ਚੋਣ ਨਤੀਜਿਆਂ ਤੋਂ ਪਹਿਲਾਂ ਕਾਂਗਰਸ ''ਚ ਹਲਚਲ, ਭਲਕੇ ਸ਼ਾਮ 5 ਵਜੇ ਸਿੱਧੂ ਨੇ ਵਿਧਾਇਕ ਦਲ ਦੀ ਸੱਦੀ ਮੀਟਿੰਗ
Wednesday, Mar 09, 2022 - 06:34 PM (IST)
ਚੰਡੀਗੜ੍ਹ : ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਠੀਕ ਇਕ ਦਿਨ ਪਹਿਲਾਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਅੱਜ ਇਹ ਫੈਸਲਾ ਕੀਤਾ ਗਿਆ ਕਿ ਕਾਂਗਰਸ ਵਿਧਾਇਕ ਦਲ ਦੀ ਪਹਿਲੀ ਮੀਟਿੰਗ 10 ਮਾਰਚ ਨੂੰ ਸ਼ਾਮ 5 ਵਜੇ ਪ੍ਰਦੇਸ਼ ਕਾਂਗਰਸ ਦੇ ਦਫਤਰ (ਕਾਂਗਰਸ ਭਵਨ, ਸੈਕਟਰ 15) ਵਿਖੇ ਹੋਵੇਗੀ। ਸਿੱਧੂ ਨੇ ਕਿਹਾ ਕਿ ਕਾਂਗਰਸ ਦੇ ਸਾਰੇ ਨਵੇਂ ਚੁਣੇ ਗਏ ਵਿਧਾਇਕਾਂ ਨੂੰ ਬੇਨਤੀ ਹੈ ਕਿ ਉਹ ਇਸ ਮੀਟਿੰਗ 'ਚ ਜ਼ਰੂਰ ਹਾਜ਼ਰ ਹੋਣ।
ਇਹ ਵੀ ਪੜ੍ਹੋ : ਚੋਣ ਨਤੀਜਿਆਂ ਤੋਂ ਪਹਿਲਾਂ ਮੁੱਖ ਚੋਣ ਅਫ਼ਸਰ ਦੀ ਪ੍ਰੈੱਸ ਕਾਨਫਰੰਸ, ਜਾਣੋ ਕੀ ਬੋਲੇ
ਜ਼ਿਕਰਯੋਗ ਹੈ ਕਿ 20 ਫਰਵਰੀ ਨੂੰ ਪੰਜਾਬ ਸਮੇਤ 5 ਰਾਜਾ 'ਚ ਵਿਧਾਨ ਸਭਾ ਚੋਣਾਂ ਲਈ ਵੋਟਾਂ ਹੋਈਆਂ ਸਨ, ਜਿਸ ਦੇ ਨਤੀਜੇ ਭਲਕੇ 10 ਮਾਰਚ ਨੂੰ ਐਲਾਨੇ ਜਾ ਰਹੇ ਹਨ। ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ, ਮਨੀਪੁਰ ਅਤੇ ਪੰਜਾਬ ਵਿੱਚ ਕੋਵਿਡ-19 ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਵੇਰੇ 8 ਵਜੇ ਗਿਣਤੀ ਸ਼ੁਰੂ ਹੋਵੇਗੀ। ਐਗਜ਼ਿਟ ਪੋਲ ਦੇ ਨਤੀਜਿਆਂ ਮੁਤਾਬਕ ਪੰਜਾਬ 'ਚ ਆਮ ਆਦਮੀ ਪਾਰਟੀ ਨੂੰ ਬਹੁਮਤ ਮਿਲਦਾ ਦਿਖਾਈ ਦੇ ਰਿਹਾ ਹੈ ਪਰ ਸਿਆਸੀ ਮਾਹਿਰ ਇਸ ਵਾਰ ਪੰਜਾਬ 'ਚ ਲਟਕਮੀ ਸਰਕਾਰ ਬਣਨ ਬਾਰੇ ਕਹਿ ਰਹੇ ਹਨ, ਜਿਸ ਦੇ ਮੱਦੇਨਜ਼ਰ ਪੰਜਾਬ 'ਚ ਰਾਸ਼ਟਰਪਤੀ ਰਾਜ ਵੀ ਲਾਗੂ ਹੋ ਸਕਦਾ ਹੈ। ਇਸ ਸਭ ਦੇ ਮੱਦੇਨਜ਼ਰ ਕਾਂਗਰਸ ਨੇ ਆਪਣੇ ਵਿਧਾਇਕਾਂ ਦੀ ਕੱਲ੍ਹ ਸ਼ਾਮ ਨੂੰ ਮੀਟਿੰਗ ਸੱਦੀ ਹੈ। ਕਾਂਗਰਸ ਦੇ ਸੂਤਰਾਂ ਮੁਤਾਬਕ ਪਾਰਟੀ ਪੰਜਾਬ ਵਿੱਚ ਸਮਰਥਨ ਪ੍ਰਾਪਤ ਕਰਨ ਲਈ ਆਜ਼ਾਦ ਵਿਧਾਇਕਾਂ ਨਾਲ ਗੱਲਬਾਤ ਕਰੇਗੀ।