ਸ੍ਰੀ ਫਤਿਹਗੜ੍ਹ ਸਾਹਿਬ ''ਚ ਮਨਾਇਆ ਗਿਆ ਪਹਿਲਾ ਪ੍ਰਕਾਸ਼ ਪੁਰਬ
Wednesday, Aug 19, 2020 - 04:05 PM (IST)
ਫਤਿਹਗੜ੍ਹ ਸਾਹਿਬ (ਜਗਦੇਵ) : ਸ਼ਹੀਦਾਂ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।
ਇਹ ਵੀ ਪੜ੍ਹੋ : ਫਤਿਹਗੜ੍ਹ ਸਾਹਿਬ 'ਚ 47 ਨਵੇਂ 'ਕੋਰੋਨਾ' ਕੇਸਾਂ ਦੀ ਪੁਸ਼ਟੀ, ਜਾਣੋ ਜ਼ਿਲ੍ਹੇ ਦੇ ਤਾਜ਼ਾ ਹਾਲਾਤ
ਇਸ ਮੌਕੇ 'ਤੇ ਗੁਰੂ ਘਰ ਦੇ ਹਜ਼ੂਰੀ ਰਾਗੀ ਸਿੰਘਾਂ ਵੱਲੋਂ ਕੀਰਤਨ ਵੀ ਕੀਤਾ ਗਿਆ। ਸੰਗਤ ਨੇ ਵੀ ਇਸ ਸਮਾਗਮ 'ਚ ਵੱਧ-ਚੜ੍ਹ ਕੇ ਸ਼ਮੂਲੀਅਤ ਕੀਤੀ।
ਇਹ ਵੀ ਪੜ੍ਹੋ : ਪੰਜਾਬ ਨੇ ਰਚਿਆ ਇਤਿਹਾਸ, ਹੁਣ ਬਿਨਾਂ ਕੋਲੇ ਤੇ ਬਿਜਲੀ ਦੇ ਪਟੜੀ ’ਤੇ ਦੌੜੇਗੀ 'ਟਰੇਨ'
ਸਮਾਗਮ 'ਚ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਸੰਗਤਾਂ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸਮੁੱਚੀ ਸੰਗਤ ਨੂੰ ਗੁਰੂ ਸਾਹਿਬ ਦੀ ਬਾਣੀ ਨਾਲ ਜੁੜਨਾ ਚਾਹੀਦਾ ਹੈ।
ਇਹ ਵੀ ਪੜ੍ਹੋ : ਪਤਨੀ ਨਾਲ ਲੜ ਕੇ ਪੈਟਰੋਲ ਦੀ ਬੋਤਲ ਭਰ ਅਦਾਲਤ ਪੁੱਜਾ ਵਿਅਕਤੀ, ਫਿਰ ਗੇਟ ਮੂਹਰੇ ਜੋ ਕੀਤਾ...