ਡੇਰਾ ਬਿਆਸ ਮੁਖੀ ਨਾਲ ਵਾਰਿਸ ਦੀ ਪਹਿਲੀ ਤਸਵੀਰ ਆਈ ਸਾਹਮਣੇ

Tuesday, Sep 03, 2024 - 08:43 AM (IST)

ਡੇਰਾ ਬਿਆਸ ਮੁਖੀ ਨਾਲ ਵਾਰਿਸ ਦੀ ਪਹਿਲੀ ਤਸਵੀਰ ਆਈ ਸਾਹਮਣੇ

ਅੰਮ੍ਰਿਤਸਰ (ਵੈੱਬ ਡੈਸਕ): ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਬੀਤੇ ਕੱਲ੍ਹ ਆਪਣੇ ਵਾਰਿਸ ਦਾ ਐਲਾਨ ਕਰ ਦਿੱਤਾ ਗਿਆ ਹੈ। ਉਨ੍ਹਾਂ ਵੱਲੋਂ ਜਸਦੀਪ ਸਿੰਘ ਗਿੱਲ ਨੂੰ ਤੁਰੰਤ ਪ੍ਰਭਾਵ ਨਾਲ ਆਪਣਾ ਵਾਰਿਸ ਥਾਪ ਦਿੱਤਾ ਗਿਆ ਹੈ। ਇਸ ਵਿਚਾਲੇ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਉਨ੍ਹਾਂ ਵੱਲੋਂ ਐਲਾਨੇ ਗਏ ਵਾਰਿਸ ਜਸਦੀਪ ਸਿੰਘ ਗਿੱਲ ਦੀ ਇਕੱਠਿਆਂ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਰੋਡਵੇਜ਼ ਦੇ ਸਬ-ਇੰਸਪੈਕਟਰਾਂ ਨੇ ਕੁੜੀ ਨਾਲ ਕੀਤਾ ਸ਼ਰਮਨਾਕ ਕਾਰਾ! ਵੀਡੀਓ ਵਾਇਰਲ ਹੋਣ ਮਗਰੋਂ ਐਕਸ਼ਨ

ਇਸ ਦੇ ਨਾਲ ਹੀ ਡੇਰੇ ਵੱਲੋਂ ਇਹ ਸਾਫ਼ ਕੀਤਾ ਗਿਆ ਹੈ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਰਾਧਾ ਸੁਆਮੀ ਸਤਿਸੰਗ ਬਿਆਸ (RSSB) ਦੇ ਮੌਜੂਦਾ ਸੰਤ ਸਤਿਗੁਰੂ ਹਨ। ਵਾਰਿਸ ਐਲਾਨੇ ਜਾਣ ਮਗਰੋਂ ਫ਼ੈਲੀਆਂ ਅਫ਼ਵਾਹਾਂ ਦਾ ਖੰਡਨ ਕਰਦਿਆਂ ਡੇਰੇ ਨੇ ਇਕ ਹੋਰ ਬਿਆਨ ਜਾਰੀ ਕਰ ਕੇ ਸਥਿਤੀ ਸਾਫ਼ ਕੀਤੀ ਸੀ ਕਿ ਬਾਬਾ ਜੀ ਦੀ ਸਿਹਤ ਠੀਕ ਹੈ ਅਤੇ ਪਹਿਲਾਂ ਵਾਂਗ ਉਹ ਸਤਿਸੰਗ ਅਤੇ ਨਾਮ ਦਾਨ ਦਿੰਦੇ ਰਹਿਣਗੇ। 

ਇਹ ਖ਼ਬਰ ਵੀ ਪੜ੍ਹੋ - ਪੰਜਾਬੀ ਗਾਇਕ ਨੇ ਮਾਰ 'ਤਾ ਬੰਦਾ! ਆਸਟ੍ਰੇਲੀਆ ਰਹਿੰਦੀ ਕੁੜੀ ਨਾਲ ਕੱਢੀ ਖੁੰਦਕ

ਡੇਰੇ ਮੁਤਾਬਕ ਹਜ਼ੂਰ ਜਸਦੀਪ ਸਿੰਘ ਗਿੱਲ ਨੂੰ 2 ਸਤੰਬਰ, 2024 ਤੋਂ ਸਾਰੀਆਂ ਰਾਧਾ ਸੁਆਮੀ ਸਤਿਸੰਗ ਬਿਆਸ ਸੁਸਾਇਟੀਆਂ ਦੇ ਸਰਪ੍ਰਸਤ ਥਾਪਿਆ ਗਿਆ ਹੈ। ਉਹ ਅੱਗੇ ਤੋਂ ਸਰਪ੍ਰਸਤ ਦੇ ਸਾਰੇ ਕਾਰਜ ਕਰਨਗੇ। ਇਹ ਉੱਤਰਾਧਿਕਾਰੀ ਯੋਜਨਾ ਦੇ ਹਿੱਸੇ ਵਜੋਂ ਕੀਤਾ ਗਿਆ ਹੈ। ਹਜ਼ੂਰ ਜਸਦੀਪ ਸਿੰਘ ਗਿੱਲ ਭਵਿੱਖ ਵਿਚ RSSB ਦੇ ਸੰਤ ਸਤਿਗੁਰੂ ਹੋਣਗੇ ਅਤੇ ਉਸ ਤੋਂ ਬਾਅਦ ਸੰਗਤ ਨੂੰ ਨਾਮ ਦਾਨ ਦੇਣ ਦਾ ਅਧਿਕਾਰ ਹੋਵੇਗਾ। ਉਦੋਂ ਤਕ ਉਹ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਨਾਲ ਸਤਿਸੰਗਾਂ ਵਿਚ ਹਾਜ਼ਰੀ ਭਰਦੇ ਰਹਿਣਗੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News