ਪੰਜਾਬ ਟੂਰਿਜ਼ਮ ਸਮਿਟ ਨੂੰ ਲੈ ਕੇ ਦੇਸ਼ ਦੀ ਸੈਰ-ਸਪਾਟਾ ਸਨਅਤ ''ਚ ਭਾਰੀ ਉਤਸ਼ਾਹ : ਅਨਮੋਲ ਗਗਨ ਮਾਨ

09/11/2023 2:31:58 AM

ਮੋਹਾਲੀ (ਪਰਦੀਪ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ 'ਚ ਕਰਵਾਏ ਜਾ ਰਹੇ ਪਹਿਲੇ ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਦੀਆਂ ਸਮੁੱਚੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਪ੍ਰਗਟਾਵਾ ਸੈਰ-ਸਪਾਟਾ ਮੰਤਰੀ ਪੰਜਾਬ ਅਨਮੋਲ ਗਗਨ ਮਾਨ ਵੱਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੰਜਾਬ ਟੂਰਿਜ਼ਮ ਸਮਿਟ ਨੂੰ ਲੈ ਕੇ ਦੇਸ਼ ਦੀ ਸੈਰ-ਸਪਾਟਾ ਸਨਅਤ 'ਚ ਭਾਰੀ ਉਤਸ਼ਾਹ ਹੈ, ਜਿਸ ਨਾਲ ਸੂਬੇ ਨੂੰ ਭਵਿੱਖ ਵਿੱਚ ਵੱਡੇ ਪੱਧਰ 'ਤੇ ਆਰਥਿਕ ਲਾਭ ਹੋਵੇਗਾ।

ਪੰਜਾਬ ਸਰਕਾਰ ਵੱਲੋਂ 11 ਤੋਂ 13 ਸਤੰਬਰ ਤੱਕ ਮੋਹਾਲੀ ਦੇ ਸੈਕਟਰ-82 ਸਥਿਤ ਐਮਿਟੀ ਯੂਨੀਵਰਸਿਟੀ ਵਿਖੇ ਕਰਵਾਏ ਜਾ ਰਹੇ ਇਸ ਬਹੁਪੱਖੀ ਸਮਾਗਮ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਰਾਜ ਵਿੱਚ ਸੈਰ-ਸਪਾਟੇ ਨੂੰ ਪ੍ਰਫੁੱਲਤ ਕਰਨ ਦੇ ਮਕਸਦ ਨਾਲ ਆਪਣੀ ਕਿਸਮ ਦੇ ਇਸ ਪਹਿਲੇ ਸਮਿਟ ਬਾਰੇ ਜਾਣਕਾਰੀ ਦਿੰਦਿਆਂ ਅਨਮੋਲ ਗਗਨ ਨੇ ਦੱਸਿਆ ਕਿ ਇਸ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਮਾਨ 11 ਸਤੰਬਰ ਨੂੰ ਸਵੇਰੇ 10 ਵਜੇ ਕਰਨਗੇ।

ਇਹ ਵੀ ਪੜ੍ਹੋ : ਵਿਆਹ ਵਾਲਾ ਘਰ ਬਣਿਆ ਜੰਗ ਦਾ ਮੈਦਾਨ, ਪ੍ਰੇਮਿਕਾ ਨੇ ਮੌਕੇ ’ਤੇ ਪਹੁੰਚ ਲਾੜੇ ਸਣੇ ਬਰਾਤੀਆਂ ਦੀ ਕੀਤੀ ਛਿੱਤਰ-ਪਰੇਡ

