ਕੋਰੋਨਾ ਨੇ ਧਾਰਿਆ ਭਿਆਨਕ ਰੂਪ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ''ਚ ਦੂਜੀ ਮੌਤ

07/06/2020 4:08:33 PM

ਫਤਿਹਗੜ੍ਹ ਸਾਹਿਬ (ਜਗਦੇਵ) : ਪੰਜਾਬ 'ਚ ਕੋਰੋਨਾ ਵਾਇਰਸ ਦਿਨੋਂ-ਦਿਨ ਮਾਰੂ ਰੂਪ ਧਾਰਨ ਕਰਦਾ ਜਾ ਰਿਹਾ ਹੈ। ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵੀ ਇਸ ਤੋਂ ਅਛੂਤਾ ਨਹੀਂ ਹੈ। ਇੱਥੇ ਸੋਮਵਾਰ ਨੂੰ ਕੋਰੋਨਾ ਵਾਇਰਸ ਕਾਰਨ ਦੂਜੀ ਮੌਤ ਹੋਈ ਹੈ। ਮ੍ਰਿਤਕ ਵਿਅਕਤੀ ਮੰਡੀ ਗੋਬਿੰਦਗੜ੍ਹ ਨਾਲ ਸਬੰਧਿਤ ਦੱਸਿਆ ਜਾ ਰਿਹਾ ਹੈ। ਇਸ ਦੀ ਪੁਸ਼ਟੀ ਫਤਿਹਗੜ੍ਹ ਸਾਹਿਬ ਦੇ ਸਿਵਲ ਸਰਜਨ ਡਾ. ਐਨ. ਕੇ. ਅਗਰਵਾਲ ਵੱਲੋਂ ਕੀਤੀ ਗਈ ਹੈ।

ਇਹ ਵੀ ਪੜ੍ਹੋ : ਸਕੂਲ ਫੀਸਾਂ ਨੂੰ ਲੈ ਕੇ ਮਾਪਿਆਂ ਤੇ ਪ੍ਰਬੰਧਕਾਂ ਵਿਚਕਾਰ ਬਹਿਸ, ਸੁਲਝਿਆ ਮਾਮਲਾ

ਇਸ ਤੋਂ ਪਹਿਲਾਂ ਫਤਿਹਗੜ੍ਹ ਸਾਹਿਬ ਦੇ ਬੱਸੀ ਪਠਾਣਾ ਸਥਿਤ ਊਸ਼ਾ ਮਾਤਾ ਮੰਦਰ ਦੇ ਮੁੱਖ ਸੇਵਾਦਾਰ ਤੇ ਸਾਧੂ ਸਮਾਜ ਦੇ ਸੂਬਾ ਪ੍ਰਧਾਨ ਸਵਾਮੀ ਮਹਾਂਦੇਵ ਦੀ ਕੋਰੋਨਾ ਕਾਰਨ ਮੌਤ ਹੋਈ ਸੀ।

ਇਹ ਵੀ ਪੜ੍ਹੋ : ਪਟਿਆਲਾ 'ਚ ਮਾਪਿਆਂ ਦਾ ਜ਼ਬਰਦਸਤ ਪ੍ਰਦਰਸ਼ਨ, ਯੂਥ ਅਕਾਲੀ ਦਲ ਨੇ ਦਿੱਤਾ ਸਾਥ
ਦੱਸ ਦੇਈਏ ਕਿ ਪੰਜਾਬ 'ਚ ਹੁਣ ਤੱਕ ਕੋਰੋਨਾ ਵਾਇਰਸ ਦੇ 6 ਹਜ਼ਾਰ ਤੋਂ ਜ਼ਿਆਦਾ ਮਾਮਲੇ ਸਾਹਮਣੇ ਆ ਚੁੱਕੇ ਹਨ, ਸੂਬੇ ਭਰ 'ਚੋਂ 4507 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਆਪਣੇ ਘਰਾਂ ਨੂੰ ਵਾਪਸ ਪਰਤ ਚੁੱਕੇ ਹਨ ਪਰ ਇਸ ਭਿਆਨਕ ਮਹਾਮਾਰੀ ਕਾਰਨ ਹੁਣ ਤੱਕ ਸੂਬੇ ਦੇ 167 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉੱਥੇ ਹੀ ਪੰਜਾਬ 'ਚ ਇਸ ਸਮੇਂ ਕੋਰੋਨਾ ਦੇ 1698 ਸਰਗਰਮ ਮਾਮਲੇ ਚੱਲ ਰਹੇ ਹਨ।
ਇਹ ਵੀ ਪੜ੍ਹੋ : ਮੋਗਾ ਦੀਆਂ ਧੀਆਂ ਬਣੀਆਂ ਸ਼ੇਰ ਪੁੱਤ, ਹੌਲਾ ਕੀਤਾ ਪਿਓ ਦੇ ਕੰਮ ਦਾ ਭਾਰ


Babita

Content Editor

Related News