ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਜ਼ੀਰਾ ਦੇ 23 ਸਾਲਾ ਨੌਜਵਾਨ ਦੀ ਸੜਕ ਹਾਦਸੇ ''ਚ ਮੌਤ

01/08/2023 4:51:31 PM

ਫਿਰੋਜ਼ਪੁਰ/ਕੈਨੇਡਾ/ਜ਼ੀਰਾ (ਦਵਿੰਦਰ ਅਕਾਲੀਆਂ ਵਾਲਾ, ਗੁਰਮੇਲ ਸੇਖਵਾਂ)- ਕੈਨੇਡਾ ਤੋਂ ਇਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਕੈਨੇਡਾ ਦੇ ਕੈਂਬਰਿਜ ਓਨਟਾਰੀਓ ਵਿਚ ਫਿਰੋਜ਼ਪੁਰ ਦੇ ਜ਼ੀਰਾ ਦੇ ਰਹਿਣ ਵਾਲੇ 23 ਸਾਲਾ ਨੌਜਵਾਨ ਦੀ ਕਾਰ ਹਾਦਸੇ 'ਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਨਰਿੰਦਰ ਸਿੰਘ ਵਜੋਂ ਹੋਈ ਹੈ। ਜਿਵੇਂ ਹੀ ਇਹ ਸੋਗ ਦੀ ਖ਼ਬਰ ਪਰਿਵਾਰ ਵਾਲਿਆਂ ਨੂੰ ਮਿਲੀ ਤਾਂ ਮੌਕੇ 'ਤੇ ਚੀਕ-ਚਿਹਾੜਾ ਪੈ ਗਿਆ। ਮਿਲੀ ਜਾਣਕਾਰੀ ਮੁਤਾਬਕ ਨਰਿੰਦਰ ਸਿੰਘ ਕੈਂਬਰਿਜ ਓਨਟਾਰੀਓ ਵਿਚ ਇਕ ਅੰਤਰਰਾਸ਼ਟਰੀ ਵਿਦਿਆਰਥੀ ਵਜੋਂ 2019 ਵਿੱਚ ਕੈਨੇਡਾ ਆਇਆ ਸੀ। ਬਾਅਦ ਵਿੱਚ ਉਸ ਨੇ ਕੋਨੇਸਟੋਗਾ ਕਾਲਜ ਵਿੱਚ ਆਪਣਾ ਹਾਈ ਸਕੂਲ ਡਿਪਲੋਮਾ ਪਾਸ ਕੀਤਾ ਅਤੇ ਕੁਝ ਮਹੀਨੇ ਪਹਿਲਾਂ ਹੀ ਉਸ ਨੇ ਆਪਣਾ ਵਰਕ ਪਰਮਿਟ ਪ੍ਰਾਪਤ ਕੀਤਾ ਸੀ।

ਇਹ ਵੀ ਪੜ੍ਹੋ : CM ਭਗਵੰਤ ਮਾਨ ਦਾ ਦਬਾਅ ਆਖਿਰਕਾਰ ਆਇਆ ਕੰਮ, ਹੋਰ ਮੰਤਰੀ ਵੀ ਸਹਿਮੇ

ਜ਼ਿਕਰਯੋਗ ਹੈ ਕਿ ਕਰੀਬ ਇਕ ਮਹੀਨੇ ਤੋਂ ਕੈਨੇਡਾ ਵਿੱਚ ਪੜ੍ਹਾਈ ਕਰਨ ਗਏ ਵਿਦਿਆਰਥੀਆਂ ਦੀਆਂ ਮੰਦਭਾਗੀਆਂ ਖ਼ਬਰਾਂ ਅਕਸਰ ਹੀ ਸੁਨਣ ਨੂੰ ਮਿਲ ਰਹੀਆਂ ਹਨ। ਅਜਿਹੀ ਖ਼ਬਰ ਦਾ ਹਿੱਸਾ ਜ਼ੀਰਾ ਦਾ ਨੌਜਵਾਨ ਨਰਿੰਦਰ ਸਿੰਘ ਵੀ ਬਣ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਮ੍ਰਿਤਕ ਨਰਿੰਦਰ ਸਿੰਘ ਦੇ ਪਿਤਾ ਬੋਘਾ ਸਿੰਘ ਪੁਲਸ ਵਿਭਾਗ ਤਾਇਨਾਤ ਹਨ। ਪਰਿਵਾਰਕ ਮੈਂਬਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਨਰਿੰਦਰ ਸਿੰਘ ਦੀ 4 ਜਨਵਰੀ ਨੂੰ ਸੜਕ ਹਾਦਸੇ ਵਿਚ ਹੋਈ ਮੌਤ ਦੀ ਜਾਣਕਾਰੀ ਮਿਲੀ ਸੀ। ਉਨ੍ਹਾਂ ਦੱਸਿਆ ਕਿ 13 ਜਨਵਰੀ ਨੂੰ ਨਰਿੰਦਰ ਸਿੰਘ ਦੀ ਲਾਸ਼ ਕੈਨੇਡਾ ਤੋਂ ਭਾਰਤ ਲਈ ਰਵਾਨਾ ਹੋਵੇਗੀ।

ਇਹ ਵੀ ਪੜ੍ਹੋ : ਅਹਿਮ ਖ਼ਬਰ: 17 ਜਨਵਰੀ ਨੂੰ ਜਲੰਧਰ ਤੋਂ ਨਿਕਲੇਗੀ 'ਭਾਰਤ ਜੋੜੋ ਯਾਤਰਾ', ਇਹ ਰਸਤੇ ਰਹਿਣਗੇ ਬੰਦ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

shivani attri

This news is Content Editor shivani attri