ਸਾਹ ਸੁਕਾਉਣ ਵਾਲੀ ਗਰਮੀ ਤੋਂ ਮਾਨਸੂਨ ਦੀ ਪਹਿਲੀ ਬਾਰਿਸ਼ ਨੇ ਦਿੱਤੀ ਰਾਹਤ, ਮੌਸਮ ਹੋਇਆ ਸੁਹਾਵਣਾ (ਦੇਖੋ ਤਸਵੀਰਾਂ)

Wednesday, Jul 12, 2017 - 04:26 PM (IST)

ਤਲਵੰਡੀ ਸਾਬੋ— ਇਲਾਕੇ ਵਿਚ ਬੀਤੇ ਕਈ ਦਿਨਾਂ ਤੋਂ ਪੈ ਰਹੀ ਗਰਮੀ ਤੋਂ ਮਾਨਸੂਨ ਦੀ ਪਹਿਲੀ ਬਾਰਿਸ਼ ਨੇ ਰਾਹਤ ਦਿਵਾ ਦਿੱਤੀ। ਤਲਵੰਡੀ ਸਾਬੋ ਵਿਚ ਬੀਤੇ ਕਈ ਦਿਨਾਂ ਤੋਂ ਸਾਹ ਸੁਕਾਉਣ ਵਾਲੀ ਗਰਮੀ ਪੈ ਰਹੀ ਸੀ। ਗਰਮੀ ਇੰਨੀ ਜ਼ਿਆਦਾ ਸੀ ਕਿ ਲੋਕਾਂ ਦਾ ਘਰਾਂ 'ਚੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਸੀ ਪਰ ਮਾਨਸੂਨ ਦੀ ਪਹਿਲੀ ਫੁਹਾਰ ਨੇ ਮੌਸਮ ਨੂੰ ਸੁਹਾਵਣਾ ਬਣਾ ਦਿੱਤਾ। ਅੱਜ ਸਵੇਰ ਤੋਂ ਸ਼ੁਰੂ ਹੋਈ ਤੇਜ਼ ਬਾਰਿਸ਼ ਨੇ ਲੋਕਾਂ ਨੂੰ ਗਰਮੀ ਤੋਂ ਕਾਫੀ ਰਾਹਤ ਦਿੱਤੀ। ਦੂਜੇ ਪਾਸੇ ਬਾਰਿਸ਼ ਨੇ ਸ਼ਹਿਰ ਨੂੰ ਜਲ-ਥਲ ਕਰ ਦਿੱਤਾ। ਲੋਕਾਂ ਨੇ ਕਿਹਾ ਕਿ ਹਾਲਾਂਕਿ ਬਾਰਿਸ਼ ਕਾਰਨ ਉਨ੍ਹਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਪਰ ਉਨ੍ਹਾਂ ਨੇ ਮਾਨਸੂਨ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੂੰ ਪੁਖਤਾ ਪ੍ਰਬੰਧ ਕਰਨ ਲਈ ਕਿਹਾ ਹੈ, ਤਾਂ ਜੋ ਬਾਰਿਸ਼ ਦਾ ਪਾਣੀ ਭਰਨ ਕਾਰਨ ਹੋਣ ਵਾਲੀਆਂ ਮੁਸੀਬਤਾਂ ਤੋਂ ਬਚਿਆ ਜਾ ਸਕੇ।


Related News