ਪੰਜਾਬ ''ਚ ਸਰਦੀ ਦੀ ਪਹਿਲੀ ਬਾਰਿਸ਼ ਨੇ ਠਾਰੇ ਲੋਕ, ਪਵੇਗੀ ਕੜਾਕੇ ਦੀ ਠੰਡ
Monday, Dec 23, 2024 - 06:02 AM (IST)
ਜਲੰਧਰ - ਕ੍ਰਿਸਮਸ ਤੋਂ ਪਹਿਲਾਂ ਪੰਜਾਬ ਦੇ ਜਲੰਧਰ ਸਹਿਰ ਸਣੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸੋਮਵਾਰ ਤੜਕਸਾਰ ਸਰਦੀਆਂ ਦੇ ਮੌਸਮ ਦੀ ਪਹਿਲੀ ਬਾਰਿਸ਼ ਹੋਈ। ਸਰਦੀ ਦੀ ਇਸ ਬਾਰਿਸ਼ ਦੇ ਨਾਲ ਜਿੱਥੇ ਲੋਕਾਂ ਨੇ ਪਹਾੜਾਂ ਵਰਗੀ ਠੰਢਕ ਮਹਿਸੂਸ ਕੀਤੀ, ਉੱਥੇ ਹੀ ਪਹਾੜੀ ਰਾਜਾਂ ’ਚ ਵੀ ਬਰਫ਼ਬਾਰੀ ਹੋਣੀ ਸ਼ੁਰੂ ਹੋ ਗਈ ਹੈ, ਜਿਸ ਨਾਲ ਮੌਸਮ ਹੋਰ ਠੰਡਾ ਹੋ ਗਿਆ ਹੈ। ਬਾਰਿਸ਼ ਤੋਂ ਬਾਅਦ ਹੁਣ ਸੰਘਣੀ ਧੁੰਦ ਵੀ ਪੈ ਸਕਦੀ ਹੈ।
ਦੱਸ ਦਈਏ ਕਿ ਪਹਾੜੀ ਸੂਬਿਆਂ ਜਿਵੇਂ ਉੱਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿੱਚ ਭਾਰੀ ਬਰਫ਼ਬਾਰੀ ਹੋ ਰਹੀ ਹੈ। ਇਸ ਦਾ ਅਸਰ ਮੈਦਾਨੀ ਇਲਾਕਿਆਂ 'ਚ ਵੀ ਦੇਖਣ ਨੂੰ ਮਿਲ ਰਿਹਾ ਹੈ। ਦਿੱਲੀ ਐਨ.ਸੀ.ਆਰ. ਤੋਂ ਇਲਾਵਾ ਉੱਤਰ ਪ੍ਰਦੇਸ਼, ਹਰਿਆਣਾ, ਪੰਜਾਬ, ਬਿਹਾਰ, ਰਾਜਸਥਾਨ ਅਤੇ ਮੱਧ ਪ੍ਰਦੇਸ਼ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਠੰਢੀਆਂ ਹਵਾਵਾਂ ਚੱਲ ਰਹੀਆਂ ਹਨ। ਮੌਸਮ ਵਿਭਾਗ ਦਾ ਦਾਅਵਾ ਹੈ ਕਿ ਮੀਂਹ ਤੋਂ ਬਾਅਦ ਇਨ੍ਹਾਂ ਸੂਬਿਆਂ ਵਿੱਚ ਕੜਾਕੇ ਦੀ ਠੰਢ ਪਵੇਗੀ।