ਹਿਸਾਰ ਤੋਂ ਹਜ਼ੂਰ ਸਾਹਿਬ ਲਈ ਪਹਿਲੀ ਫਲਾਈਟ ਸ਼ੁਰੂ, ਹਰਿਆਣਾ ਦੀਆਂ ਸੰਗਤਾਂ ਨੇ ਕੀਤਾ ਪ੍ਰਧਾਨ ਝੀਂਡਾ ਦਾ ਸਨਮਾਨ

Tuesday, Jan 27, 2026 - 09:51 AM (IST)

ਹਿਸਾਰ ਤੋਂ ਹਜ਼ੂਰ ਸਾਹਿਬ ਲਈ ਪਹਿਲੀ ਫਲਾਈਟ ਸ਼ੁਰੂ, ਹਰਿਆਣਾ ਦੀਆਂ ਸੰਗਤਾਂ ਨੇ ਕੀਤਾ ਪ੍ਰਧਾਨ ਝੀਂਡਾ ਦਾ ਸਨਮਾਨ

ਅੰਮ੍ਰਿਤਸਰ (ਸਰਬਜੀਤ) : ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਦੇ ਯਤਨਾਂ ਸਦਕਾ ਅੱਜ ਹਰਿਆਣਾ ਦੇ ਜ਼ਿਲ੍ਹਾ ਹਿਸਾਰ ਤੋਂ ਹਜ਼ੂਰ ਸਾਹਿਬ ਨੂੰ ਫਲਾਈਟ ਸ਼ੁਰੂ ਹੋਣ ਲੱਗੀ ਹੈ। ਹਰਿਆਣਾ ਦੀਆਂ ਸਿੱਖ ਸੰਗਤਾਂ ਵਲੋਂ ਇਸ ਫਲਾਈਟ ਦੇ ਸ਼ੁਰੂ ਹੋਣ 'ਤੇ ਜਿੱਥੇ ਹਰਿਆਣਾ ਸਰਕਾਰ ਦਾ ਧੰਨਵਾਦ ਕੀਤਾ ਗਿਆ, ਉੱਥੇ ਹੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਦਾ ਵੀ ਸੰਗਤਾਂ ਵੱਲੋਂ ਵਿਸ਼ੇਸ਼ ਧੰਨਵਾਦ ਕੀਤਾ ਗਿਆ।

ਇਹ ਵੀ ਪੜ੍ਹੋ : ਅਗਲੇ 2 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜਥੇਦਾਰ ਸੁਖਜੀਤ ਸਿੰਘ ਬਘੌਰਾ ਪ੍ਰਚਾਰ ਸਕੱਤਰ ਭਾਰਤੀ ਕਿਸਾਨ ਓਥਾਨ ਮਜ਼ਦੂਰ ਯੂਨੀਅਨ ਪੰਜਾਬ ਨੇ ਕਿਹਾ ਕਿ ਇਸ ਵਿਸ਼ੇਸ਼ ਉਪਰਾਲੇ ਨਾਲ ਹਰਿਆਣਾ ਅਤੇ ਹੋਰ ਵੱਖ-ਵੱਖ ਸੂਬਿਆਂ ਤੋਂ ਵੀ ਇਸ ਫਲਾਈਟ ਦੇ ਸ਼ੁਰੂ ਹੋਣ ਕਾਰਨ ਸੰਗਤਾਂ ਇਸ ਦਾ ਲਾਭ ਲੈ ਸਕਣਗੀਆਂ। ਇਸੇ ਦੌਰਾਨ ਜਗਦੀਸ਼ ਸਿੰਘ ਝੀਂਡਾ ਨੇ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਤੋਂ ਪੁਰਜ਼ੋਰ ਮੰਗ ਕਰਦਿਆਂ ਕਿਹਾ ਸੰਗਤਾਂ ਦੀ ਮੰਗ ਅਨੁਸਾਰ ਹਰਿਆਣਾ ਦੇ ਜ਼ਿਲ੍ਹਾ ਕਰਨਾਲ ਤੋਂ ਵੀ ਇਹ ਫਲਾਈਟ ਚੱਲਣੀ ਚਾਹੀਦੀ ਹੈ ਅਤੇ ਇਸ ਤੋਂ ਇਲਾਵਾ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਨੂੰ ਵੀ ਫਲਾਈਟ ਸ਼ੁਰੂ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਉਹ ਇਸ ਬਾਰੇ ਹਰਿਆਣਾ ਸਰਕਾਰ ਅਤੇ ਕੇਂਦਰ ਸਰਕਾਰ ਕੋਲ਼ ਇਹ ਮੰਗ ਰੱਖਣਗੇ।

ਇਹ ਵੀ ਪੜ੍ਹੋ : ਈਰਾਨ ਨਾਲ ਵਧਦੇ ਤਣਾਅ ਵਿਚਾਲੇ ਅਮਰੀਕਾ ਨੇ ਮੱਧ ਪੂਰਬ 'ਚ ਤਾਇਨਾਤ ਕੀਤਾ ਏਅਰਕ੍ਰਾਫਟ ਕੈਰੀਅਰ

ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਸਬੀਰ ਸਿੰਘ ਮਸਾਣਾਂ, ਇੰਦਰਜੀਤ ਸਿੰਘ, ਹਰਮਨਪ੍ਰੀਤ ਸਿੰਘ ,ਬਲਵਿੰਦਰ ਸਿੰਘ ਭਿੰਡਰ, ਮੇਜਰ ਸਿੰਘ ਅਤੇ ਡਿਪਟੀ ਕਮਿਸ਼ਨਰ ਮਹਿੰਦਰਪਾਲ ਸਿੰਘ ਹਿਸਾਰ, ਅਵਨੀਤ ਪੀ. ਕੌਰ ਆਈ. ਏ. ਐੱਸ. ਪ੍ਰਿੰਸੀਪਲ ਸਕੱਤਰ ਹਵਾਬਾਜ਼ੀ ਵੀ ਹਾਜ਼ਰ ਸਨ।


author

Sandeep Kumar

Content Editor

Related News