ਫਿਰੋਜ਼ਪੁਰ ਪੁਲਸ ਦੀ ਵੱਡੀ ਸਫ਼ਲਤਾ, 1 ਕਰੋੜ ਤੋਂ ਵਧੇਰੇ ਦੀ ਹੈਰੋਇਨ ਸਮੇਤ 4 ਮੁਲਜ਼ਮ ਕੀਤੇ ਗ੍ਰਿਫ਼ਤਾਰ

07/07/2022 4:58:25 PM

ਫਿਰੋਜ਼ਪੁਰ(ਕੁਮਾਰ) : ਐੱਸ.ਐੱਸ.ਪੀ. ਫਿਰੋਜ਼ਪੁਰ ਚਰਨਜੀਤ ਸਿੰਘ ਸੋਹਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਪੁਲਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ’ਤੇ ਗੁਪਤ ਸੂਚਨਾ ਦੇ ਆਧਾਰ ’ਤੇ ਛਾਪੇਮਾਰੀ ਕਰਦਿਆਂ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਦਿਆਂ 4 ਵਿਅਕਤੀਆਂ ਨੂੰ 240 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ, ਜਿਨ੍ਹਾਂ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਣਕਾਰੀ ਦਿੰਦੇ ਹੋਏ ਸੀ.ਆਈ.ਏ ਸਟਾਫ ਫਿਰੋਜ਼ਪੁਰ ਦੇ ਸਬ ਇੰਸਪੈਕਟਰ ਤਾਰਾ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਦੇ ਹੋਏ ਪਿੰਡ ਸਾਂਦੇ ਹਾਸ਼ਮ ਕੋਲ ਪਹੁੰਚੀ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਅਮਰਜੀਤ ਨਾਂ ਦਾ ਵਿਅਕਤੀ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ ਅਤੇ ਪਿੰਡ ਸ਼ੇਰਖਾ ਤੋਂ ਸਾਂਦੇ ਹਾਸ਼ਮ ਵੱਲ ਹੈਰੋਇਨ ਵੇਚਣ ਲਈ ਆ ਰਿਹਾ ਹੈ ਤਾਂ ਪੁਲਸ ਪਾਰਟੀ ਨੇ ਤੁਰੰਤ ਨਾਕਾਬੰਦੀ ਕਰਦੇ ਉਸਨੂੰ ਆਉਂਦੇ ਨੂੰ ਕਾਬੂ ਕਰ ਲਿਆ ਤੇ ਜਦੋਂ ਤਲਾਸ਼ੀ ਲਈ ਤਾਂ ਉਸ ਕੋਲੋਂ 25 ਗ੍ਰਾਮ ਹੈਰੋਇਨ, ਇਕ ਸੈਮਸੰਗ ਕੀਪੈਡ ਮੋਬਾਇਲ ਫੋਨ ਅਤੇ ਹੀਰੋ ਹਾਂਡਾ ਡੀਲਕਸ ਪੰਜਾਬ ਨੰਬਰ ਦਾ ਮੋਟਰਸਾਈਕਲ ਬਰਾਮਦ ਹੋਇਆ।

ਇਹ ਵੀ ਪੜ੍ਹੋ- DIG ਇੰਦਰਬੀਰ ਦੀ ਗ੍ਰਿਫ਼ਤਾਰੀ ਦੀ ਖ਼ਬਰ ਨਿਕਲੀ ਝੂਠੀ, ਕਿਹਾ- ਕਰਾਂਗਾ ਕਾਨੂੰਨੀ ਕਾਰਵਾਈ

ਦੂਜੇ ਪਾਸੇ ਸੀ.ਆਈ.ਏ ਸਟਾਫ ਦੇ ਇੰਚਾਰਜ ਇੰਸਪੈਕਟਰ ਨਵਦੀਪ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਦਿਆਂ ਕਰਦੇ ਹੋਏ ਪਿੰਡ ਸ਼ੇਰਖਾ ਦੇ ਏਰੀਆ ’ਚ ਪਹੁੰਚੀ ਤਾਂ ਪੁਲਸ ਪਾਰਟੀ ਨੂੰ ਸੁਮਿਤ ਉਰਫ਼ ਰਵੀ ਨਾਮਕ ਇੱਕ ਸ਼ੱਕੀ ਨੌਜਵਾਨ ਪੈਦਲ ਆਉਂਦੇ ਦੇਖਿਆ, ਜੋ ਕਿ ਪੁਲਸ ਨੂੰ ਦੇਖ ਕੇ ਡਰ ਗਿਆ ਅਤੇ ਪਿੱਛੇ ਨੂੰ ਭੱਜਣ ਲੱਗਾ, ਜਿਸਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਕੋਲੋਂ 80 ਗ੍ਰਾਮ ਹੈਰੋਇਨ ਬਰਾਮਦ ਹੋਈ।

