ਫਿਰੋਜ਼ਪੁਰ ਦੀ ਸੀਟ ''ਤੇ ਅਕਾਲੀ ਦਲ ਦਾ ਰਿਹੈ ਦਬਦਬਾ, ਜਾਣੋ ਪਿਛਲੀਆਂ 5 ਚੋਣਾਂ ਦਾ ਇਤਿਹਾਸ
Wednesday, May 29, 2024 - 04:37 PM (IST)
ਜਲੰਧਰ/ਫਿਰੋਜ਼ਪੁਰ (ਵੈੱਬ ਡੈਸਕ)— ਲੋਕ ਸਭਾ ਚੋਣਾਂ ਦੇ ਸੱਤਵੇਂ ਅਤੇ ਆਖ਼ਰੀ ਗੇੜ ਦੀਆਂ ਵੋਟਾਂ ਪੰਜਾਬ ਵਿਚ ਪਹਿਲੀ ਜੂਨ ਨੂੰ ਪੈਣੀਆਂ ਹਨ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿਚੋਂ ਫਿਰੋਜ਼ਪੁਰ ਦੀ ਸੀਟ ਕਾਫ਼ੀ ਚਰਚਾ 'ਚ ਹੈ। ਇਹ ਹਲਕਾ ਜ਼ਿਆਦਾਤਰ ਅਕਾਲੀ ਦਲ ਦੇ ਪ੍ਰਭਾਵ ਵਾਲਾ ਮੰਨਿਆ ਜਾਂਦਾ ਹੈ, ਕਿਉਂਕਿ ਇਸ ਹਲਕੇ 'ਤੇ ਅਕਾਲੀ ਦਲ 9 ਵਾਰ ਜੇਤੂ ਰਿਹਾ ਹੈ।
ਇਸ ਵਾਰ ਇਨ੍ਹਾਂ ਉਮੀਦਵਾਰਾਂ ਵਿਚਕਾਰ ਹੋਵੇਗਾ ਜ਼ਬਰਦਸਤ ਮੁਕਾਬਲਾ
ਦੱਸ ਦੇਈਏ ਕਿ 2024 ਲੋਕ ਸਭਾ ਚੋਣਾਂ ਲਈ ਉਮੀਦਵਾਰਾਂ 'ਚ 'ਆਪ' ਵੱਲੋਂ ਜਗਦੀਪ ਸਿੰਘ ਕਾਕਾ ਬਰਾੜ ਨੂੰ ਚੋਣ ਮੈਦਾਨ 'ਚ ਉਤਾਰਿਆ ਹੈ ਤਾਂ ਸ਼੍ਰੋਮਣੀ ਅਕਾਲੀ ਦਲ ਨਰਦੇਵ ਸਿੰਘ ਬੌਬੀ ਮਾਨ 'ਤੇ ਦਾਅ ਖੇਡਿਆ ਹੈ। ਉਥੇ ਹੀ ਕਾਂਗਰਸ ਵੱਲੋਂ ਸ਼ੇਰ ਸਿੰਘ ਘੁਬਾਇਆ ਨੂੰ ਟਿਕਟ ਦਿੱਤੀ ਗਈ ਹੈ, ਜਦਕਿ ਭਾਜਪਾ ਵੱਲੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਇਥੋਂ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਇਸ ਦੇ ਇਲਾਵਾ ਬਸਪਾ ਨੇ ਸੁਰਿੰਦਰ ਸਿੰਘ ਕੰਬੋਜ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਇਨ੍ਹਾਂ ਪੰਜ ਉਮੀਦਵਾਰਾਂ ਵਿਚਾਲੇ ਜ਼ਬਰਦਸਤ ਮੁਕਾਬਲਾ ਵੇਖਣ ਨੂੰ ਮਿਲੇਗਾ।
