ਮਿਸਾਲ ਬਣਿਆ ਫਿਰੋਜ਼ਪੁਰ ਦਾ ਇਹ ਸਰਕਾਰੀ ਸਕੂਲ, 'ਬੈਸਟ ਸਕੂਲ' ਐਵਾਰਡ ਲਈ ਚੋਣ, ਮਿਲੇਗੀ 10 ਲੱਖ ਰੁਪਏ ਦੀ ਗ੍ਰਾਂਟ

08/01/2022 12:37:26 PM

ਫਿਰੋਜ਼ਪੁਰ : ਸਕੂਲ ਸਿੱਖਿਆ ਵਿਭਾਗ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਲਗਾਤਾਰ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਹੁਣ ਬੂਰ ਪੈਣ ਲੱਗਾ ਹੈ। ਇਸ ਦੇ ਨਤੀਜਾ ਹੈ ਕਿ ਹੁਣ ਫਿਰੋਜ਼ਪੁਰ ਜ਼ਿਲ਼੍ਹਾ ਦੇ ਹਲਕਾ ਜ਼ੀਰਾ ਦੇ ਸ਼ਹੀਦ ਗੁਰੂਦਾਸ ਰਾਮ ਮੈਮੋਰੀਅਲ ਸਰਕਾਰੀ ਕਿੰਨਿਆ ਸੀਨੀਅਰ ਸਕੈਂਡਰੀ ਸਮਾਰਟ ਸਕੂਲ ਨੂੰ ਪੰਜਾਬ ਸਰਕਾਰ ਵਲੋਂ ਬੈਸਟ ਸਕੂਲ ਦਾ ਐਵਾਰਡ ਦੇਣ ਦਾ ਐਲਾਨ ਕੀਤੀ ਗਿਆ ਹੈ। ਇਥੇ ਹੀ ਬਸ ਨਹੀਂ ਸਰਕਾਰ ਵਲੋਂ ਉਕਤ ਸਕੂਲ ਨੂੰ 10 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਜਾਵੇਗੀ। ਇਹ ਸਰਕਾਰੀ ਸਕੂਲ ਪੜ੍ਹਾਈ ਅਤੇ ਬੁਨਿਆਦੀ ਢਾਂਚਾ ਦੇ ਮਾਮਲੇ 'ਚ ਪੰਜਾਬ ਦੇ ਪ੍ਰਾਈਵੇਟ ਸਕੂਲਾਂ ਨੂੰ ਵੀ ਮਾਤ ਦੇ ਰਿਹਾ ਹੈ। ਇਸ ਸਕੂਲ ਨੂੰ ਬੈਸਟ ਸਕੂਲ ਦੇ ਅਹੁਦੇ 'ਤੇ ਲੈ ਕੇ ਆਉਣ ਵਾਲੇ ਪ੍ਰਿੰਸੀਪਲ ਰਾਕੇਸ਼ ਸ਼ਰਮਾ ਹਨ, ਜਿਨ੍ਹਾਂ ਨੇ ਦਿਨ-ਰਾਤ ਮਿਹਨਤ ਕਰਕੇ ਸਰਕਾਰੀ ਫੰਡ ਦੀ ਘਾਟ ਦੇ ਬਾਵਜੂਦ ਸਕੂਲ ਨੂੰ ਵਧਾਇਆ ਬੁਨਿਆਦੀ ਢਾਂਚਾ ਅਤੇ ਮਿਆਰੀ ਸਿੱਖਿਆ ਦਿੱਤੀ ਹੈ। 

ਇਹ ਵੀ ਪੜ੍ਹੋ- ਚਾਵਾਂ ਨਾਲ ਕਰਾਈ ਲਵ ਮੈਰਿਜ ਦਾ ਖੌਫ਼ਨਾਕ ਅੰਤ, ਪਤਨੀ ਤੋਂ ਦੁਖੀ ਮੁੰਡੇ ਨੇ ਕਰ ਲਈ ਖ਼ੁਦਕੁਸ਼ੀ

