਦੋ ਗੰਭੀਰ ਜ਼ਖਮੀ
Monday, Apr 01, 2019 - 11:44 AM (IST)
ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਦੇ ਪਿੰਡ ਤੂਤ ਵਿਚ ਦੋ ਧਿਰਾਂ ਵਿਚਾਲੇ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਫਾਈਰਿੰਗ ਵਿਚ 2 ਲੋਕ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਪਹਿਲਾਂ ਫਿਰੋਜ਼ਪੁਰ ਦੇ ਸਿਵਲ ਹਪਸਤਾਲ ਲਿਆਇਆ ਗਿਆ ਸੀ ਜਿੱਥੋਂ ਉਨ੍ਹਾਂ ਨੂੰ ਫਰੀਦਕੋਟ ਦੇ ਮੈਡੀਕਲ ਕਾਲਜ ਵਿਚ ਰੈਫਰ ਕਰ ਦਿੱਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਦੋਵੇਂ ਪੱਖ ਇਕ ਵਿਆਹ ਸਮਾਰੋਹ ਵਿਚ ਇਕੱਠੇ ਹੋਏ ਸਨ ਅਤੇ ਕਿਸੇ ਗੱਲ ਨੂੰ ਲੈ ਕੇ ਇਨ੍ਹਾਂ ਵਿਚਾਲੇ ਵਿਵਾਦ ਹੋ ਗਿਆ ਅਤੇ ਵਿਆਹ ਤੋਂ ਵਾਪਸ ਪਰਤਣ ਤੋਂ ਬਾਅਦ ਇਕ ਪੱਖ ਨੇ ਦੂਜੇ ਪੱਖ 'ਤੇ ਫਾਇਰਿੰਗ ਕਰ ਦਿੱਤੀ। ਇਸ ਫਾਈਰਿੰਗ ਵਿਚ ਹਰਜੀਤ ਸਿੰਘ ਅਤੇ ਜਗਜੀਤ ਸਿੰਘ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਏ। ਦੋਵੇਂ ਪੱਖ ਇਕ ਹੀ ਸਿਆਸੀ ਪਾਰਟੀ ਦੇ ਦੱਸੇ ਜਾ ਰਹੇ ਹਨ।