ਇਹ ਵੀ ਪੜ੍ਹੋ- ਜਲੰਧਰ 'ਚ 5ਵੀਂ ਜਮਾਤ ਦੀ ਬੱਚੀ ਨਾਲ ਟੀਚਰ ਵੱਲੋਂ ਕੀਤੇ ਗਏ ਜਿਣਸੀ ਸ਼ੋਸ਼ਣ ਦੇ ਮਾਮਲੇ 'ਚ ਸਖ਼ਤ ਐਕਸ਼ਨ
ਕੀ ਹੈ ਫਿਰੋਜ਼ਪੁਰ ਹਲਕੇ ਦਾ ਚੋਣ ਇਤਿਹਾਸ
ਫਿਰੋਜ਼ਪੁਰ ਹਲਕੇ ਦੇ ਇਤਿਹਾਸ ਵੱਲ ਨਜ਼ਰ ਮਾਰੀ ਜਾਵੇ ਤਾਂ ਹੁਣ ਤੱਕ 17 ਵਾਰ ਲੋਕ ਸਭਾ ਚੋਣਾਂ ਹੋ ਚੁੱਕੀਆਂ ਹਨ। ਇਨ੍ਹਾਂ ਚੋਣਾਂ ਦੌਰਾਨ 9 ਵਾਰ ਇਕੱਲਾ ਅਕਾਲੀ ਦਲ ਹੀ ਇਸ ਸੀਟ 'ਤੇ ਜੇਤੂ ਰਿਹਾ ਹੈ। ਜਦਕਿ ਕਾਂਗਰਸ 5 ਵਾਰ ਇਥੇ ਜਿੱਤ ਦਰਜ ਕਰਵਾ ਚੁੱਕੇ ਹਨ। ਇਸ ਤੋਂ ਇਲਾਵਾ ਬਸਪਾ ਇਕ ਵਾਰ ਅਤੇ ਇਕ ਵਾਰ ਆਜ਼ਾਦ ਉਮੀਦਵਾਰ ਜੇਤੂ ਰਹਿ ਚੁੱਕਾ ਹੈ। ਜੇਕਰ 2009 ਤੋਂ ਲੈ ਕੇ 2019 ਤੱਕ ਦੇ ਇਸ ਸੀਟ ਦੇ ਚੋਣ ਇਤਿਹਾਸਲ 'ਤੇ ਨਜ਼ਰ ਮਾਰੀ ਜਾਵੇ ਤਾਂ ਇਥੋਂ ਸ਼੍ਰੋਮਣੀ ਅਕਾਲੀ ਦਲ ਪੰਜੋਂ ਵਾਲ ਜੇਤੂ ਰਿਹਾ ਹੈ।
ਸਾਲ 2009 ਦੀਆਂ ਲੋਕ ਸਭਾ ਚੋਣਾਂ ਦੌਰਾਨ ਅਕਾਲੀ ਆਗੂ ਸ਼ੇਰ ਸਿੰਘ ਘੁਬਾਇਆ ਨੇ ਕਾਂਗਰਸ ਦੇ ਜਗਮੀਤ ਸਿੰਘ ਬਰਾੜ ਨੂੰ ਹਾਰ ਦਾ ਮੂੰਹ ਵਿਖਾਉਂਦੇ ਹੋਏ ਵੱਡੀ ਜਿਤ ਹਾਸਲ ਕੀਤੀ ਸੀ। ਸ਼ੇਰ ਸਿੰਘ ਘੁਬਾਇਆ ਨੂੰ 450900 ਵੋਟਾਂ ਪਈਆਂ ਸਨ ਜਦਕਿ ਜਗਮੀਤ ਸਿੰਘ ਨੂੰ 429829 ਵੋਟਾਂ ਪਈਆਂ। ਇਸ ਤੋਂ ਇਲਾਵਾ ਬਸਪਾ ਦੇ ਗੁਰਦੇਵ ਸਿੰਘ ਨੂੰ 29713 ਵੋਟਾਂ ਮਿਲੀਆਂ ਸਨ। ਇਸੇ ਤਰ੍ਹਾਂ ਸਾਲ 2014 ਦੀਆਂ ਲੋਕ ਸਭਾ ਚੋਣਾਂ 'ਤੇ ਨਜ਼ਰ ਮਾਰੀ ਜਾਵੇ ਤਾਂ ਚੋਣਾਂ ਦੌਰਾਨ ਅਕਾਲੀ ਆਗੂ ਸ਼ੇਰ ਸਿੰਘ ਘੁਬਾਇਆ ਨੇ ਸੁਨੀਲ ਜਾਖੜ ਨੂੰ ਮਾਤ ਦਿੰਦੇ ਹੋਏ ਵੱਡੀ ਜਿੱਤ ਹਾਸਲ ਕੀਤੀ। 