ਕੈਨੇਡਾ ਦੀ ਧਰਤੀ 'ਤੇ ਇਕ ਹੋਰ ਪੰਜਾਬੀ ਨੌਜਵਾਨ ਦੀ ਮੌਤ, ਪਿੰਡ ਲੋਹਗੜ੍ਹ 'ਚ ਪਸਰਿਆ ਸੋਗ

Wednesday, Aug 31, 2022 - 03:01 PM (IST)

ਕੈਨੇਡਾ ਦੀ ਧਰਤੀ 'ਤੇ ਇਕ ਹੋਰ ਪੰਜਾਬੀ ਨੌਜਵਾਨ ਦੀ ਮੌਤ, ਪਿੰਡ ਲੋਹਗੜ੍ਹ 'ਚ ਪਸਰਿਆ ਸੋਗ

ਤਲਵੰਡੀ ਭਾਈ(ਗੁਲਾਟੀ) : ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਲੋਹਗੜ੍ਹ ਦੇ ਇਕ ਨੌਜਵਾਨ ਦੀ ਕੈਨੇਡਾ ਵਿਖੇ ਇਕ ਸੜਕ ਹਾਦਸੇ ’ਚ ਮੌਤ ਹੋ ਜਾਣ ਦਾ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਦੀ ਪਛਾਣ ਸ਼ੁਭਦੀਪ ਸਿੰਘ ਦੁਸਾਂਝ (24) ਪੁੱਤਰ ਅਮਰਜੀਤ ਸਿੰਘ ਵਾਸੀ ਲੋਹਗੜ੍ਹ, ਫਿਰੋਜ਼ਪੁਰ ਵਜੋਂ ਹੋਈ। ਸ਼ੁੱਭਦੀਪ ਦੀ ਮੌਤ ਕੈਨੇਡਾ ਦੇ ਬੀ. ਸੀ. ਸਟੇਟ ’ਚ ਟਰੱਕ ਨਾਲ ਹਾਦਸਾ ਹੋਣ ਕਾਰਨ ਹੋਈ। ਖਬਰ ਮਿਲਦਿਆਂ ਹੀ ਪਿੰਡ ਲੋਹਗੜ੍ਹ ’ਚ ਸੋਗ ਦੀ ਲਹਿਰ ਦੌੜ ਗਈ। ਕੈਨੇਡਾ ’ਚ ਰਹਿੰਦੇ ਪੰਜਾਬੀ ਭਾਈਚਾਰੇ ’ਚ ਵੀ ਕਾਫ਼ੀ ਸੋਗ ਪਾਇਆ ਜਾ ਰਿਹਾ ਹੈ।

ਇਹ ਵੀ ਪੜ੍ਹ੍ਹੋ- ਸ਼ੱਕੀ ਹਾਲਾਤ ’ਚ ਹੋਈ ਭੈਣ ਦੀ ਮੌਤ, ਭੁੱਬਾਂ ਮਾਰ ਰੋਂਦੇ ਭਰਾ ਨੇ ਕਿਹਾ ‘ਮੇਰੀ ਭੈਣ ਨੂੰ ਸਹੁਰਿਆਂ ਨੇ ਮਾਰਿਆ’

ਦੱਸ ਦੇਈਏ ਕਿ ਰੋਜ਼ਾਨਾ ਹੀ ਵਿਦੇਸ਼ਾਂ 'ਚ ਰੋਜ਼ੀ-ਰੋਟੀ ਕਮਾਉਣ ਗਏ ਪੰਜਾਬੀ ਨੌਜਵਾਨਾਂ ਦੀ ਮੌਤ ਦੀਆਂ ਖ਼ਬਰਾਂ ਮਿਲਦੀਆਂ ਰਹਿੰਦੀਆਂ ਹਨ। ਬੀਤੇ ਦਿਨੀਂ ਵੀ ਕੈਨੇਡਾ ਗਏ ਮੋਗਾ ਦੇ ਰਹਿਣ ਵਾਲੇ ਨੌਜਵਾਨ ਜਗਸੀਰ ਸਿੰਘ ਦੀ ਸੜਕ ਹਾਦਸੇ ਦੌਰਾਨ ਦਰਦਨਾਕ ਮੌਤ ਹੋ ਗਈ ਸੀ। ਇਸ ਤੋਂ ਇਲਾਵਾ ਅੱਜ ਸਵੇਰੇ ਸੰਗਰੂਰ ਦੇ ਇਕ ਨੌਜਵਾਨ ਦੀ ਵੀ ਕੈਨੇਡਾ ਵਿਖੇ ਪਾਣੀ 'ਚ ਡੁੱਬ ਜਾਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਤੇ ਅੱਜ ਵੀ ਫਿਰੋਜ਼ਪੁਰ ਦੇ ਇਸ ਨੌਜਵਾਨ ਦੀ ਮੌਤ ਨੇ ਵਿਦੇਸ਼ 'ਚ ਬੈਠੇ ਪੰਜਾਬੀਆਂ ਤੋਂ ਇਲਾਵਾ ਪਰਿਵਾਰ ਅਤੇ ਪਿੰਡ ਵਾਸੀਆਂ 'ਚ ਭਾਰੀ ਸੋਗ ਭਰ ਦਿੱਤਾ ਹੈ।

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News