ਪਹਿਲਾਂ ਪ੍ਰੇਮ ਜਾਲ ''ਚ ਫਸਾਇਆ, ਫਿਰ ਕੁੜੀ ਦੀ ਇਤਰਾਜ਼ਯੋਗ ਵੀਡੀਓ ਬਣਾ ਕੇ ਕਰ ਦਿੱਤਾ ਵੱਡਾ ਕਾਂਡ

11/16/2023 6:37:10 PM

ਹਾਜੀਪੁਰ (ਜੋਸ਼ੀ)-ਹਾਜੀਪੁਰ ਪੁਲਸ ਸਟੇਸ਼ਨ ਦੇ ਅਧੀਨ ਪੈਂਦੇ ਇਕ ਪਿੰਡ ਦੇ ਨੌਜਵਾਨ ਵੱਲੋਂ ਕੁੜੀ ਦੀ ਇਤਰਾਜ਼ਯੋਗ ਵੀਡੀਓ ਵਾਇਰਲ ਕਰਨ ’ਤੇ ਹਾਜੀਪੁਰ ਪੁਲਸ ਸਟੇਸ਼ਨ ਵਿਖੇ ਕੇਸ ਦਰਜ ਕੀਤਾ ਗਿਆ ਹੈI ਹਾਜੀਪੁਰ ਪੁਲਸ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਪੀੜਤਾ ਨੇ ਹਾਜੀਪੁਰ ਪੁਲਸ ਨੂੰ ਦਿਤੇ ਬਿਆਨਾਂ ’ਚ ਦੱਸਿਆ ਕਿ ਅਰਸਾ ਕਰੀਬ ਡੇਢ ਸਾਲ ਪਹਿਲਾਂ ਉਸ ਦੀ ਜਾਣ-ਪਛਾਣ ਰਾਹੁਲ ਕੁਮਾਰ ਪੁੱਤਰ ਵਿਸ਼ਵਜੀਤ ਸਿੰਘ ਵਾਸੀ ਪਿੰਡ ਬਡਾਲੀਆਂ ਨਾਲ ਇਕ ਪਾਰਟੀ ’ਚ ਹੋਈ ਸੀ। ਫਿਰ ਉਨ੍ਹਾਂ ਦੀ ਦੋਸਤੀ ਪ੍ਰੇਮ-ਪ੍ਰਸੰਗ ਵਿਚ ਬਦਲ ਗਈ I

ਜਿਸ ਕਰਕੇ ਉਨ੍ਹਾਂ ਨੇ ਫੋਨ ਰਾਹੀਂ ਗੱਲਬਾਤ ਕਰਨੀ ਸ਼ੁਰੂ ਕਰ ਦਿੱਤੀ ਅਤੇ ਜ਼ਿਆਦਾਤਰ ਗੱਲਬਾਤ ਉਹ ਵੀਡੀਓ ਕਾਲ ਰਾਹੀਂ ਕਰਦੇ ਹੁੰਦੇ ਸੀI ਉਸ ਨੇ ਅੱਗੇ ਦੱਸਿਆ ਕਿ ਗੱਲਬਾਤ ਦੌਰਾਨ ਰਾਹੁਲ ਕੁਮਾਰ ਨੇ ਉਸ ਦੀ ਇਤਰਾਜ਼ਯੋਗ ਵੀਡੀਓ ਬਣਾ ਲਈ, ਜਿਸ ਬਾਰੇ ਮੈਨੂੰ ਬਿਲਕੁਲ ਵੀ ਪਤਾ ਨਹੀਂ ਸੀ I

ਇਹ ਵੀ ਪੜ੍ਹੋ: ਮਾਂ ਨੇ ਚਾਵਾਂ ਨਾਲ ਸਕੂਲ ਭੇਜਿਆ 15 ਸਾਲਾ ਇਕਲੌਤਾ ਪੁੱਤ, ਅਚਾਨਕ ਮੌਤ ਦੀ ਖ਼ਬਰ ਸੁਣ ਹੋਈ ਬੇਸੁੱਧ

ਪੀੜਤਾ ਨੇ ਅੱਗੇ ਦੱਸਿਆ ਕਿ ਕਰੀਬ ਇਕ ਸਾਲ ਪਹਿਲਾਂ ਮੈਨੂੰ ਪਤਾ ਲੱਗਾ ਕਿ ਰਾਹੁਲ ਕੁਮਾਰ ਨਸ਼ਾ ਕਰਨ ਦਾ ਆਦੀ ਹੈ, ਜਿਸ ’ਤੇ ਉਸ ਨੇ ਰਾਹੁਲ ਨਾਲੋਂ ਆਪਣਾਂ ਨਾਤਾ ਤੋੜ ਲਿਆI ਫਿਰ ਰਾਹੁਲ ਨੇ ਉਸ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ ਅਤੇ ਉਸ ਦੀ ਇਤਰਾਜ਼ਯੋਗ ਵੀਡੀਓ ਵਾਇਰਲ ਕਰ ਦਿੱਤੀ I ਹਾਜੀਪੁਰ ਪੁਲਸ ਨੇ ਪੀੜਤਾ ਦੇ ਬਿਆਨਾਂ ’ਤੇ ਰਾਹੁਲ ਕੁਮਾਰ ਖ਼ਿਲਾਫ਼ ਮੁਕਦਮਾ ਨੰਬਰ 91 ਅੰਡਰ ਸੈਕਸ਼ਨ 354 (ਸੀ) ਆਈ. ਪੀ. ਸੀ., 67,67 (ਏ), 66 (ਡੀ) ਆਈ. ਟੀ. ਐਕਟ ਦੇ ਤਹਿਤ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ I

ਇਹ ਵੀ ਪੜ੍ਹੋ: ਬਰਨਾਲਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 3 ਵਿਦਿਆਰਥੀਆਂ ਦੀ ਦਰਦਨਾਕ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

shivani attri

This news is Content Editor shivani attri