ਪਹਿਲੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤ ਵੇਲੇ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ’ਚ ਸਜਾਇਆ ਗਿਆ ਨਗਰ ਕੀਰਤਨ

Sunday, Aug 28, 2022 - 08:49 AM (IST)

ਪਹਿਲੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤ ਵੇਲੇ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ’ਚ ਸਜਾਇਆ ਗਿਆ ਨਗਰ ਕੀਰਤਨ

ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਸਿੰਘ ਰਿਣੀ) - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ੍ਰੀ ਮੁਕਤਸਰ ਸਾਹਿਬ ਵਿਖੇ ਪੂਰਨ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧੀ ਸ੍ਰੀ ਦਰਬਾਰ ਸਾਹਿਬ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਏ ਗਏ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਅਮ੍ਰਿਤ ਵੇਲੇ ਨਗਰ ਕੀਰਤਨ ਸਜਾਏ ਗਏ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਇਸ ਨਗਰ ਕੀਰਤਨ ਦੌਰਾਨ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀ ਲਵਾਈ। 

PunjabKesari

ਗੁਰਦੁਆਰਾ ਸਾਹਿਬ ਦੇ ਪਵਿੱਤਰ ਸਰੋਵਰ ਦੀ ਪਰਿਕਰਮਾ ਕਰਨ ਉਪਰੰਤ ਨਗਰ ਕੀਰਤਨ ਦੀ ਸ੍ਰੀ ਦਰਬਾਰ ਸਾਹਿਬ ਵਿਖੇ ਸਮਾਪਤੀ ਹੋਈ। ਇਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਨੂੰ ਸੁੰਦਰ ਫੁਲਾਂ ਨਾਲ ਸਜਾਇਆ ਗਿਆ। ਨਗਰ ਕੀਰਤਨ ਦੇ ਸਾਰੇ ਰਸਤੇ ਗੁਰਬਾਣੀ ਜਾਪ ਕੀਤੇ ਗਏ। ਨਗਰ ਕੀਰਤਨ ਦੌਰਾਨ ਸਕੂਲੀ ਬੱਚਿਆਂ ਦੇ ਬੈਂਡ ਨੇ ਬੈਂਡ ਦੀਆਂ ਸੁੰਦਰ ਧੁਨਾਂ ਨਾਲ ਮਾਹੌਲ ਨੂੰ ਹੋਰ ਆਨੰਦਮਈ ਕਰ ਦਿੱਤਾ। ਸਵੇਰੇ ਤਿੰਨ ਵਜੇ ਸ੍ਰੀ ਦਰਬਾਰ ਸਾਹਿਬ ਤੋਂ ਨਗਰ ਕੀਰਤਨ ਆਰੰਭ ਹੋਏ ਅਤੇ ਪਵਿੱਤਰ ਸਰੋਵਰ ਦੀ ਪਰਿਕਰਮਾ ਕਰਦੇ ਹੋਏ ਨਗਰ ਕੀਰਤਨ ਸ੍ਰੀ ਦਰਬਾਰ ਸਾਹਿਬ ਵਿਖੇ ਹੀ ਸਮਾਪਤ ਹੋਏ। 

PunjabKesari

ਨਗਰ ਕੀਰਤਨ ਦੀ ਸਮਾਪਤੀ ਉਪਰੰਤ ਅਰਦਾਸ ਹੋਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਬਲਵਿੰਦਰ ਸਿੰਘ ਨੇ ਇਸ ਦਿਨ ਦੇ ਇਤਿਹਾਸ ਸਬੰਧੀ ਚਾਨਣਾ ਪਾਇਆ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਵਿਖੇ ਵੱਖ-ਵੱਖ ਥਾਵਾਂ ’ਤੇ ਲੰਗਰ ਲਗਾਏ ਗਏ। ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਤਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਮੈਨੇਜਰ ਰੇਸ਼ਮ ਸਿੰਘ, ਐਡੀਸ਼ਨਲ ਮੈਨੇਜਰ ਸੁਖਦੇਵ ਸਿੰਘ, ਭਾਈ ਗੁਰਮੇਜ ਸਿੰਘ, ਚਾਨਣ ਸਿੰਘ, ਅਮਨਪ੍ਰੀਤ ਸਿੰਘ ਮੱਕੜ, ਉਪਕਾਰ ਸਿੰਘ ਟੋਨੀ , ਹਰਮੀਤ ਸਿੰਘ, ਗੁਰਪ੍ਰੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤ ਹਾਜ਼ਰ ਸਨ।

PunjabKesari


author

rajwinder kaur

Content Editor

Related News