ਸਰਕਾਰੀ ਫੰਡਾਂ ਦੀ ਘਾਟ ਦੇ ਬਾਵਜੂਦ ਸਕੂਲ ਪ੍ਰਿੰਸੀਪਲ ਨੇ ਐੱਮ.ਆਰ.ਆਈ. ਦੋਸਤਾਂ ਅਤੇ ਜਾਣ-ਪਛਾਣ ਵਾਲਿਆਂ ਵੱਲੋਂ ਕੀਤੀ ਆਰਥਿਕ ਮਦਦ ਨਾਲ ਤਿਆਰੀਆਂ ਸ਼ੁਰੂ ਕੀਤੀਆਂ। ਜਿਸ ਨੇ ਦੇਖਦੇ ਹੀ ਦੇਖਦੇ ਸਕੂਲ ਦਾ ਚਿਹਰਾ ਹੀ ਬਦਲ ਦਿੱਤਾ। ਜਿਸ ਤੋਂ ਬਾਅਦ ਇਸ ਸਕੂਲ ਨੇ ਲੋਕਾਂ ਨੂੰ ਆਪਣੇ ਵੱਲ ਖਿੱਚਣਾ ਸ਼ੁਰੂ ਕਰ ਦਿੱਤਾ। ਦੱਸ ਦੇਈਏ ਕਿ 3 ਸਾਲ ਪਹਿਲਾਂ ਇਸ ਸਕੂਲ ਵਿੱਚ ਸਿਰਫ਼ 700 ਬੱਚੇ ਹੀ ਸਨ ਪਰ ਹੁਣ ਬੱਚਿਆਂ ਦੀ ਗਿਣਤੀ ਵੱਧ ਕੇ 1851 ਦੇ ਕਰੀਬ ਹੋ ਗਈ ਹੈ। ਸਕੂਲ 'ਚ ਡਿਜੀਟਲ ਕੰਪਿਊਟਰ ਲੈਬ, ਸਮਾਰਟ ਕਲਾਸਰੂਮ, ਐਜੂਕੇਸ਼ਨਲ ਪਾਰਕ, ਫਿਟਨੈਸ ਪਾਰਕ, ਸਾਇੰਸ ਲੈਬ ਤੋਂ ਇਲਾਵਾ ਲਾਇਬ੍ਰੇਰੀ ਦੀ ਸਹੂਲਤ ਉਪਲਬਧ ਕਰਵਾਈ ਗਈ ਹੈ।

PunjabKesari

ਇਹ ਵੀ ਪੜ੍ਹੋ- ਸੁਖਪਾਲ ਖਹਿਰਾ ਦਾ CM ਮਾਨ ਤੇ ਧਾਲੀਵਾਲ ਨੂੰ ਚੈਲੰਜ, ਜਾਣੋ ਪੂਰਾ ਮਾਮਲਾ

ਸਕੂਲ ਵਿੱਚ ਖੇਡਾਂ ਲਈ ਮੈਦਾਨ ਵੀ ਬਣਾਏ ਗਏ ਹਨ। ਉੱਥੇ ਹੀ ਜਿਮਨੇਜ਼ੀਅਮ ਹਾਲ ਵੀ ਲੋਕਾਂ ਲਈ ਆਕਰਸ਼ਣ ਦਾ ਕੇਂਦਰ ਬਣਿਆ ਹੋਇਆ ਹੈ। ਸਕੂਲ 'ਚ ਕਬੱਡੀ, ਬਾਕਸਿੰਗ, ਬੈਡਮਿੰਟਨ ਤੋਂ ਇਲਾਵਾ ਹੋਰ ਵੀ ਖੇਡਾਂ ਖਿਡਾਈਆਂ ਜਾਂਦੀਆਂ ਹਨ। ਵਿਦਿਅਕ ਪਾਰਕ, ਫਿਟਨੈਸ ਪਾਰਕ ਅਤੇ ਸਮਾਰਟ ਕਲਾਸਰੂਮ ਰਾਜ ਭਰ ਵਿੱਚ ਵੱਖ-ਵੱਖ ਸਿਖਲਾਈਆਂ ਅਤੇ ਸੈਮੀਨਾਰਾਂ ਦਾ ਹਿੱਸਾ ਬਣ ਰਹੇ ਹਨ। ਇਸ ਸਬੰਧੀ ਗੱਲ ਕਰਦਿਆਂ ਸਕੂਲ ਪ੍ਰਿੰਸੀਪਲ ਨੇ ਕਿਹਾ ਕਿ ਸਕੂਲ ਬਣਾਉਣ 'ਚ ਪੂਰੇ ਸਟਾਫ ਨੇ ਅਹਿਮ ਭੂਮਿਕਾ ਨਿਭਾਈ ਹੈ। ਇਨ੍ਹਾਂ ਦੇ ਕਰਕੇ ਹੀ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ 'ਚ ਸਫ਼ਲ ਹੋਇਆ ਹੈ। ਜਿਸ ਨਾਲ ਸਕੂਲ ਦਾ ਨਤੀਜਾ ਦਿਨੋਂ-ਦਿਨ ਵਧੀਆ ਹੋ ਰਿਹਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਫਾਜ਼ਿਲਕਾ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਨੂੰ ਬੈਸਟ ਸਕੂਲ ਐਵਾਰਡ ਮਿਲ ਚੁੱਕਾ ਹੈ। 

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News