ਪਾਕਿਸਤਾਨ 'ਚ ਨਾਨਕਸ਼ਾਹੀ ਕੈਲੰਡਰ ਮੁਤਾਬਕ ਮਨਾਇਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ

09/02/2022 5:10:17 AM

ਅੰਮ੍ਰਿਤਸਰ (ਸਰਬਜੀਤ) : ਨਾਨਕਸ਼ਾਹੀ ਕੈਲੰਡਰ ਮੁਤਾਬਕ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਵੀਰਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਦੌਰਾਨ ਸਿੱਖ ਸੰਗਤਾਂ ਨੇ ਅਥਾਹ ਸ਼ਰਧਾ ਨਾਲ ਗੁਰੂ ਘਰ ਪਹੁੰਚ ਕੇ ਦਰਸ਼ਨ-ਦੀਦਾਰੇ ਕੀਤੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਔਕਾਫ ਬੋਰਡ ਦੇ ਮੈਂਬਰ ਕਿਰਪਾ ਸਿੰਘ, ਸਾਬਕਾ ਪ੍ਰਧਾਨ ਮਸਤਾਨ ਸਿੰਘ ਤੇ ਪੀ.ਐੱਚਡੀ. ਪ੍ਰੋ. ਕਲਿਆਣ ਸਿੰਘ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਸ੍ਰੀ ਨਨਕਾਣਾ ਸਾਹਿਬ ਦੀਆਂ ਸੰਗਤਾਂ ਵੱਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਬਾਲ ਉਮਰ ਵਿੱਚ ਆਪਣੇ ਅਧਿਆਪਕ ਪਾਂਧੇ ਕੋਲੋਂ ਸਿੱਖਿਆ ਲੈਣ ਵਾਲੇ ਅਸਥਾਨ ਗੁਰਦੁਆਰਾ ਸ੍ਰੀ ਪੱਟੀ ਸਾਹਿਬ ਨਨਕਾਣਾ ਸਾਹਿਬ ਤੋਂ ਨਗਰ ਕੀਰਤਨ 'ਚ ਆਰੰਭਤਾ ਦੀ ਅਰਦਾਸ ਗ੍ਰੰਥੀ ਭਾਈ ਹਰਭਜਨ ਸਿੰਘ ਵੱਲੋਂ ਕੀਤੀ ਗਈ।

ਇਹ ਵੀ ਪੜ੍ਹੋ : ਜਲੰਧਰ ਦੀ 'ਹਵੇਲੀ' ਪਹੁੰਚੇ ਸੁਖਬੀਰ ਬਾਦਲ, ਟਿੱਕੀ ਦਾ ਲਿਆ ਸੁਆਦ ਤੇ ਲੋਕਾਂ ਨਾਲ ਲਈਆਂ ਸੈਲਫੀਆਂ

PunjabKesari

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਨਗਰ ਕੀਰਤਨ ਗੁਰਦੁਆਰਾ ਪੱਟੀ ਸਾਹਿਬ ਤੋਂ ਆਰੰਭ ਹੋ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਖੇਡ ਅਸਥਾਨ ਗੁਰਦੁਆਰਾ ਬਾਲ ਲੀਲਾ ਸਾਹਿਬ, ਗੁ: ਤੰਬੂ ਸਾਹਿਬ, ਗੁ. ਛਾਉਣੀ ਨਿਹੰਗ ਸਿੰਘਾਂ ਤੋਂ ਹੁੰਦੇ ਹੋਏ ਜੈਕਾਰਿਆਂ ਦੀ ਗੂੰਜ 'ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸਮਾਪਤ ਹੋਇਆ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਦੀ ਅਗਵਾਈ ਕਰ ਰਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਵਾਰੀ ਦੇ ਪਿੱਛੇ ਸ੍ਰੀ ਨਨਕਾਣਾ ਸਾਹਿਬ ਜੀ ਦੀਆਂ ਸਿੱਖ ਸੰਗਤਾਂ ਸ਼ਬਦ ਕੀਰਤਨ ਗਾ ਕੇ ਨਗਰ ਕੀਰਤਨ ਦੀ ਰੌਣਕ ਨੂੰ ਹੋਰ ਵੀ ਵਧਾਇਆ ਗਿਆ। ਨਗਰ ਕੀਰਤਨ ਵਿੱਚ ਸ੍ਰੀ ਨਨਕਾਣਾ ਸਾਹਿਬ ਦੇ ਨੌਜਵਾਨਾਂ ਨੇ ਗੱਤਕੇ ਦੇ ਜੌਹਰ ਵੀ ਦਿਖਾਏ। ਇਸ ਦੌਰਾਨ ਸਿੱਖ ਸੰਗਤਾਂ ਅਤੇ ਮੁਸਲਮਾਨ ਵੀਰਾਂ ਨੇ ਵੀ ਸੰਗਤ ਦੇ ਰੂਪ ਵਿੱਚ ਹਾਜ਼ਰੀ ਭਰੀ।

