ਲੋਕ ਸਭਾ ਚੋਣਾਂ ਨੂੰ ਲੈ ਕੇ ਜਲੰਧਰ ''ਚ ਕਾਊਂਟਿੰਗ ਸਟਾਫ਼ ਦੀ ਪਹਿਲੀ ਤੇ ਦੂਜੀ ਰਿਹਰਸਲ 20 ਤੇ 27 ਮਈ ਨੂੰ ਹੋਵੇਗੀ

Sunday, May 19, 2024 - 01:17 PM (IST)

ਲੋਕ ਸਭਾ ਚੋਣਾਂ ਨੂੰ ਲੈ ਕੇ ਜਲੰਧਰ ''ਚ ਕਾਊਂਟਿੰਗ ਸਟਾਫ਼ ਦੀ ਪਹਿਲੀ ਤੇ ਦੂਜੀ ਰਿਹਰਸਲ 20 ਤੇ 27 ਮਈ ਨੂੰ ਹੋਵੇਗੀ

ਜਲੰਧਰ (ਚੋਪੜਾ)–ਲੋਕ ਸਭਾ ਚੋਣਾਂ ਨੂੰ ਲੈ ਕੇ 1 ਜੂਨ ਨੂੰ ਵੋਟਿੰਗ ਤੋਂ ਬਾਅਦ 4 ਜੂਨ ਨੂੰ ਵੋਟਾਂ ਦੀ ਗਿਣਤੀ ਸੁਚਾਰੂ ਅਤੇ ਵਿਵਸਥਿਤ ਢੰਗ ਨਾਲ ਕਰਨ ਲਈ ਕਾਊਂਟਿੰਗ ਸਟਾਫ ਦੀ ਪਹਿਲੀ ਰਿਹਰਸਲ 20 ਅਤੇ ਦੂਜੀ 27 ਮਈ ਨੂੰ ਹੋਵੇਗੀ। ਇਸ ਸਬੰਧ ਵਿਚ ਵਧੇਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਕਾਊਂਟਿੰਗ ਸਟਾਫ਼ ਨੂੰ ਸਵੇਰੇ 10 ਵਜੇ ਸੀ. ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਸ਼ਾਹਪੁਰ ਕੈਂਪਸ ਵਿਚ ਟਰੇਨਿੰਗ ਦਿੱਤੀ ਜਾਵੇਗੀ।

ਇਸ ਦੌਰਾਨ ਉਨ੍ਹਾਂ ਨੂੰ ਸਮੁੱਚੀ ਪ੍ਰਕਿਰਿਆ ਦੇ ਸਬੰਧ ਵਿਚ ਵਿਸਤ੍ਰਿਤ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਕਾਊਂਟਿੰਗ ਸਟਾਫ਼ ਨੂੰ ਨਿਰਦੇਸ਼ ਦਿੱਤੇ ਕਿ ਉਹ ਰਿਹਰਸਲ ਦੌਰਾਨ ਆਪਣੀ ਹਾਜ਼ਰੀ ਯਕੀਨੀ ਬਣਾਉਣ ਅਤੇ ਕਾਊਂਟਿੰਗ ਦੇ ਸਬੰਧ ਵਿਚ ਪੂਰੀ ਸਿਖਲਾਈ ਪ੍ਰਾਪਤ ਕਰਨ ਤਾਂ ਕਿ ਇਹ ਪ੍ਰਕਿਰਿਆ ਬਿਨਾਂ ਕਿਸੇ ਅੜਿੱਕੇ ਦੇ ਸੁਚਾਰੂ ਢੰਗ ਨਾਲ ਮੁਕੰਮਲ ਹੋ ਸਕੇ।

ਇਹ ਵੀ ਪੜ੍ਹੋ- ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਸਤਿਸੰਗ 'ਚ ਚੋਣਾਂ ਨੂੰ ਲੈ ਕੇ ਕਹੀਆਂ ਅਹਿਮ ਗੱਲਾਂ

ਡੀ. ਸੀ. ਨੇ ਕਿਹਾ ਕਿ ਇਸ ਸਬੰਧ ਵਿਚ ਸਾਰੇ ਜ਼ਰੂਰੀ ਪ੍ਰਬੰਧ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਪਹਿਲਾਂ ਹੀ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਪੂਰੀ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਮੁਕੰਮਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੋਲਿੰਗ ਪਾਰਟੀਆਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ ਅਤੇ ਉਤਸ਼ਾਹ ਨਾਲ ਨਿਭਾਉਣ ਨੂੰ ਕਿਹਾ।

ਇਹ ਵੀ ਪੜ੍ਹੋ- ਡਾ. ਓਬਰਾਏ ਦੇ ਯਤਨਾਂ ਸਦਕਾ ਦੁਬਈ ਤੋਂ ਜਲੰਧਰ ਦੇ ਵਿਅਕਤੀ ਦੀ ਮ੍ਰਿਤਕ ਦੇਹ ਪਹੁੰਚੀ ਭਾਰਤ, ਦੋ ਬੱਚਿਆਂ ਦਾ ਸੀ ਪਿਓ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News