ਹੜ੍ਹਾਂ ਦਰਮਿਆਨ ਰਾਹਤ ਭਰੀ ਖ਼ਬਰ: ਅੱਜ ਤੋਂ ਆਮ ਵਾਂਗ ਚੱਲਣਗੀਆਂ ਇਸ ਟਰੈਕ ਤੋਂ ਸਾਰੀਆਂ ਰੇਲ ਗੱਡੀਆਂ

Wednesday, Jul 19, 2023 - 01:44 PM (IST)

ਹੜ੍ਹਾਂ ਦਰਮਿਆਨ ਰਾਹਤ ਭਰੀ ਖ਼ਬਰ: ਅੱਜ ਤੋਂ ਆਮ ਵਾਂਗ ਚੱਲਣਗੀਆਂ ਇਸ ਟਰੈਕ ਤੋਂ ਸਾਰੀਆਂ ਰੇਲ ਗੱਡੀਆਂ

ਫਿਰੋਜ਼ਪੁਰ (ਮਲਹੋਤਰਾ)–ਸਤਲੁਜ ਦਰਿਆ ਵਿਚ ਹੜ੍ਹਾਂ ਕਾਰਨ ਪਿਛਲੇ ਇਕ ਹਫ਼ਤੇ ਤੋਂ ਰੇਲਵੇ ਟਰੈਕ ’ਤੇ ਪਾਣੀ ਭਰਨ ਕਾਰਨ ਬੰਦ ਪਏ ਫਿਰੋਜ਼ਪੁਰ-ਜਲੰਧਰ ਰੇਲ ਰੂਟ ਨੂੰ ਮੰਗਲਵਾਰ ਸ਼ਾਮ ਬਹਾਲ ਕਰ ਲਿਆ ਗਿਆ ਹੈ। ਅੱਜ 19 ਜੁਲਾਈ ਤੋਂ ਇਸ ਰੂਟ ’ਤੇ ਸਾਰੀਆਂ ਮੁਸਾਫ਼ਰ ਅਤੇ ਐਕਸਪ੍ਰੈੱਸ ਗੱਡੀਆਂ ਆਮ ਵਾਂਗ ਦੌੜਣਾ ਸ਼ੁਰੂ ਕਰ ਦੇਣਗੀਆਂ। ਡੀ. ਆਰ. ਐੱਮ. ਸੀਮਾ ਸ਼ਰਮਾ ਨੇ ਦੱਸਿਆ ਕਿ ਫਿਰੋਜ਼ਪੁਰ ਤੋਂ ਜਲੰਧਰ ਅਤੇ ਹੁਸ਼ਿਆਰਪੁਰ ਤੱਕ ਆਉਣ-ਜਾਣ ਵਾਲੀਆਂ ਕੁੱਲ 14 ਸਾਧਾਰਣ ਰੇਲਗੱਡੀਆਂ ਨੂੰ ਬੁੱਧਵਾਰ ਤੋਂ ਆਮ ਵਾਂਗ ਬਹਾਲ ਕੀਤਾ ਜਾ ਰਿਹਾ ਹੈ, ਜਦਕਿ ਟਰੈਕ ’ਤੇ ਪਾਣੀ ਭਰਣ ਕਾਰਨ ਰੂਟ ਬਦਲ ਕੇ ਚੱਲ ਰਹੀਆਂ 7 ਮੇਲ/ਐਕਸਪ੍ਰੈੱਸ ਗੱਡੀਆਂ ਨੂੰ ਵੀ ਬੁੱਧਵਾਰ ਤੋਂ ਏਸੇ ਟਰੈਕ ’ਤੇ ਆਮ ਵਾਂਗ ਚਲਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ- ਹੜ੍ਹਾਂ ਦਰਮਿਆਨ ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਜਾਣੋ ਕਿਹੋ-ਜਿਹਾ ਰਹੇਗਾ ਅਗਲੇ ਦਿਨਾਂ ਦਾ ਹਾਲ