2014 ਦੀਆਂ ਲੋਕ ਸਭਾ ਚੋਣਾਂ 'ਚ ਸ਼ੇਰ ਸਿੰਘ ਘੁਬਾਇਆ ਨੂੰ 4,87,932 ਵੋਟਾਂ ਪਈਆਂ ਸਨ ਜਦਕਿ ਸੁਨੀਲ ਜਾਖੜ ਨੂੰ 4,56,512 ਵੋਟਾਂ ਮਿਲੀਆਂ ਸਨ। ਜਾਖੜ ਇਥੇ ਦੂਜੇ ਨੰਬਰ 'ਤੇ ਰਹੇ ਸਨ। ਫਿਰੋਜ਼ਪੁਰ ਹਲਕੇ 'ਚ 1998 'ਚ ਹੋਈਆਂ ਲੋਕ ਸਭਾ ਚੋਣਾਂ ਤੋਂ ਲੈ ਕੇ 2019 ਤੱਕ ਲਗਾਤਾਰ ਸ਼੍ਰੋਮਣੀ ਅਕਾਲੀ ਦਲ ਕਾਂਗਰਸ ਨੂੰ ਪਿੱਛੇ ਛੱਡਦੀ ਹੋਈ ਜਿੱਤਦੀ ਆਈ ਹੈ। ਜਦਕਿ ਅਕਾਲੀ ਦਲ ਵੱਲੋਂ ਸ਼ੇਰ ਸਿੰਘ ਘੁਬਾਇਆ ਲਗਾਤਾਰ ਦੋ ਵਾਰ ਜਿੱਤ ਚੁੱਕੇ ਹਨ।
ਇਹ ਵੀ ਪੜ੍ਹੋ- ਜਲੰਧਰ 'ਚ ਦਰਦਨਾਕ ਹਾਦਸਾ: ਸਵੀਮਿੰਗ ਪੂਲ ਤੱਕ 13 ਸਾਲਾ ਬੱਚੇ ਨੂੰ ਖਿੱਚ ਲਿਆਈ ਮੌਤ, ਤੜਫ਼-ਤੜਫ਼ ਕੇ ਨਿਕਲੀ ਜਾਨ
ਫਿਰੋਜ਼ਪੁਰ ਲੋਕ ਸਭਾ ਹਲਕੇ ਵਿੱਚ ਕਿੰਨੇ ਵਿਧਾਨ ਸਭਾ ਹਲਕੇ
ਫਿਰੋਜ਼ਪੁਰ ਲੋਕ ਸਭਾ ਸੀਟ ਅਧੀਨ ਕੁੱਲ 9 ਵਿਧਾਨ ਸਭਾ ਸੀਟਾਂ ਹਨ। ਇਨ੍ਹਾਂ ਵਿੱਚੋਂ ਤਿੰਨ ਸੀਟਾਂ ਐੱਸ. ਸੀ. ਭਾਈਚਾਰੇ ਦੇ ਲੋਕਾਂ ਲਈ ਰਾਖਵੀਆਂ ਹਨ। ਫਿਰੋਜ਼ਪੁਰ ਅਧੀਨ 6 ਆਮ ਵਿਧਾਨ ਸਭਾ ਸੀਟਾਂ ਹਨ- ਫਿਰੋਜ਼ਪੁਰ ਸ਼ਹਿਰ, ਗੁਰੂਹਰਸਹਾਏ, ਜਲਾਲਾਬਾਦ, ਫ਼ਾਜ਼ਿਲਕਾ, ਅਬੋਹਰ ਅਤੇ ਸ੍ਰੀ ਮੁਕਤਸਰ ਸਾਹਿਬ। ਇਸ ਦੇ ਨਾਲ ਹੀ ਫਿਰੋਜ਼ਪੁਰ ਅਧੀਨ ਤਿੰਨ ਰਾਖਵੀਆਂ ਵਿਧਾਨ ਸਭਾ ਸੀਟਾਂ ਫ਼ਿਰੋਜ਼ਪੁਰ ਦਿਹਾਤੀ, ਬੱਲੂਆਣਾ ਅਤੇ ਮਲੋਟ ਹਨ। ਇਸ ਵੇਲੇ ਇਸ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਸੰਸਦ ਮੈਂਬਰ ਹਨ। ਇਸ ਲੋਕ ਸਭਾ ਸੀਟ ‘ਤੇ ਰਾਏ ਸਿੱਖ ਭਾਈਚਾਰਾ ਅਤੇ ਕੰਬੋਜ ਭਾਈਚਾਰਾ ਵਧੇਰੇ ਪ੍ਰਭਾਵ ਰੱਖਦਾ ਹੈ ਅਤੇ ਜ਼ਿਆਦਾਤਰ ਪਾਰਟੀਆਂ ਇਨ੍ਹਾਂ ਜਾਤੀਆਂ ਦੇ ਆਧਾਰ 'ਤੇ ਉਮੀਦਵਾਰਾਂ ਦੀ ਚੋਣ ਕਰਦੀਆਂ ਹਨ।
ਇਹ ਵੀ ਪੜ੍ਹੋ- ਹਵਸ ਮਿਟਾਉਣ ਲਈ 5ਵੀਂ ਜਮਾਤ ਦੀ ਬੱਚੀ ਨਾਲ ਟੀਚਰ ਕਰਦਾ ਰਿਹਾ ਜਿਣਸੀ ਸ਼ੋਸ਼ਣ, ਇੰਝ ਖੁੱਲ੍ਹਿਆ ਭੇਤ
ਫਿਰੋਜ਼ਪੁਰ ਹਲਕੇ ਦੇ ਕੁਲ ਵੋਟਰ
ਫਿਰੋਜ਼ਪੁਰ 'ਚ 16 ਲੱਖ 68 ਹਜ਼ਾਰ 113 ਕੁੱਲ ਵੋਟਰ ਹਨ। ਇਨ੍ਹਾਂ ਵਿਚੋਂ 8 ਲੱਖ 79 ਹਜ਼ਾਰ 704 ਮਰਦ ਵੋਟਰ, 7 ਲੱਖ 88 ਹਜ਼ਾਰ 361 ਮਹਿਲਾ ਵੋਟਰ ਅਤੇ 48 ਟਰਾਂਸਜੈਂਡਰ ਵੋਟਰ ਹਨ।
ਜਾਣੋ ਕਿਹੜੀ ਪਾਰਟੀ ਦੇ ਉਮੀਦਵਾਰ ਨੂੰ ਕਿੰਨੀਆਂ ਵੋਟਾਂ ਪਈਆਂ
ਸਾਲ | ਜੇਤੂ | ਪਾਰਟੀ | ਵੋਟਾਂ |
1999 | ਜ਼ੋਰਾ ਸਿੰਘ ਮਾਨ | ਅਕਾਲੀ ਦਲ | 3,00,236 |
2004 | ਜ਼ੋਰਾ ਸਿੰਘ ਮਾਨ | ਅਕਾਲੀ ਦਲ | 3,57,102 |
2009 | ਸ਼ੇਰ ਸਿੰਘ ਘੁਬਾਇਆ | ਅਕਾਲੀ ਦਲ | 4,50,900 |
2014 | ਸ਼ੇਰ ਸਿੰਘ ਘੁਬਾਇਆ | ਅਕਾਲੀ ਦਲ | 4,87,932 |
2019 | ਸੁਖਬੀਰ ਸਿੰਘ ਬਾਦਲ | ਅਕਾਲੀ ਦਲ | 6,33,427 |
ਇਹ ਵੀ ਪੜ੍ਹੋ- ਜਲੰਧਰ 'ਚ ਰੂਹ ਕੰਬਾਊ ਵਾਰਦਾਤ, ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8