ਇਹ ਵੀ ਪੜ੍ਹੋ : 'ਆਪ' ਆਗੂ ਜਗਮੋਹਨ ਕੰਗ ਦਾ PM ਮੋਦੀ ਨੂੰ ਖੁੱਲ੍ਹਾ ਪੱਤਰ, ਕਹੀਆਂ ਇਹ ਵੱਡੀਆਂ ਗੱਲਾਂ

PunjabKesari

ਵਿਸ਼ਾਲ ਨਗਰ ਕੀਤਰਨ ਸ਼ਾਮ ਨੂੰ ਗੁ. ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਸਮਾਪਤ ਹੋਇਆ। ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਦਿਨਾ ਰਾਤ ਦੇ ਧਾਰਮਿਕ ਦੀਵਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸਜਾਏ ਗਏ, ਜਿਥੇ ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ ਦੇ ਹਜ਼ੂਰੀ ਰਾਗੀ ਭਾਈ ਮਨਿਦਰ ਸਿੰਘ, ਗੁਰਦੁਆਰਾ ਜਨਮ ਅਸਥਾਨ ਸ੍ਰੀ ਗੁਰੂ ਨਾਨਕ ਦੇਵ ਜੀ ਨਨਕਾਣਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੰਤੋਖ ਸਿੰਘ, ਰਾਗੀ ਮਨਿੰਦਰ ਕੌਰ ਦੇ ਜਥੇ ਸਮੇਤ ਸਿੰਧ ਤੋਂ ਵੱਖ-ਵੱਖ ਗੁਰਧਾਮਾਂ ਦੇ ਰਾਗੀ ਜਥਿਆਂ ਅਤੇ ਗੁਰਸਿੱਖ ਬੱਚੇ-ਬੱਚੀਆਂ ਨੇ ਧਾਰਮਿਕ ਸ਼ਬਦ ਵਿਚਾਰਾਂ ਰਾਹੀਂ ਸਮੁੱਚੇ ਪਾਕਿਸਤਾਨ ਤੋਂ ਪੁੱਜੀਆਂ ਸਿੱਖ ਸੰਗਤਾਂ ਨੂੰ ਗੁਰੂ ਜਸ ਰਾਹੀਂ ਨਿਹਾਲ ਕੀਤਾ। ਇਸ ਮੌਕੇ ਸੂਬਾ ਸਿੰਧ, ਸੂਬਾ ਬਲੋਚਿਸਤਾਨ, ਪੇਸ਼ਾਵਰ ਆਦਿ ਤੋਂ ਸੰਗਤਾਂ ਸਮੇਤ ਗੁਰਧਾਮਾਂ ਦੇ ਗ੍ਰੰਥੀ ਸਿੰਘ ਭਾਈ ਹਰਭਜਨ ਸਿੰਘ ਪੱਟੀ, ਭਾਈ ਪ੍ਰੇਮ ਸਿੰਘ ਤੇ ਵੱਡੀ ਗਿਣਤੀ 'ਚ ਸਿੰਘ ਸਾਹਿਬਾਨ ਹਾਜ਼ਰ ਸਨ। ਇਹ ਸਾਰਾ ਪ੍ਰੋਗਰਾਮ ਜਗ ਸਿੰਘ ਸੇਵਾ ਸੋਸਾਇਟੀ ਸ੍ਰੀ ਨਨਕਾਣਾ ਸਾਹਿਬ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ।

ਇਹ ਵੀ ਪੜ੍ਹੋ : ਸੋਵੀਅਤ ਸੰਘ ਦੇ ਸਾਬਕਾ ਰਾਸ਼ਟਰਪਤੀ ਮਿਖਾਇਲ ਗੋਰਬਾਚੋਵ ਦਾ 'ਦੁਖਦਾਈ ਦਿਹਾਂਤ'

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Mukesh

Content Editor

Related News