ਇਥੇ ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਕੀਮਤੀ ਮਨੁੱਖੀ ਜਾਨਾਂ ਅਤੇ ਜਾਇਦਾਦਾਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਦੀ ਮਸ਼ੀਨਰੀ ਸੂਬੇ ਵਿਚ ਹੜ੍ਹ ਕਾਰਨ ਪ੍ਰਭਾਵਿਤ ਹੋਏ ਲੋਕਾਂ ਦੇ ਮੁੜ-ਵਸੇਬੇ ਲਈ ਜੰਗੀ ਪੱਧਰ ’ਤੇ ਕੰਮ ਕਰ ਰਹੀ ਹੈ। ਸੂਬੇ ਵਿਚ ਰਾਹਤ ਕਾਰਜਾਂ ਨੂੰ ਤੇਜ਼ ਕਰਦੇ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ 26,280 ਵਿਅਕਤੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ’ਚੋਂ ਕੱਢ ਕੇ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 18 ਜੁਲਾਈ ਨੂੰ ਸਵੇਰੇ 8 ਵਜੇ ਤਕ 1432 ਪਿੰਡ ਹੜ੍ਹ ਤੋਂ ਪ੍ਰਭਾਵਿਤ ਹਨ। ਸੂਬੇ ਵਿਚ ਕੁਲ 155 ਰਾਹਤ ਕੈਂਪ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ਵਿਚ 3,828 ਲੋਕ ਠਹਿਰੇ ਹੋਏ ਹਨ।

ਜ਼ਿਕਰਯੋਗ ਹੈ ਕਿ ਤਰਨ ਤਾਰਨ, ਫ਼ਿਰੋਜ਼ਪੁਰ, ਫ਼ਤਿਹਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਐੱਸ. ਏ. ਐੱਸ. ਨਗਰ, ਜਲੰਧਰ, ਸੰਗਰੂਰ, ਐੱਸ. ਬੀ. ਐੱਸ. ਨਗਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ, ਬਠਿੰਡਾ ਅਤੇ ਪਠਾਨਕੋਟ ਸਮੇਤ 19 ਜ਼ਿਲ੍ਹੇ ਹੜ੍ਹ ਤੋਂ ਪ੍ਰਭਾਵਿਤ ਹੋਏ ਹਨ। ਮਾਲ ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਵਿਚ ਹੜ੍ਹ ਕਾਰਨ ਕੁਲ 38 ਵਿਅਕਤੀਆਂ ਦੀ ਜਾਨ ਗਈ ਹੈ ਅਤੇ 15 ਜ਼ਖ਼ਮੀ ਹੋਏ ਹਨ ਜਦੋਂਕਿ 2 ਅਜੇ ਵੀ ਲਾਪਤਾ ਹਨ। ਬੁਲਾਰੇ ਅਨੁਸਾਰ 458 ਰੈਪਿਡ ਰਿਸਪਾਂਸ ਟੀਮਾਂ ਕੰਮ ’ਤੇ ਲੱਗੀਆਂ ਹਨ। ਸਿਹਤ ਵਿਭਾਗ ਨੇ ਪ੍ਰਭਾਵਿਤ ਇਲਾਕਿਆਂ ਵਿਚ 244 ਮੈਡੀਕਲ ਕੈਂਪ ਲਾਏ ਹਨ ਅਤੇ ਓ. ਪੀ. ਡੀਜ਼ ਦੀ ਕੁਲ ਗਿਣਤੀ 8531 ਹੈ। ਉਨ੍ਹਾਂ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਲਗਾਤਾਰ ਡ੍ਰਾਈ ਫੂਡ ਦੇ ਪੈਕਟ ਵੰਡੇ ਜਾ ਰਹੇ ਹਨ।

ਇਹ ਵੀ ਪੜ੍ਹੋ-  CM ਭਗਵੰਤ ਮਾਨ ਦਾ ਜਲੰਧਰ ਵਾਸੀਆਂ ਲਈ ਵੱਡਾ ਐਲਾਨ, ਅਫ਼ਸਰਸ਼ਾਹੀ ਨੂੰ ਦਿੱਤੇ ਇਹ ਨਿਰਦੇਸ਼

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


author

shivani attri

Content Editor

Related News