ਫਿਰੋਜ਼ਪੁਰ ਜ਼ਿਲ੍ਹੇ ''ਚ ਕੋਰੋਨਾ ਵਾਇਰਸ ਨਾਲ ਪਹਿਲੀ ਮੌਤ, ਫਰੀਦਕੋਟ ਮੈਡੀਕਲ ਕਾਲਜ ਵਿਚ ਭਰਤੀ ਸੀ ਪੀੜਤ
Sunday, May 03, 2020 - 04:34 PM (IST)
ਫਿਰੋਜ਼ਪੁਰ (ਮਲਹੋਤਰਾ) - ਕੋਰੋਨਾ ਵਾਇਰਸ ਦੇ ਕੇਸਾਂ ਤੋਂ ਹਾਲੇ ਤੱਕ ਬਚੇ ਆ ਰਹੇ ਫਿਰੋਜ਼ਪੁਰ ਜ਼ਿਲ੍ਹੇ ਦੇ ਇੱਕ ਵਿਅਕਤੀ ਦੀ ਸ਼ਨੀਵਾਰ ਰਾਤ ਮੌਤ ਹੋ ਗਈ। ਪ੍ਰਸ਼ਾਸਨਕ ਅਧਿਕਾਰੀਆਂ ਅਨੁਸਾਰ ਪਿੰਡ ਅਲੀਕੇ ਦੇ ਵਾਸੀ ਅਸ਼ੌਕ ਕੁਮਾਰ ਨੂੰ ਚਾਰ ਦਿਨ ਪਹਿਲਾਂ ਕੋਰੋਨਾ ਵਾਇਰਸ ਦੇ ਲੱਛਣਾਂ ਕਾਰਨ ਸਿਵਲ ਹਸਪਤਾਲ ਵਿਚ ਦਾਖਲ ਕੀਤਾ ਗਿਆ ਸੀ ਜਿਥੋਂ ਉਸ ਨੂੰ ਫਰੀਦਕੋਟ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ। ਉਥੇ ਹੀ ਉਸਦੇ ਕੋਰੋਨਾ ਸਬੰਧੀ ਟੈਸਟ ਲਏ ਗਏ ਅਤੇ ਉਸਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਸੀ। ਸ਼ਨੀਵਾਰ ਰਾਤ ਮੈਡੀਕਲ ਕਾਲਜ ਵਿਚ ਹੀ ਅਸ਼ੌਕ ਕੁਮਾਰ ਦੀ ਮੌਤ ਹੋ ਗਈ। ਉਧਰ ਕੋਰੋਨਾ ਵਾਇਰਸ ਨਾਲ ਵਿਅਕਤੀ ਦੀ ਮੌਤ ਹੋਣ ਤੋਂ ਬਾਅਦ ਸਿਵਲ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਪਿੰਡ ਅਲੀਕੇ ਨੂੰ ਕੰਟੇਨਮੈਂਟ ਜੋਨ ਐਲਾਨਦੇ ਹੋਏ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਅਸ਼ੌਕ ਕੁਮਾਰ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਉਸਦੇ ਸੰਪਰਕ ਵਿਚ ਰਹੇ ਲੋਕਾਂ ਦੇ ਸੈਂਪਲ ਲੈਣ ਦੀ ਕਾਰਵਾਈ ਸ਼ੁਰੂ ਕੀਤੀ ਜਾ ਚੁੱਕੀ ਹੈ। ਹਾਲੇ ਤੱਕ ਇਹ ਪਤਾ ਨਹੀਂ ਚੱਲ ਸਕਿਆ ਕਿ ਅਸ਼ੌਕ ਕੁਮਾਰ ਇਸ ਰੋਗ ਦੀ ਚਪੇਟ ਵਿਚ ਕਿਵੇਂ ਆਇਆ।