ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡਮਾਈਜ਼ੇਸ਼ਨ

Friday, Jun 21, 2024 - 06:14 PM (IST)

ਜਲੰਧਰ (ਬਿਊਰੋ)- ਵਿਧਾਨ ਸਭਾ ਹਲਕਾ ਜਲੰਧਰ ਪੱਛਮੀ (ਅ.ਜ.) ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਵਧੀਕ ਡਿਪਟੀ ਕਮਿਸ਼ਨਰ-ਕਮ- ਵਧੀਕ ਜ਼ਿਲ੍ਹਾ ਚੋਣ ਅਫ਼ਸਰ ਮੇਜਰ ਡਾ. ਅਮਿਤ ਮਹਾਜਨ ਦੀ ਨਿਗਰਾਨੀ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਈ. ਵੀ. ਐਮਜ਼ ਅਤੇ ਵੀ. ਵੀ. ਪੈਟ ਮਸ਼ੀਨਾਂ ਦੀ ਪਹਿਲੀ ਰੈਂਡਮਾਈਜ਼ੇਸ਼ਨ ਕਰਵਾਈ ਗਈ।

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਨ ਸਭਾ ਹਲਕੇ ਲਈ ਵੋਟਿੰਗ ਮਸ਼ੀਨਾਂ ਅਲਾਟ ਕਰਨ ਲਈ ਰੈਂਡਮਾਈਜ਼ੇਸ਼ਨ ਦੀ ਪ੍ਰਕਿਰਿਆ ਐੱਨ. ਆਈ. ਸੀ. ਦੇ ਈ. ਐੱਮ. ਐੱਸ. ਸਾਫ਼ਟਵੇਅਰ ਰਾਹੀਂ ਮੁਕੰਮਲ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਵੋਟਿੰਗ ਮਸ਼ੀਨਾਂ ਵਿਧਾਨ ਸਭਾ ਹਲਕੇ ਦੀਆਂ ਚੋਣਾਂ ਦੌਰਾਨ 10 ਜੁਲਾਈ ਨੂੰ ਵੋਟਾਂ ਵਾਲੇ ਦਿਨ ਵਰਤੀਆਂ ਜਾਣਗੀਆਂ। 

ਇਹ ਵੀ ਪੜ੍ਹੋ-ਜਲੰਧਰ ਜ਼ਿਮਨੀ ਚੋਣ: ਕਾਂਗਰਸ ਦੀ ਸੁਰਿੰਦਰ ਕੌਰ ਤੇ ਅਕਾਲੀ ਦਲ ਦੀ ਸੁਰਜੀਤ ਕੌਰ ਨੇ ਭਰੀ ਨਾਮਜ਼ਦਗੀ

PunjabKesari

ਉਨ੍ਹਾਂ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਲਈ ਕੁੱਲ 226 ਬੈਲਟ ਯੂਨਿਟ, 226 ਕੰਟਰੋਲ ਯੂਨਿਟ ਅਤੇ 244 ਵੀ. ਵੀ. ਪੈਟ ਮਸ਼ੀਨਾਂ ਅਲਾਟ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚੋਂ 25 ਫ਼ੀਸਦੀ ਬੈਲਟ ਯੂਨਿਟ ਅਤੇ 25 ਫ਼ੀਸਦੀ ਕੰਟਰੋਲ ਯੂਨਿਟ ਅਤੇ 35 ਫ਼ੀਸਦੀ ਵੀ. ਵੀ. ਪੈਟ ਮਸ਼ੀਨਾਂ ਰਾਖਵੀਆਂ ਰੱਖੀਆਂ ਜਾਣਗੀਆਂ।

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਿਮਨੀ ਚੋਣ ਸ਼ਾਂਤੀਪੂਰਵਕ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਈ ਜਾਵੇਗੀ, ਜਿਸ ਦੇ ਲਈ ਸਾਰੇ ਪ੍ਰਬੰਧਾਂ ਨੂੰ ਤੇਜ਼ੀ ਨਾਲ ਮੁਕੰਮਲ ਕੀਤਾ ਜਾ ਰਿਹਾ ਹੈ। ਇਸ ਉਪਰੰਤ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵਿਧਾਨ ਸਭਾ ਹਲਕੇ ਲਈ ਅਲਾਟ ਕੀਤੀਆਂ ਗਈਆਂ ਈ. ਵੀ. ਐਮਜ਼ ਅਤੇ ਵੀ. ਪੀ. ਪੈਟ ਮਸ਼ੀਨਾਂ ਦੀਆਂ ਤਸਦੀਕਸ਼ੁਦਾ ਸੂਚੀਆਂ ਵੀ ਪ੍ਰਦਾਨ ਕੀਤੀਆਂ ਗਈਆਂ। ਇਸ ਮੌਕੇ ਚੋਣ ਤਹਿਸੀਲਦਾਰ ਸੁਖਦੇਵ ਸਿੰਘ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।

ਇਹ ਵੀ ਪੜ੍ਹੋ- ਜਲੰਧਰ ਤੋਂ ਵੱਡੀ ਖ਼ਬਰ: ਨਿਹੰਗ ਸਿੰਘਾਂ ਤੇ ਪੁਲਸ ਵਿਚਾਲੇ ਝੜਪ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


shivani attri

Content Editor

Related News