ਇਹ ਵੀ ਪੜ੍ਹੋ- ਪੰਜਾਬ ਪੁਲਸ ਵੱਲੋਂ ਅੰਤਰਰਾਸ਼ਟਰੀ ਸਾਈਬਰ ਫਰਾਡ ਰੈਕਟ ਦਾ ਪਰਦਾਫਾਸ਼, 2 ਨਾਈਜੀਰੀਅਨਾਂ ਸਣੇ ਮੁੱਖ ਦੋਸ਼ੀ ਕਾਬੂ

ਥਾਣਾ ਕੁਲਗੜ੍ਹੀ ਦੇ ਏ.ਐੱਸ.ਆਈ ਅੰਗਰੇਜ਼ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਨੂੰ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਗੁਪਤ ਸੂਚਨਾ ਮਿਲੀ ਕਿ ਸਾਗਰ ਪੁੱਤਰ ਲਖਬੀਰ ਨਾਂ ਦਾ ਵਿਅਕਤੀ ਨਸ਼ੇ ਵੇਚਣ ਦਾ ਧੰਦਾ ਕਰਦਾ ਹੈ, ਜੋ ਕਿ ਅਜੇ ਵੀ ਆਪਣੇ ਘਰ ਦੇ ਬਾਹਰ ਹੈਰੋਇਨ ਵੇਚ ਰਿਹਾ ਹੈ ਤਾਂ ਇਸ ਗੁਪਤ ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਪਿੰਡ ਸ਼ੇਰਖਾ ਵਿਖੇ ਦੱਸੀ ਜਗ੍ਹਾ ’ਤੇ ਛਾਪਾਮਾਰੀ ਕਰਦਿਆਂ ਨਾਮਜ਼ਦ ਵਿਅਕਤੀ ਨੂੰ ਕਾਬੂ ਕਰ ਲਿਆ ਤੇ ਤਲਾਸ਼ੀ ਦੌਰਾਨ ਉਸ ਕੋਲੋਂ 115 ਗ੍ਰਾਮ ਹੈਰੋਇਨ ਅਤੇ ਇਕ ਕੰਪਿਊਟਰਾਈਜ਼ਡ ਕੰਡਾ ਬਰਾਮਦ ਹੋਇਆ। 

ਉਧਰ ਥਾਣਾ ਸਦਰ ਜੀਰਾ ਦੀ ਸਬ-ਇੰਸਪੈਕਟਰ ਅਮਨਦੀਪ ਕੌਰ ਨੇ ਦੱਸਿਆ ਕਿ ਉਨ੍ਹਾਂ ਨੇ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਦਿਆਂ ਪਿੰਡ ਚੱਬਾ ਦੇ ਇਲਾਕੇ ’ਚ ਇਕ ਸ਼ੱਕੀ ਨੌਜਵਾਨ ਨੂੰ ਪੈਦਲ ਆਉਂਦੇ ਦੇਖਿਆ, ਜੋ ਪੁਲਸ ਨੂੰ ਦੇਖ ਕੇ ਘਬਰਾ ਗਿਆ, ਜਿਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਅਤੇ ਪੁੱਛਗਿੱਛ ਕਰਨ ’ਤੇ ਹੈਰੋਇਨ ਸਮੇਤ ਫੜੇ ਗਏ ਦੋਸ਼ੀ ਨੇ ਆਪਣਾ ਨਾਂ ਲਵਜੋਤ ਸਿੰਘ ਉਰਫ ਲਵ ਦੱਸਿਆ, ਜਿਸਨੂੰ ਪੁਲਸ ਵੱਲੋਂ ਗ੍ਰਿਫਤਾਰ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਫੜੀ ਗਈ ਇਸ 240 ਗ੍ਰਾਮ ਹੈਰੋਇਨ ਦੀ ਅੰਤਰਰਾਸ਼ਟਰੀ ਬਜ਼ਾਰ ’ਚ ਕੀਮਤ ਕਰੀਬ 2 ਲੱਖ ਰੁਪਏ ਦੱਸੀ ਜਾਂਦੀ ਹੈ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।


Anuradha

Content Editor

Related News