ਉਨ੍ਹਾਂ ਦੱਸਿਆ ਕਿ ਸਮਿਟ ਦੇ ਪਹਿਲੇ ਦਿਨ ਉਦਘਾਟਨੀ ਸਮਾਰੋਹ ਤੋਂ ਬਾਅਦ ਮੁੱਖ ਮੰਤਰੀ ਸੈਰ-ਸਪਾਟਾ ਖੇਤਰ ਅਤੇ ਸਨਅਤ 'ਤੇ ਆਧਾਰਿਤ ਟਰੈਵਲ ਮਾਰਟ ਦਾ ਉਦਘਾਟਨ ਕਰਨਗੇ। ਉਦਘਾਟਨੀ ਸਮਾਰੋਹ ਬਾਰੇ ਉਨ੍ਹਾਂ ਦੱਸਿਆ ਕਿ ਇਸ ਸਮਿਟ ਵਿੱਚ ਸੈਰ-ਸਪਾਟਾ ਉਦਯੋਗ ਨਾਲ ਜੁੜੀਆਂ 600 ਦੇ ਕਰੀਬ ਦੇਸ਼ ਦੀਆਂ ਨਾਮੀ ਹਸਤੀਆਂ ਸ਼ਿਰਕਤ ਕਰਨਗੀਆਂ। ਫ਼ਿਲਮ ਅਤੇ ਸੰਗੀਤ ਜਗਤ ਨਾਲ ਜੁੜੀਆਂ ਹਸਤੀਆਂ ਵੀ ਵੱਡੀ ਗਿਣਤੀ 'ਚ ਸ਼ਿਰਕਤ ਕਰਨਗੀਆਂ।

ਇਸ ਤੋਂ ਇਲਾਵਾ ਉਦਘਾਟਨੀ ਸਮਾਰੋਹ ਦੌਰਾਨ ਪੰਜਾਬ ਦੇ ਲੋਕ ਨਾਚਾਂ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਸੰਮੀ ਨਾਚ, ਲੁੱਡੀ, ਝੂਮਰ, ਭੰਗੜੇ ਰਾਹੀਂ ਪੇਸ਼ ਕੀਤਾ ਜਾਵੇਗਾ। ਡਾ. ਨਿਵੇਦਿਤਾ ਅਤੇ ਭਾਈ ਅਵਤਾਰ ਸਿੰਘ ਬੋਦਲ ਵੱਲੋਂ ਸੰਗੀਤਕ ਪੇਸ਼ਕਾਰੀਆਂ ਵੀ ਕੀਤੀਆਂ ਜਾਣਗੀਆਂ। ਅਨਮੋਲ ਗਗਨ ਮਾਨ ਨੇ ਪੰਜਾਬ ਵਾਸੀਆਂ ਨੂੰ 12 ਸਤੰਬਰ 2023 ਨੂੰ ਟਰੈਵਲ ਮਾਰਟ 'ਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ 2024: NDA ਦੀ ਜਿੱਤ ਦਾ ਦਾਰੋਮਦਾਰ ਭਾਜਪਾ 'ਤੇ, 'INDIA' ਦੀਆਂ ਉਮੀਦਾਂ ਸਹਿਯੋਗੀ ਦਲਾਂ 'ਤੇ

ਉਦਘਾਟਨੀ ਸਮਾਰੋਹ ਤੋਂ ਬਾਅਦ ਪਲੈਨਰੀ ਸੈਸ਼ਨਾਂ ਦਾ ਆਯੋਜਨ ਕੀਤਾ ਜਾਵੇਗਾ, ਜਿਨ੍ਹਾਂ ਦਾ ਵਿਸ਼ਾ 'ਅੰਮ੍ਰਿਤਸਰ ਐਜ਼ ਏ ਵੈਡਿੰਗ ਡੈਸਟੀਨੇਸ਼ਨ', 'ਹੈਰੀਟੇਜ ਟੂਰਿਜ਼ਮ', 'ਈਕੋ ਐਂਡ ਫਾਰਮ ਟੂਰਿਜ਼ਮ', 'ਅੰਮ੍ਰਿਤਸਰ'ਜ਼ ਹਿੰਟਰਲੈਂਡ ਐਂਡ ਕਲੂਨਰੀ ਟੂਰਿਜ਼ਮ', 'ਵੈੱਲਨੈਸ ਟੂਰਿਜ਼ਮ ਅਤੇ ਮੀਡੀਆ ਤੇ ਐਂਟਰਟੇਨਮੈਂਟ ਟੂਰਿਜ਼ਮ ਸ਼ਾਮਲ ਹਨ। ਸੈਰ-ਸਪਾਟਾ ਮੰਤਰੀ ਵੱਲੋਂ ਸਮਾਗਮ ਦੀਆਂ ਸਮੁੱਚੀਆਂ ਤਿਆਰੀਆਂ ਦਾ ਵੀ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ 'ਤੇ ਸੰਤੁਸ਼ਟੀ ਜ਼ਾਹਿਰ ਕੀਤੀ ਗਈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


Mukesh

Content Editor

Related News